Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
1155
Pavan Ang 1155 of 1430

ਪ੍ਰਹਲਾਦੁ ਜਨੁ ਚਰਣੀ ਲਾਗਾ ਆਇ ॥

੧੧॥

ਸਤਿਗੁਰਿ ਨਾਮੁ ਨਿਧਾਨੁ ਦ੍ਰਿੜਾਇਆ ॥

ਰਾਜੁ ਮਾਲੁ ਝੂਠੀ ਸਭ ਮਾਇਆ ॥

ਲੋਭੀ ਨਰ ਰਹੇ ਲਪਟਾਇ ॥

ਹਰਿ ਕੇ ਨਾਮ ਬਿਨੁ ਦਰਗਹ ਮਿਲੈ ਸਜਾਇ ॥

੧੨॥

ਕਹੈ ਨਾਨਕੁ ਸਭੁ ਕੋ ਕਰੇ ਕਰਾਇਆ ॥

ਸੇ ਪਰਵਾਣੁ ਜਿਨੀ ਹਰਿ ਸਿਉ ਚਿਤੁ ਲਾਇਆ ॥

ਭਗਤਾ ਕਾ ਅੰਗੀਕਾਰੁ ਕਰਦਾ ਆਇਆ ॥

ਕਰਤੈ ਅਪਣਾ ਰੂਪੁ ਦਿਖਾਇਆ ॥

੧੩॥

੧॥

੨॥

ਭੈਰਉ ਮਹਲਾ ੩ ॥

ਗੁਰ ਸੇਵਾ ਤੇ ਅੰਮ੍ਰਿਤ ਫਲੁ ਪਾਇਆ ਹਉਮੈ ਤ੍ਰਿਸਨ ਬੁਝਾਈ ॥

ਹਰਿ ਕਾ ਨਾਮੁ ਹ੍ਰਿਦੈ ਮਨਿ ਵਸਿਆ ਮਨਸਾ ਮਨਹਿ ਸਮਾਈ ॥

੧॥

ਹਰਿ ਜੀਉ ਕ੍ਰਿਪਾ ਕਰਹੁ ਮੇਰੇ ਪਿਆਰੇ ॥

ਅਨਦਿਨੁ ਹਰਿ ਗੁਣ ਦੀਨ ਜਨੁ ਮਾਂਗੈ ਗੁਰ ਕੈ ਸਬਦਿ ਉਧਾਰੇ ॥

੧॥

ਰਹਾਉ ॥

ਸੰਤ ਜਨਾ ਕਉ ਜਮੁ ਜੋਹਿ ਨ ਸਾਕੈ ਰਤੀ ਅੰਚ ਦੂਖ ਨ ਲਾਈ ॥

ਆਪਿ ਤਰਹਿ ਸਗਲੇ ਕੁਲ ਤਾਰਹਿ ਜੋ ਤੇਰੀ ਸਰਣਾਈ ॥

੨॥

ਭਗਤਾ ਕੀ ਪੈਜ ਰਖਹਿ ਤੂ ਆਪੇ ਏਹ ਤੇਰੀ ਵਡਿਆਈ ॥

ਜਨਮ ਜਨਮ ਕੇ ਕਿਲਵਿਖ ਦੁਖ ਕਾਟਹਿ ਦੁਬਿਧਾ ਰਤੀ ਨ ਰਾਈ ॥

੩॥

ਹਮ ਮੂੜ ਮੁਗਧ ਕਿਛੁ ਬੂਝਹਿ ਨਾਹੀ ਤੂ ਆਪੇ ਦੇਹਿ ਬੁਝਾਈ ॥

ਜੋ ਤੁਧੁ ਭਾਵੈ ਸੋਈ ਕਰਸੀ ਅਵਰੁ ਨ ਕਰਣਾ ਜਾਈ ॥

੪॥

ਜਗਤੁ ਉਪਾਇ ਤੁਧੁ ਧੰਧੈ ਲਾਇਆ ਭੂੰਡੀ ਕਾਰ ਕਮਾਈ ॥

ਜਨਮੁ ਪਦਾਰਥੁ ਜੂਐ ਹਾਰਿਆ ਸਬਦੈ ਸੁਰਤਿ ਨ ਪਾਈ ॥

੫॥

ਮਨਮੁਖਿ ਮਰਹਿ ਤਿਨ ਕਿਛੂ ਨ ਸੂਝੈ ਦੁਰਮਤਿ ਅਗਿਆਨ ਅੰਧਾਰਾ ॥

ਭਵਜਲੁ ਪਾਰਿ ਨ ਪਾਵਹਿ ਕਬ ਹੀ ਡੂਬਿ ਮੁਏ ਬਿਨੁ ਗੁਰ ਸਿਰਿ ਭਾਰਾ ॥

੬॥

ਸਾਚੈ ਸਬਦਿ ਰਤੇ ਜਨ ਸਾਚੇ ਹਰਿ ਪ੍ਰਭਿ ਆਪਿ ਮਿਲਾਏ ॥

ਗੁਰ ਕੀ ਬਾਣੀ ਸਬਦਿ ਪਛਾਤੀ ਸਾਚਿ ਰਹੇ ਲਿਵ ਲਾਏ ॥

੭॥

ਤੂੰ ਆਪਿ ਨਿਰਮਲੁ ਤੇਰੇ ਜਨ ਹੈ ਨਿਰਮਲ ਗੁਰ ਕੈ ਸਬਦਿ ਵੀਚਾਰੇ ॥

ਨਾਨਕੁ ਤਿਨ ਕੈ ਸਦ ਬਲਿਹਾਰੈ ਰਾਮ ਨਾਮੁ ਉਰਿ ਧਾਰੇ ॥

੮॥

੨॥

੩॥

ਭੈਰਉ ਮਹਲਾ ੫ ਅਸਟਪਦੀਆ ਘਰੁ ੨ ੴ ਸਤਿਗੁਰ ਪ੍ਰਸਾਦਿ ॥

ਜਿਸੁ ਨਾਮੁ ਰਿਦੈ ਸੋਈ ਵਡ ਰਾਜਾ ॥

ਜਿਸੁ ਨਾਮੁ ਰਿਦੈ ਤਿਸੁ ਪੂਰੇ ਕਾਜਾ ॥

ਜਿਸੁ ਨਾਮੁ ਰਿਦੈ ਤਿਨਿ ਕੋਟਿ ਧਨ ਪਾਏ ॥

ਨਾਮ ਬਿਨਾ ਜਨਮੁ ਬਿਰਥਾ ਜਾਏ ॥

੧॥

ਤਿਸੁ ਸਾਲਾਹੀ ਜਿਸੁ ਹਰਿ ਧਨੁ ਰਾਸਿ ॥

ਸੋ ਵਡਭਾਗੀ ਜਿਸੁ ਗੁਰ ਮਸਤਕਿ ਹਾਥੁ ॥

੧॥

ਰਹਾਉ ॥

ਜਿਸੁ ਨਾਮੁ ਰਿਦੈ ਤਿਸੁ ਕੋਟ ਕਈ ਸੈਨਾ ॥

ਜਿਸੁ ਨਾਮੁ ਰਿਦੈ ਤਿਸੁ ਸਹਜ ਸੁਖੈਨਾ ॥

SikhiAt.Net
1155 ×