Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
1141
Pavan Ang 1141 of 1430

ਰੋਗ ਬੰਧ ਰਹਨੁ ਰਤੀ ਨ ਪਾਵੈ ॥

ਬਿਨੁ ਸਤਿਗੁਰ ਰੋਗੁ ਕਤਹਿ ਨ ਜਾਵੈ ॥

੩॥

ਪਾਰਬ੍ਰਹਮਿ ਜਿਸੁ ਕੀਨੀ ਦਇਆ ॥

ਬਾਹ ਪਕੜਿ ਰੋਗਹੁ ਕਢਿ ਲਇਆ ॥

ਤੂਟੇ ਬੰਧਨ ਸਾਧਸੰਗੁ ਪਾਇਆ ॥

ਕਹੁ ਨਾਨਕ ਗੁਰਿ ਰੋਗੁ ਮਿਟਾਇਆ ॥

੪॥

੭॥

੨੦॥

ਭੈਰਉ ਮਹਲਾ ੫ ॥

ਚੀਤਿ ਆਵੈ ਤਾਂ ਮਹਾ ਅਨੰਦ ॥

ਚੀਤਿ ਆਵੈ ਤਾਂ ਸਭਿ ਦੁਖ ਭੰਜ ॥

ਚੀਤਿ ਆਵੈ ਤਾਂ ਸਰਧਾ ਪੂਰੀ ॥

ਚੀਤਿ ਆਵੈ ਤਾਂ ਕਬਹਿ ਨ ਝੂਰੀ ॥

੧॥

ਅੰਤਰਿ ਰਾਮ ਰਾਇ ਪ੍ਰਗਟੇ ਆਇ ॥

ਗੁਰਿ ਪੂਰੈ ਦੀਓ ਰੰਗੁ ਲਾਇ ॥

੧॥

ਰਹਾਉ ॥

ਚੀਤਿ ਆਵੈ ਤਾਂ ਸਰਬ ਕੋ ਰਾਜਾ ॥

ਚੀਤਿ ਆਵੈ ਤਾਂ ਪੂਰੇ ਕਾਜਾ ॥

ਚੀਤਿ ਆਵੈ ਤਾਂ ਰੰਗਿ ਗੁਲਾਲ ॥

ਚੀਤਿ ਆਵੈ ਤਾਂ ਸਦਾ ਨਿਹਾਲ ॥

੨॥

ਚੀਤਿ ਆਵੈ ਤਾਂ ਸਦ ਧਨਵੰਤਾ ॥

ਚੀਤਿ ਆਵੈ ਤਾਂ ਸਦ ਨਿਭਰੰਤਾ ॥

ਚੀਤਿ ਆਵੈ ਤਾਂ ਸਭਿ ਰੰਗ ਮਾਣੇ ॥

ਚੀਤਿ ਆਵੈ ਤਾਂ ਚੂਕੀ ਕਾਣੇ ॥

੩॥

ਚੀਤਿ ਆਵੈ ਤਾਂ ਸਹਜ ਘਰੁ ਪਾਇਆ ॥

ਚੀਤਿ ਆਵੈ ਤਾਂ ਸੁੰਨਿ ਸਮਾਇਆ ॥

ਚੀਤਿ ਆਵੈ ਸਦ ਕੀਰਤਨੁ ਕਰਤਾ ॥

ਮਨੁ ਮਾਨਿਆ ਨਾਨਕ ਭਗਵੰਤਾ ॥

੪॥

੮॥

੨੧॥

ਭੈਰਉ ਮਹਲਾ ੫ ॥

ਬਾਪੁ ਹਮਾਰਾ ਸਦ ਚਰੰਜੀਵੀ ॥

ਭਾਈ ਹਮਾਰੇ ਸਦ ਹੀ ਜੀਵੀ ॥

ਮੀਤ ਹਮਾਰੇ ਸਦਾ ਅਬਿਨਾਸੀ ॥

ਕੁਟੰਬੁ ਹਮਾਰਾ ਨਿਜ ਘਰਿ ਵਾਸੀ ॥

੧॥

ਹਮ ਸੁਖੁ ਪਾਇਆ ਤਾਂ ਸਭਹਿ ਸੁਹੇਲੇ ॥

ਗੁਰਿ ਪੂਰੈ ਪਿਤਾ ਸੰਗਿ ਮੇਲੇ ॥

੧॥

ਰਹਾਉ ॥

ਮੰਦਰ ਮੇਰੇ ਸਭ ਤੇ ਊਚੇ ॥

ਦੇਸ ਮੇਰੇ ਬੇਅੰਤ ਅਪੂਛੇ ॥

ਰਾਜੁ ਹਮਾਰਾ ਸਦ ਹੀ ਨਿਹਚਲੁ ॥

ਮਾਲੁ ਹਮਾਰਾ ਅਖੂਟੁ ਅਬੇਚਲੁ ॥

੨॥

ਸੋਭਾ ਮੇਰੀ ਸਭ ਜੁਗ ਅੰਤਰਿ ॥

ਬਾਜ ਹਮਾਰੀ ਥਾਨ ਥਨੰਤਰਿ ॥

ਕੀਰਤਿ ਹਮਰੀ ਘਰਿ ਘਰਿ ਹੋਈ ॥

ਭਗਤਿ ਹਮਾਰੀ ਸਭਨੀ ਲੋਈ ॥

੩॥

ਪਿਤਾ ਹਮਾਰੇ ਪ੍ਰਗਟੇ ਮਾਝ ॥

ਪਿਤਾ ਪੂਤ ਰਲਿ ਕੀਨੀ ਸਾਂਝ ॥

ਕਹੁ ਨਾਨਕ ਜਉ ਪਿਤਾ ਪਤੀਨੇ ॥

ਪਿਤਾ ਪੂਤ ਏਕੈ ਰੰਗਿ ਲੀਨੇ ॥

੪॥

੯॥

੨੨॥

ਭੈਰਉ ਮਹਲਾ ੫ ॥

ਨਿਰਵੈਰ ਪੁਰਖ ਸਤਿਗੁਰ ਪ੍ਰਭ ਦਾਤੇ ॥

ਹਮ ਅਪਰਾਧੀ ਤੁਮ੍ਹ ਬਖਸਾਤੇ ॥

ਜਿਸੁ ਪਾਪੀ ਕਉ ਮਿਲੈ ਨ ਢੋਈ ॥

ਸਰਣਿ ਆਵੈ ਤਾਂ ਨਿਰਮਲੁ ਹੋਈ ॥

੧॥

ਸੁਖੁ ਪਾਇਆ ਸਤਿਗੁਰੂ ਮਨਾਇ ॥

ਸਭ ਫਲ ਪਾਏ ਗੁਰੂ ਧਿਆਇ ॥

੧॥

ਰਹਾਉ ॥

ਪਾਰਬ੍ਰਹਮ ਸਤਿਗੁਰ ਆਦੇਸੁ ॥

ਮਨੁ ਤਨੁ ਤੇਰਾ ਸਭੁ ਤੇਰਾ ਦੇਸੁ ॥

ਚੂਕਾ ਪੜਦਾ ਤਾਂ ਨਦਰੀ ਆਇਆ ॥

ਖਸਮੁ ਤੂਹੈ ਸਭਨਾ ਕੇ ਰਾਇਆ ॥

੨॥

ਤਿਸੁ ਭਾਣਾ ਸੂਕੇ ਕਾਸਟ ਹਰਿਆ ॥

ਤਿਸੁ ਭਾਣਾ ਤਾਂ ਥਲ ਸਿਰਿ ਸਰਿਆ ॥

ਤਿਸੁ ਭਾਣਾ ਤਾਂ ਸਭਿ ਫਲ ਪਾਏ ॥

ਚਿੰਤ ਗਈ ਲਗਿ ਸਤਿਗੁਰ ਪਾਏ ॥

੩॥

SikhiAt.Net
1141 ×