Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
1146
Pavan Ang 1146 of 1430

ਭੈਰਉ ਮਹਲਾ ੫ ॥

ਨਿਰਧਨ ਕਉ ਤੁਮ ਦੇਵਹੁ ਧਨਾ ॥

ਅਨਿਕ ਪਾਪ ਜਾਹਿ ਨਿਰਮਲ ਮਨਾ ॥

ਸਗਲ ਮਨੋਰਥ ਪੂਰਨ ਕਾਮ ॥

ਭਗਤ ਅਪੁਨੇ ਕਉ ਦੇਵਹੁ ਨਾਮ ॥

੧॥

ਸਫਲ ਸੇਵਾ ਗੋਪਾਲ ਰਾਇ ॥

ਕਰਨ ਕਰਾਵਨਹਾਰ ਸੁਆਮੀ ਤਾ ਤੇ ਬਿਰਥਾ ਕੋਇ ਨ ਜਾਇ ॥

੧॥

ਰਹਾਉ ॥

ਰੋਗੀ ਕਾ ਪ੍ਰਭ ਖੰਡਹੁ ਰੋਗੁ ॥

ਦੁਖੀਏ ਕਾ ਮਿਟਾਵਹੁ ਪ੍ਰਭ ਸੋਗੁ ॥

ਨਿਥਾਵੇ ਕਉ ਤੁਮ੍ਹ ਥਾਨਿ ਬੈਠਾਵਹੁ ॥

ਦਾਸ ਅਪਨੇ ਕਉ ਭਗਤੀ ਲਾਵਹੁ ॥

੨॥

ਨਿਮਾਣੇ ਕਉ ਪ੍ਰਭ ਦੇਤੋ ਮਾਨੁ ॥

ਮੂੜ ਮੁਗਧੁ ਹੋਇ ਚਤੁਰ ਸੁਗਿਆਨੁ ॥

ਸਗਲ ਭਇਆਨ ਕਾ ਭਉ ਨਸੈ ॥

ਜਨ ਅਪਨੇ ਕੈ ਹਰਿ ਮਨਿ ਬਸੈ ॥

੩॥

ਪਾਰਬ੍ਰਹਮ ਪ੍ਰਭ ਸੂਖ ਨਿਧਾਨ ॥

ਤਤੁ ਗਿਆਨੁ ਹਰਿ ਅੰਮ੍ਰਿਤ ਨਾਮ ॥

ਕਰਿ ਕਿਰਪਾ ਸੰਤ ਟਹਲੈ ਲਾਏ ॥

ਨਾਨਕ ਸਾਧੂ ਸੰਗਿ ਸਮਾਏ ॥

੪॥

੨੩॥

੩੬॥

ਭੈਰਉ ਮਹਲਾ ੫ ॥

ਸੰਤ ਮੰਡਲ ਮਹਿ ਹਰਿ ਮਨਿ ਵਸੈ ॥

ਸੰਤ ਮੰਡਲ ਮਹਿ ਦੁਰਤੁ ਸਭੁ ਨਸੈ ॥

ਸੰਤ ਮੰਡਲ ਮਹਿ ਨਿਰਮਲ ਰੀਤਿ ॥

ਸੰਤਸੰਗਿ ਹੋਇ ਏਕ ਪਰੀਤਿ ॥

੧॥

ਸੰਤ ਮੰਡਲੁ ਤਹਾ ਕਾ ਨਾਉ ॥

ਪਾਰਬ੍ਰਹਮ ਕੇਵਲ ਗੁਣ ਗਾਉ ॥

੧॥

ਰਹਾਉ ॥

ਸੰਤ ਮੰਡਲ ਮਹਿ ਜਨਮ ਮਰਣੁ ਰਹੈ ॥

ਸੰਤ ਮੰਡਲ ਮਹਿ ਜਮੁ ਕਿਛੂ ਨ ਕਹੈ ॥

ਸੰਤਸੰਗਿ ਹੋਇ ਨਿਰਮਲ ਬਾਣੀ ॥

ਸੰਤ ਮੰਡਲ ਮਹਿ ਨਾਮੁ ਵਖਾਣੀ ॥

੨॥

ਸੰਤ ਮੰਡਲ ਕਾ ਨਿਹਚਲ ਆਸਨੁ ॥

ਸੰਤ ਮੰਡਲ ਮਹਿ ਪਾਪ ਬਿਨਾਸਨੁ ॥

ਸੰਤ ਮੰਡਲ ਮਹਿ ਨਿਰਮਲ ਕਥਾ ॥

ਸੰਤਸੰਗਿ ਹਉਮੈ ਦੁਖ ਨਸਾ ॥

੩॥

ਸੰਤ ਮੰਡਲ ਕਾ ਨਹੀ ਬਿਨਾਸੁ ॥

ਸੰਤ ਮੰਡਲ ਮਹਿ ਹਰਿ ਗੁਣਤਾਸੁ ॥

ਸੰਤ ਮੰਡਲ ਠਾਕੁਰ ਬਿਸ੍ਰਾਮੁ ॥

ਨਾਨਕ ਓਤਿ ਪੋਤਿ ਭਗਵਾਨੁ ॥

੪॥

੨੪॥

੩੭॥

ਭੈਰਉ ਮਹਲਾ ੫ ॥

ਰੋਗੁ ਕਵਨੁ ਜਾਂ ਰਾਖੈ ਆਪਿ ॥

ਤਿਸੁ ਜਨ ਹੋਇ ਨ ਦੂਖੁ ਸੰਤਾਪੁ ॥

ਜਿਸੁ ਊਪਰਿ ਪ੍ਰਭੁ ਕਿਰਪਾ ਕਰੈ ॥

ਤਿਸੁ ਊਪਰ ਤੇ ਕਾਲੁ ਪਰਹਰੈ ॥

੧॥

ਸਦਾ ਸਖਾਈ ਹਰਿ ਹਰਿ ਨਾਮੁ ॥

ਜਿਸੁ ਚੀਤਿ ਆਵੈ ਤਿਸੁ ਸਦਾ ਸੁਖੁ ਹੋਵੈ ਨਿਕਟਿ ਨ ਆਵੈ ਤਾ ਕੈ ਜਾਮੁ ॥

੧॥

ਰਹਾਉ ॥

ਜਬ ਇਹੁ ਨ ਸੋ ਤਬ ਕਿਨਹਿ ਉਪਾਇਆ ॥

ਕਵਨ ਮੂਲ ਤੇ ਕਿਆ ਪ੍ਰਗਟਾਇਆ ॥

ਆਪਹਿ ਮਾਰਿ ਆਪਿ ਜੀਵਾਲੈ ॥

ਅਪਨੇ ਭਗਤ ਕਉ ਸਦਾ ਪ੍ਰਤਿਪਾਲੈ ॥

੨॥

ਸਭ ਕਿਛੁ ਜਾਣਹੁ ਤਿਸ ਕੈ ਹਾਥ ॥

ਪ੍ਰਭੁ ਮੇਰੋ ਅਨਾਥ ਕੋ ਨਾਥ ॥

ਦੁਖ ਭੰਜਨੁ ਤਾ ਕਾ ਹੈ ਨਾਉ ॥

ਸੁਖ ਪਾਵਹਿ ਤਿਸ ਕੇ ਗੁਣ ਗਾਉ ॥

੩॥

ਸੁਣਿ ਸੁਆਮੀ ਸੰਤਨ ਅਰਦਾਸਿ ॥

ਜੀਉ ਪ੍ਰਾਨ ਧਨੁ ਤੁਮ੍ਹਰੈ ਪਾਸਿ ॥

ਇਹੁ ਜਗੁ ਤੇਰਾ ਸਭ ਤੁਝਹਿ ਧਿਆਏ ॥

SikhiAt.Net
1146 ×