Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
1149
Pavan Ang 1149 of 1430

ਮੂਲ ਬਿਨਾ ਸਾਖਾ ਕਤ ਆਹੈ ॥

੧॥

ਗੁਰੁ ਗੋਵਿੰਦੁ ਮੇਰੇ ਮਨ ਧਿਆਇ ॥

ਜਨਮ ਜਨਮ ਕੀ ਮੈਲੁ ਉਤਾਰੈ ਬੰਧਨ ਕਾਟਿ ਹਰਿ ਸੰਗਿ ਮਿਲਾਇ ॥

੧॥

ਰਹਾਉ ॥

ਤੀਰਥਿ ਨਾਇ ਕਹਾ ਸੁਚਿ ਸੈਲੁ ॥

ਮਨ ਕਉ ਵਿਆਪੈ ਹਉਮੈ ਮੈਲੁ ॥

ਕੋਟਿ ਕਰਮ ਬੰਧਨ ਕਾ ਮੂਲੁ ॥

ਹਰਿ ਕੇ ਭਜਨ ਬਿਨੁ ਬਿਰਥਾ ਪੂਲੁ ॥

੨॥

ਬਿਨੁ ਖਾਏ ਬੂਝੈ ਨਹੀ ਭੂਖ ॥

ਰੋਗੁ ਜਾਇ ਤਾਂ ਉਤਰਹਿ ਦੂਖ ॥

ਕਾਮ ਕ੍ਰੋਧ ਲੋਭ ਮੋਹਿ ਬਿਆਪਿਆ ॥

ਜਿਨਿ ਪ੍ਰਭਿ ਕੀਨਾ ਸੋ ਪ੍ਰਭੁ ਨਹੀ ਜਾਪਿਆ ॥

੩॥

ਧਨੁ ਧਨੁ ਸਾਧ ਧੰਨੁ ਹਰਿ ਨਾਉ ॥

ਆਠ ਪਹਰ ਕੀਰਤਨੁ ਗੁਣ ਗਾਉ ॥

ਧਨੁ ਹਰਿ ਭਗਤਿ ਧਨੁ ਕਰਣੈਹਾਰ ॥

ਸਰਣਿ ਨਾਨਕ ਪ੍ਰਭ ਪੁਰਖ ਅਪਾਰ ॥

੪॥

੩੨॥

੪੫॥

ਭੈਰਉ ਮਹਲਾ ੫ ॥

ਗੁਰ ਸੁਪ੍ਰਸੰਨ ਹੋਏ ਭਉ ਗਏ ॥

ਨਾਮ ਨਿਰੰਜਨ ਮਨ ਮਹਿ ਲਏ ॥

ਦੀਨ ਦਇਆਲ ਸਦਾ ਕਿਰਪਾਲ ॥

ਬਿਨਸਿ ਗਏ ਸਗਲੇ ਜੰਜਾਲ ॥

੧॥

ਸੂਖ ਸਹਜ ਆਨੰਦ ਘਨੇ ॥

ਸਾਧਸੰਗਿ ਮਿਟੇ ਭੈ ਭਰਮਾ ਅੰਮ੍ਰਿਤੁ ਹਰਿ ਹਰਿ ਰਸਨ ਭਨੇ ॥

੧॥

ਰਹਾਉ ॥

ਚਰਨ ਕਮਲ ਸਿਉ ਲਾਗੋ ਹੇਤੁ ॥

ਖਿਨ ਮਹਿ ਬਿਨਸਿਓ ਮਹਾ ਪਰੇਤੁ ॥

ਆਠ ਪਹਰ ਹਰਿ ਹਰਿ ਜਪੁ ਜਾਪਿ ॥

ਰਾਖਨਹਾਰ ਗੋਵਿਦ ਗੁਰ ਆਪਿ ॥

੨॥

ਅਪਨੇ ਸੇਵਕ ਕਉ ਸਦਾ ਪ੍ਰਤਿਪਾਰੈ ॥

ਭਗਤ ਜਨਾ ਕੇ ਸਾਸ ਨਿਹਾਰੈ ॥

ਮਾਨਸ ਕੀ ਕਹੁ ਕੇਤਕ ਬਾਤ ॥

ਜਮ ਤੇ ਰਾਖੈ ਦੇ ਕਰਿ ਹਾਥ ॥

੩॥

ਨਿਰਮਲ ਸੋਭਾ ਨਿਰਮਲ ਰੀਤਿ ॥

ਪਾਰਬ੍ਰਹਮੁ ਆਇਆ ਮਨਿ ਚੀਤਿ ॥

ਕਰਿ ਕਿਰਪਾ ਗੁਰਿ ਦੀਨੋ ਦਾਨੁ ॥

ਨਾਨਕ ਪਾਇਆ ਨਾਮੁ ਨਿਧਾਨੁ ॥

੪॥

੩੩॥

੪੬॥

ਭੈਰਉ ਮਹਲਾ ੫ ॥

ਕਰਣ ਕਾਰਣ ਸਮਰਥੁ ਗੁਰੁ ਮੇਰਾ ॥

ਜੀਅ ਪ੍ਰਾਣ ਸੁਖਦਾਤਾ ਨੇਰਾ ॥

ਭੈ ਭੰਜਨ ਅਬਿਨਾਸੀ ਰਾਇ ॥

ਦਰਸਨਿ ਦੇਖਿਐ ਸਭੁ ਦੁਖੁ ਜਾਇ ॥

੧॥

ਜਤ ਕਤ ਪੇਖਉ ਤੇਰੀ ਸਰਣਾ ॥

ਬਲਿ ਬਲਿ ਜਾਈ ਸਤਿਗੁਰ ਚਰਣਾ ॥

੧॥

ਰਹਾਉ ॥

ਪੂਰਨ ਕਾਮ ਮਿਲੇ ਗੁਰਦੇਵ ॥

ਸਭਿ ਫਲਦਾਤਾ ਨਿਰਮਲ ਸੇਵ ॥

ਕਰੁ ਗਹਿ ਲੀਨੇ ਅਪੁਨੇ ਦਾਸ ॥

ਰਾਮ ਨਾਮੁ ਰਿਦ ਦੀਓ ਨਿਵਾਸ ॥

੨॥

ਸਦਾ ਅਨੰਦੁ ਨਾਹੀ ਕਿਛੁ ਸੋਗੁ ॥

ਦੂਖੁ ਦਰਦੁ ਨਹ ਬਿਆਪੈ ਰੋਗੁ ॥

ਸਭੁ ਕਿਛੁ ਤੇਰਾ ਤੂ ਕਰਣੈਹਾਰੁ ॥

ਪਾਰਬ੍ਰਹਮ ਗੁਰ ਅਗਮ ਅਪਾਰ ॥

੩॥

ਨਿਰਮਲ ਸੋਭਾ ਅਚਰਜ ਬਾਣੀ ॥

ਪਾਰਬ੍ਰਹਮ ਪੂਰਨ ਮਨਿ ਭਾਣੀ ॥

ਜਲਿ ਥਲਿ ਮਹੀਅਲਿ ਰਵਿਆ ਸੋਇ ॥

ਨਾਨਕ ਸਭੁ ਕਿਛੁ ਪ੍ਰਭ ਤੇ ਹੋਇ ॥

੪॥

੩੪॥

੪੭॥

ਭੈਰਉ ਮਹਲਾ ੫ ॥

ਮਨੁ ਤਨੁ ਰਾਤਾ ਰਾਮ ਰੰਗਿ ਚਰਣੇ ॥

SikhiAt.Net
1149 ×