Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
1159
Pavan Ang 1159 of 1430

ਪੰਡਿਤ ਮੁਲਾਂ ਛਾਡੇ ਦੋਊ ॥

੧॥

ਰਹਾਉ ॥

ਬੁਨਿ ਬੁਨਿ ਆਪ ਆਪੁ ਪਹਿਰਾਵਉ ॥

ਜਹ ਨਹੀ ਆਪੁ ਤਹਾ ਹੋਇ ਗਾਵਉ ॥

੨॥

ਪੰਡਿਤ ਮੁਲਾਂ ਜੋ ਲਿਖਿ ਦੀਆ ॥

ਛਾਡਿ ਚਲੇ ਹਮ ਕਛੂ ਨ ਲੀਆ ॥

੩॥

ਰਿਦੈ ਇਖਲਾਸੁ ਨਿਰਖਿ ਲੇ ਮੀਰਾ ॥

ਆਪੁ ਖੋਜਿ ਖੋਜਿ ਮਿਲੇ ਕਬੀਰਾ ॥

੪॥

੭॥

ਨਿਰਧਨ ਆਦਰੁ ਕੋਈ ਨ ਦੇਇ ॥

ਲਾਖ ਜਤਨ ਕਰੈ ਓਹੁ ਚਿਤਿ ਨ ਧਰੇਇ ॥

੧॥

ਰਹਾਉ ॥

ਜਉ ਨਿਰਧਨੁ ਸਰਧਨ ਕੈ ਜਾਇ ॥

ਆਗੇ ਬੈਠਾ ਪੀਠਿ ਫਿਰਾਇ ॥

੧॥

ਜਉ ਸਰਧਨੁ ਨਿਰਧਨ ਕੈ ਜਾਇ ॥

ਦੀਆ ਆਦਰੁ ਲੀਆ ਬੁਲਾਇ ॥

੨॥

ਨਿਰਧਨੁ ਸਰਧਨੁ ਦੋਨਉ ਭਾਈ ॥

ਪ੍ਰਭ ਕੀ ਕਲਾ ਨ ਮੇਟੀ ਜਾਈ ॥

੩॥

ਕਹਿ ਕਬੀਰ ਨਿਰਧਨੁ ਹੈ ਸੋਈ ॥

ਜਾ ਕੇ ਹਿਰਦੈ ਨਾਮੁ ਨ ਹੋਈ ॥

੪॥

੮॥

ਗੁਰ ਸੇਵਾ ਤੇ ਭਗਤਿ ਕਮਾਈ ॥

ਤਬ ਇਹ ਮਾਨਸ ਦੇਹੀ ਪਾਈ ॥

ਇਸ ਦੇਹੀ ਕਉ ਸਿਮਰਹਿ ਦੇਵ ॥

ਸੋ ਦੇਹੀ ਭਜੁ ਹਰਿ ਕੀ ਸੇਵ ॥

੧॥

ਭਜਹੁ ਗੋੁਬਿੰਦ ਭੂਲਿ ਮਤ ਜਾਹੁ ॥

ਮਾਨਸ ਜਨਮ ਕਾ ਏਹੀ ਲਾਹੁ ॥

੧॥

ਰਹਾਉ ॥

ਜਬ ਲਗੁ ਜਰਾ ਰੋਗੁ ਨਹੀ ਆਇਆ ॥

ਜਬ ਲਗੁ ਕਾਲਿ ਗ੍ਰਸੀ ਨਹੀ ਕਾਇਆ ॥

ਜਬ ਲਗੁ ਬਿਕਲ ਭਈ ਨਹੀ ਬਾਨੀ ॥

ਭਜਿ ਲੇਹਿ ਰੇ ਮਨ ਸਾਰਿਗਪਾਨੀ ॥

੨॥

ਅਬ ਨ ਭਜਸਿ ਭਜਸਿ ਕਬ ਭਾਈ ॥

ਆਵੈ ਅੰਤੁ ਨ ਭਜਿਆ ਜਾਈ ॥

ਜੋ ਕਿਛੁ ਕਰਹਿ ਸੋਈ ਅਬ ਸਾਰੁ ॥

ਫਿਰਿ ਪਛੁਤਾਹੁ ਨ ਪਾਵਹੁ ਪਾਰੁ ॥

੩॥

ਸੋ ਸੇਵਕੁ ਜੋ ਲਾਇਆ ਸੇਵ ॥

ਤਿਨ ਹੀ ਪਾਏ ਨਿਰੰਜਨ ਦੇਵ ॥

ਗੁਰ ਮਿਲਿ ਤਾ ਕੇ ਖੁਲ੍ਹੇ ਕਪਾਟ ॥

ਬਹੁਰਿ ਨ ਆਵੈ ਜੋਨੀ ਬਾਟ ॥

੪॥

ਇਹੀ ਤੇਰਾ ਅਉਸਰੁ ਇਹ ਤੇਰੀ ਬਾਰ ॥

ਘਟ ਭੀਤਰਿ ਤੂ ਦੇਖੁ ਬਿਚਾਰਿ ॥

ਕਹਤ ਕਬੀਰੁ ਜੀਤਿ ਕੈ ਹਾਰਿ ॥

ਬਹੁ ਬਿਧਿ ਕਹਿਓ ਪੁਕਾਰਿ ਪੁਕਾਰਿ ॥

੫॥

੧॥

੯॥

ਸਿਵ ਕੀ ਪੁਰੀ ਬਸੈ ਬੁਧਿ ਸਾਰੁ ॥

ਤਹ ਤੁਮ੍ਹ ਮਿਲਿ ਕੈ ਕਰਹੁ ਬਿਚਾਰੁ ॥

ਈਤ ਊਤ ਕੀ ਸੋਝੀ ਪਰੈ ॥

ਕਉਨੁ ਕਰਮ ਮੇਰਾ ਕਰਿ ਕਰਿ ਮਰੈ ॥

੧॥

ਨਿਜ ਪਦ ਊਪਰਿ ਲਾਗੋ ਧਿਆਨੁ ॥

ਰਾਜਾ ਰਾਮ ਨਾਮੁ ਮੋਰਾ ਬ੍ਰਹਮ ਗਿਆਨੁ ॥

੧॥

ਰਹਾਉ ॥

ਮੂਲ ਦੁਆਰੈ ਬੰਧਿਆ ਬੰਧੁ ॥

ਰਵਿ ਊਪਰਿ ਗਹਿ ਰਾਖਿਆ ਚੰਦੁ ॥

ਪਛਮ ਦੁਆਰੈ ਸੂਰਜੁ ਤਪੈ ॥

ਮੇਰ ਡੰਡ ਸਿਰ ਊਪਰਿ ਬਸੈ ॥

੨॥

ਪਸਚਮ ਦੁਆਰੇ ਕੀ ਸਿਲ ਓੜ ॥

ਤਿਹ ਸਿਲ ਊਪਰਿ ਖਿੜਕੀ ਅਉਰ ॥

ਖਿੜਕੀ ਊਪਰਿ ਦਸਵਾ ਦੁਆਰੁ ॥

ਕਹਿ ਕਬੀਰ ਤਾ ਕਾ ਅੰਤੁ ਨ ਪਾਰੁ ॥

੩॥

੨॥

੧੦॥

ਸੋ ਮੁਲਾਂ ਜੋ ਮਨ ਸਿਉ ਲਰੈ ॥

ਗੁਰ ਉਪਦੇਸਿ ਕਾਲ ਸਿਉ ਜੁਰੈ ॥

ਕਾਲ ਪੁਰਖ ਕਾ ਮਰਦੈ ਮਾਨੁ ॥

ਤਿਸੁ ਮੁਲਾ ਕਉ ਸਦਾ ਸਲਾਮੁ ॥

੧॥

SikhiAt.Net
1159 ×