Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
114
Pavan Ang 114 of 1430

ਅਨਦਿਨੁ ਸਦਾ ਰਹੈ ਭੈ ਅੰਦਰਿ ਭੈ ਮਾਰਿ ਭਰਮੁ ਚੁਕਾਵਣਿਆ ॥

੫॥

ਭਰਮੁ ਚੁਕਾਇਆ ਸਦਾ ਸੁਖੁ ਪਾਇਆ ॥

ਗੁਰ ਪਰਸਾਦਿ ਪਰਮ ਪਦੁ ਪਾਇਆ ॥

ਅੰਤਰੁ ਨਿਰਮਲੁ ਨਿਰਮਲ ਬਾਣੀ ਹਰਿ ਗੁਣ ਸਹਜੇ ਗਾਵਣਿਆ ॥

੬॥

ਸਿਮ੍ਰਿਤਿ ਸਾਸਤ ਬੇਦ ਵਖਾਣੈ ॥

ਭਰਮੇ ਭੂਲਾ ਤਤੁ ਨ ਜਾਣੈ ॥

ਬਿਨੁ ਸਤਿਗੁਰ ਸੇਵੇ ਸੁਖੁ ਨ ਪਾਏ ਦੁਖੋ ਦੁਖੁ ਕਮਾਵਣਿਆ ॥

੭॥

ਆਪਿ ਕਰੇ ਕਿਸੁ ਆਖੈ ਕੋਈ ॥

ਆਖਣਿ ਜਾਈਐ ਜੇ ਭੂਲਾ ਹੋਈ ॥

ਨਾਨਕ ਆਪੇ ਕਰੇ ਕਰਾਏ ਨਾਮੇ ਨਾਮਿ ਸਮਾਵਣਿਆ ॥

੮॥

੭॥

੮॥

ਮਾਝ ਮਹਲਾ ੩ ॥

ਆਪੇ ਰੰਗੇ ਸਹਜਿ ਸੁਭਾਏ ॥

ਗੁਰ ਕੈ ਸਬਦਿ ਹਰਿ ਰੰਗੁ ਚੜਾਏ ॥

ਮਨੁ ਤਨੁ ਰਤਾ ਰਸਨਾ ਰੰਗਿ ਚਲੂਲੀ ਭੈ ਭਾਇ ਰੰਗੁ ਚੜਾਵਣਿਆ ॥

੧॥

ਹਉ ਵਾਰੀ ਜੀਉ ਵਾਰੀ ਨਿਰਭਉ ਮੰਨਿ ਵਸਾਵਣਿਆ ॥

ਗੁਰ ਕਿਰਪਾ ਤੇ ਹਰਿ ਨਿਰਭਉ ਧਿਆਇਆ ਬਿਖੁ ਭਉਜਲੁ ਸਬਦਿ ਤਰਾਵਣਿਆ ॥

੧॥

ਰਹਾਉ ॥

ਮਨਮੁਖ ਮੁਗਧ ਕਰਹਿ ਚਤੁਰਾਈ ॥

ਨਾਤਾ ਧੋਤਾ ਥਾਇ ਨ ਪਾਈ ॥

ਜੇਹਾ ਆਇਆ ਤੇਹਾ ਜਾਸੀ ਕਰਿ ਅਵਗਣ ਪਛੋਤਾਵਣਿਆ ॥

੨॥

ਮਨਮੁਖ ਅੰਧੇ ਕਿਛੂ ਨ ਸੂਝੈ ॥

ਮਰਣੁ ਲਿਖਾਇ ਆਏ ਨਹੀ ਬੂਝੈ ॥

ਮਨਮੁਖ ਕਰਮ ਕਰੇ ਨਹੀ ਪਾਏ ਬਿਨੁ ਨਾਵੈ ਜਨਮੁ ਗਵਾਵਣਿਆ ॥

੩॥

ਸਚੁ ਕਰਣੀ ਸਬਦੁ ਹੈ ਸਾਰੁ ॥

ਪੂਰੈ ਗੁਰਿ ਪਾਈਐ ਮੋਖ ਦੁਆਰੁ ॥

ਅਨਦਿਨੁ ਬਾਣੀ ਸਬਦਿ ਸੁਣਾਏ ਸਚਿ ਰਾਤੇ ਰੰਗਿ ਰੰਗਾਵਣਿਆ ॥

੪॥

ਰਸਨਾ ਹਰਿ ਰਸਿ ਰਾਤੀ ਰੰਗੁ ਲਾਏ ॥

ਮਨੁ ਤਨੁ ਮੋਹਿਆ ਸਹਜਿ ਸੁਭਾਏ ॥

ਸਹਜੇ ਪ੍ਰੀਤਮੁ ਪਿਆਰਾ ਪਾਇਆ ਸਹਜੇ ਸਹਜਿ ਮਿਲਾਵਣਿਆ ॥

੫॥

ਜਿਸੁ ਅੰਦਰਿ ਰੰਗੁ ਸੋਈ ਗੁਣ ਗਾਵੈ ॥

ਗੁਰ ਕੈ ਸਬਦਿ ਸਹਜੇ ਸੁਖਿ ਸਮਾਵੈ ॥

ਹਉ ਬਲਿਹਾਰੀ ਸਦਾ ਤਿਨ ਵਿਟਹੁ ਗੁਰ ਸੇਵਾ ਚਿਤੁ ਲਾਵਣਿਆ ॥

੬॥

ਸਚਾ ਸਚੋ ਸਚਿ ਪਤੀਜੈ ॥

ਗੁਰ ਪਰਸਾਦੀ ਅੰਦਰੁ ਭੀਜੈ ॥

ਬੈਸਿ ਸੁਥਾਨਿ ਹਰਿ ਗੁਣ ਗਾਵਹਿ ਆਪੇ ਕਰਿ ਸਤਿ ਮਨਾਵਣਿਆ ॥

੭॥

ਜਿਸ ਨੋ ਨਦਰਿ ਕਰੇ ਸੋ ਪਾਏ ॥

ਗੁਰ ਪਰਸਾਦੀ ਹਉਮੈ ਜਾਏ ॥

ਨਾਨਕ ਨਾਮੁ ਵਸੈ ਮਨ ਅੰਤਰਿ ਦਰਿ ਸਚੈ ਸੋਭਾ ਪਾਵਣਿਆ ॥

੮॥

੮॥

੯॥

ਮਾਝ ਮਹਲਾ ੩ ॥

ਸਤਿਗੁਰੁ ਸੇਵਿਐ ਵਡੀ ਵਡਿਆਈ ॥

ਹਰਿ ਜੀ ਅਚਿੰਤੁ ਵਸੈ ਮਨਿ ਆਈ ॥

ਹਰਿ ਜੀਉ ਸਫਲਿਓ ਬਿਰਖੁ ਹੈ ਅੰਮ੍ਰਿਤੁ ਜਿਨਿ ਪੀਤਾ ਤਿਸੁ ਤਿਖਾ ਲਹਾਵਣਿਆ ॥

੧॥

ਹਉ ਵਾਰੀ ਜੀਉ ਵਾਰੀ ਸਚੁ ਸੰਗਤਿ ਮੇਲਿ ਮਿਲਾਵਣਿਆ ॥

ਹਰਿ ਸਤਸੰਗਤਿ ਆਪੇ ਮੇਲੈ ਗੁਰ ਸਬਦੀ ਹਰਿ ਗੁਣ ਗਾਵਣਿਆ ॥

੧॥

ਰਹਾਉ ॥

SikhiAt.Net
114 ×