ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
1156
ਪਾਵਨ ਅੰਗ 1156 / 1430

ਜਿਸੁ ਨਾਮੁ ਰਿਦੈ ਸੋ ਸੀਤਲੁ ਹੂਆ ॥

ਨਾਮ ਬਿਨਾ ਧ੍ਰਿਗੁ ਜੀਵਣੁ ਮੂਆ ॥

੨॥

ਜਿਸੁ ਨਾਮੁ ਰਿਦੈ ਸੋ ਜੀਵਨ ਮੁਕਤਾ ॥

ਜਿਸੁ ਨਾਮੁ ਰਿਦੈ ਤਿਸੁ ਸਭ ਹੀ ਜੁਗਤਾ ॥

ਜਿਸੁ ਨਾਮੁ ਰਿਦੈ ਤਿਨਿ ਨਉ ਨਿਧਿ ਪਾਈ ॥

ਨਾਮ ਬਿਨਾ ਭ੍ਰਮਿ ਆਵੈ ਜਾਈ ॥

੩॥

ਜਿਸੁ ਨਾਮੁ ਰਿਦੈ ਸੋ ਵੇਪਰਵਾਹਾ ॥

ਜਿਸੁ ਨਾਮੁ ਰਿਦੈ ਤਿਸੁ ਸਦ ਹੀ ਲਾਹਾ ॥

ਜਿਸੁ ਨਾਮੁ ਰਿਦੈ ਤਿਸੁ ਵਡ ਪਰਵਾਰਾ ॥

ਨਾਮ ਬਿਨਾ ਮਨਮੁਖ ਗਾਵਾਰਾ ॥

੪॥

ਜਿਸੁ ਨਾਮੁ ਰਿਦੈ ਤਿਸੁ ਨਿਹਚਲ ਆਸਨੁ ॥

ਜਿਸੁ ਨਾਮੁ ਰਿਦੈ ਤਿਸੁ ਤਖਤਿ ਨਿਵਾਸਨੁ ॥

ਜਿਸੁ ਨਾਮੁ ਰਿਦੈ ਸੋ ਸਾਚਾ ਸਾਹੁ ॥

ਨਾਮਹੀਣ ਨਾਹੀ ਪਤਿ ਵੇਸਾਹੁ ॥

੫॥

ਜਿਸੁ ਨਾਮੁ ਰਿਦੈ ਸੋ ਸਭ ਮਹਿ ਜਾਤਾ ॥

ਜਿਸੁ ਨਾਮੁ ਰਿਦੈ ਸੋ ਪੁਰਖੁ ਬਿਧਾਤਾ ॥

ਜਿਸੁ ਨਾਮੁ ਰਿਦੈ ਸੋ ਸਭ ਤੇ ਊਚਾ ॥

ਨਾਮ ਬਿਨਾ ਭ੍ਰਮਿ ਜੋਨੀ ਮੂਚਾ ॥

੬॥

ਜਿਸੁ ਨਾਮੁ ਰਿਦੈ ਤਿਸੁ ਪ੍ਰਗਟਿ ਪਹਾਰਾ ॥

ਜਿਸੁ ਨਾਮੁ ਰਿਦੈ ਤਿਸੁ ਮਿਟਿਆ ਅੰਧਾਰਾ ॥

ਜਿਸੁ ਨਾਮੁ ਰਿਦੈ ਸੋ ਪੁਰਖੁ ਪਰਵਾਣੁ ॥

ਨਾਮ ਬਿਨਾ ਫਿਰਿ ਆਵਣ ਜਾਣੁ ॥

੭॥

ਤਿਨਿ ਨਾਮੁ ਪਾਇਆ ਜਿਸੁ ਭਇਓ ਕ੍ਰਿਪਾਲ ॥

ਸਾਧਸੰਗਤਿ ਮਹਿ ਲਖੇ ਗੋੁਪਾਲ ॥

ਆਵਣ ਜਾਣ ਰਹੇ ਸੁਖੁ ਪਾਇਆ ॥

ਕਹੁ ਨਾਨਕ ਤਤੈ ਤਤੁ ਮਿਲਾਇਆ ॥

੮॥

੧॥

੪॥

ਭੈਰਉ ਮਹਲਾ ੫ ॥

ਕੋਟਿ ਬਿਸਨ ਕੀਨੇ ਅਵਤਾਰ ॥

ਕੋਟਿ ਬ੍ਰਹਮੰਡ ਜਾ ਕੇ ਧ੍ਰਮਸਾਲ ॥

ਕੋਟਿ ਮਹੇਸ ਉਪਾਇ ਸਮਾਏ ॥

ਕੋਟਿ ਬ੍ਰਹਮੇ ਜਗੁ ਸਾਜਣ ਲਾਏ ॥

੧॥

ਐਸੋ ਧਣੀ ਗੁਵਿੰਦੁ ਹਮਾਰਾ ॥

ਬਰਨਿ ਨ ਸਾਕਉ ਗੁਣ ਬਿਸਥਾਰਾ ॥

੧॥

ਰਹਾਉ ॥

ਕੋਟਿ ਮਾਇਆ ਜਾ ਕੈ ਸੇਵਕਾਇ ॥

ਕੋਟਿ ਜੀਅ ਜਾ ਕੀ ਸਿਹਜਾਇ ॥

ਕੋਟਿ ਉਪਾਰਜਨਾ ਤੇਰੈ ਅੰਗਿ ॥

ਕੋਟਿ ਭਗਤ ਬਸਤ ਹਰਿ ਸੰਗਿ ॥

੨॥

ਕੋਟਿ ਛਤ੍ਰਪਤਿ ਕਰਤ ਨਮਸਕਾਰ ॥

ਕੋਟਿ ਇੰਦ੍ਰ ਠਾਢੇ ਹੈ ਦੁਆਰ ॥

ਕੋਟਿ ਬੈਕੁੰਠ ਜਾ ਕੀ ਦ੍ਰਿਸਟੀ ਮਾਹਿ ॥

ਕੋਟਿ ਨਾਮ ਜਾ ਕੀ ਕੀਮਤਿ ਨਾਹਿ ॥

੩॥

ਕੋਟਿ ਪੂਰੀਅਤ ਹੈ ਜਾ ਕੈ ਨਾਦ ॥

ਕੋਟਿ ਅਖਾਰੇ ਚਲਿਤ ਬਿਸਮਾਦ ॥

ਕੋਟਿ ਸਕਤਿ ਸਿਵ ਆਗਿਆਕਾਰ ॥

ਕੋਟਿ ਜੀਅ ਦੇਵੈ ਆਧਾਰ ॥

੪॥

ਕੋਟਿ ਤੀਰਥ ਜਾ ਕੇ ਚਰਨ ਮਝਾਰ ॥

ਕੋਟਿ ਪਵਿਤ੍ਰ ਜਪਤ ਨਾਮ ਚਾਰ ॥

ਕੋਟਿ ਪੂਜਾਰੀ ਕਰਤੇ ਪੂਜਾ ॥

ਕੋਟਿ ਬਿਸਥਾਰਨੁ ਅਵਰੁ ਨ ਦੂਜਾ ॥

੫॥

ਕੋਟਿ ਮਹਿਮਾ ਜਾ ਕੀ ਨਿਰਮਲ ਹੰਸ ॥

ਕੋਟਿ ਉਸਤਤਿ ਜਾ ਕੀ ਕਰਤ ਬ੍ਰਹਮੰਸ ॥

ਕੋਟਿ ਪਰਲਉ ਓਪਤਿ ਨਿਮਖ ਮਾਹਿ ॥

ਕੋਟਿ ਗੁਣਾ ਤੇਰੇ ਗਣੇ ਨ ਜਾਹਿ ॥

੬॥

ਕੋਟਿ ਗਿਆਨੀ ਕਥਹਿ ਗਿਆਨੁ ॥

ਕੋਟਿ ਧਿਆਨੀ ਧਰਤ ਧਿਆਨੁ ॥

ਕੋਟਿ ਤਪੀਸਰ ਤਪ ਹੀ ਕਰਤੇ ॥

SikhiAt.Net
1156 ×