ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
1166
ਪਾਵਨ ਅੰਗ 1166 / 1430

ਨਾਮੇ ਸਰ ਭਰਿ ਸੋਨਾ ਲੇਹੁ ॥

੧੦॥

ਮਾਲੁ ਲੇਉ ਤਉ ਦੋਜਕਿ ਪਰਉ ॥

ਦੀਨੁ ਛੋਡਿ ਦੁਨੀਆ ਕਉ ਭਰਉ ॥

੧੧॥

ਪਾਵਹੁ ਬੇੜੀ ਹਾਥਹੁ ਤਾਲ ॥

ਨਾਮਾ ਗਾਵੈ ਗੁਨ ਗੋਪਾਲ ॥

੧੨॥

ਗੰਗ ਜਮੁਨ ਜਉ ਉਲਟੀ ਬਹੈ ॥

ਤਉ ਨਾਮਾ ਹਰਿ ਕਰਤਾ ਰਹੈ ॥

੧੩॥

ਸਾਤ ਘੜੀ ਜਬ ਬੀਤੀ ਸੁਣੀ ॥

ਅਜਹੁ ਨ ਆਇਓ ਤ੍ਰਿਭਵਣ ਧਣੀ ॥

੧੪॥

ਪਾਖੰਤਣ ਬਾਜ ਬਜਾਇਲਾ ॥

ਗਰੁੜ ਚੜ੍ਹੇ ਗੋਬਿੰਦ ਆਇਲਾ ॥

੧੫॥

ਅਪਨੇ ਭਗਤ ਪਰਿ ਕੀ ਪ੍ਰਤਿਪਾਲ ॥

ਗਰੁੜ ਚੜ੍ਹੇ ਆਏ ਗੋਪਾਲ ॥

੧੬॥

ਕਹਹਿ ਤ ਧਰਣਿ ਇਕੋਡੀ ਕਰਉ ॥

ਕਹਹਿ ਤ ਲੇ ਕਰਿ ਊਪਰਿ ਧਰਉ ॥

੧੭॥

ਕਹਹਿ ਤ ਮੁਈ ਗਊ ਦੇਉ ਜੀਆਇ ॥

ਸਭੁ ਕੋਈ ਦੇਖੈ ਪਤੀਆਇ ॥

੧੮॥

ਨਾਮਾ ਪ੍ਰਣਵੈ ਸੇਲ ਮਸੇਲ ॥

ਗਊ ਦੁਹਾਈ ਬਛਰਾ ਮੇਲਿ ॥

੧੯॥

ਦੂਧਹਿ ਦੁਹਿ ਜਬ ਮਟੁਕੀ ਭਰੀ ॥

ਲੇ ਬਾਦਿਸਾਹ ਕੇ ਆਗੇ ਧਰੀ ॥

੨੦॥

ਬਾਦਿਸਾਹੁ ਮਹਲ ਮਹਿ ਜਾਇ ॥

ਅਉਘਟ ਕੀ ਘਟ ਲਾਗੀ ਆਇ ॥

੨੧॥

ਕਾਜੀ ਮੁਲਾਂ ਬਿਨਤੀ ਫੁਰਮਾਇ ॥

ਬਖਸੀ ਹਿੰਦੂ ਮੈ ਤੇਰੀ ਗਾਇ ॥

੨੨॥

ਨਾਮਾ ਕਹੈ ਸੁਨਹੁ ਬਾਦਿਸਾਹ ॥

ਇਹੁ ਕਿਛੁ ਪਤੀਆ ਮੁਝੈ ਦਿਖਾਇ ॥

੨੩॥

ਇਸ ਪਤੀਆ ਕਾ ਇਹੈ ਪਰਵਾਨੁ ॥

ਸਾਚਿ ਸੀਲਿ ਚਾਲਹੁ ਸੁਲਿਤਾਨ ॥

੨੪॥

ਨਾਮਦੇਉ ਸਭ ਰਹਿਆ ਸਮਾਇ ॥

ਮਿਲਿ ਹਿੰਦੂ ਸਭ ਨਾਮੇ ਪਹਿ ਜਾਹਿ ॥

੨੫॥

ਜਉ ਅਬ ਕੀ ਬਾਰ ਨ ਜੀਵੈ ਗਾਇ ॥

ਤ ਨਾਮਦੇਵ ਕਾ ਪਤੀਆ ਜਾਇ ॥

੨੬॥

ਨਾਮੇ ਕੀ ਕੀਰਤਿ ਰਹੀ ਸੰਸਾਰਿ ॥

ਭਗਤ ਜਨਾਂ ਲੇ ਉਧਰਿਆ ਪਾਰਿ ॥

੨੭॥

ਸਗਲ ਕਲੇਸ ਨਿੰਦਕ ਭਇਆ ਖੇਦੁ ॥

ਨਾਮੇ ਨਾਰਾਇਨ ਨਾਹੀ ਭੇਦੁ ॥

੨੮॥

੧॥

੧੦॥

ਘਰੁ ੨ ॥

ਜਉ ਗੁਰਦੇਉ ਤ ਮਿਲੈ ਮੁਰਾਰਿ ॥

ਜਉ ਗੁਰਦੇਉ ਤ ਉਤਰੈ ਪਾਰਿ ॥

ਜਉ ਗੁਰਦੇਉ ਤ ਬੈਕੁੰਠ ਤਰੈ ॥

ਜਉ ਗੁਰਦੇਉ ਤ ਜੀਵਤ ਮਰੈ ॥

੧॥

ਸਤਿ ਸਤਿ ਸਤਿ ਸਤਿ ਸਤਿ ਗੁਰਦੇਵ ॥

ਝੂਠੁ ਝੂਠੁ ਝੂਠੁ ਝੂਠੁ ਆਨ ਸਭ ਸੇਵ ॥

੧॥

ਰਹਾਉ ॥

ਜਉ ਗੁਰਦੇਉ ਤ ਨਾਮੁ ਦ੍ਰਿੜਾਵੈ ॥

ਜਉ ਗੁਰਦੇਉ ਨ ਦਹ ਦਿਸ ਧਾਵੈ ॥

ਜਉ ਗੁਰਦੇਉ ਪੰਚ ਤੇ ਦੂਰਿ ॥

ਜਉ ਗੁਰਦੇਉ ਨ ਮਰਿਬੋ ਝੂਰਿ ॥

੨॥

ਜਉ ਗੁਰਦੇਉ ਤ ਅੰਮ੍ਰਿਤ ਬਾਨੀ ॥

ਜਉ ਗੁਰਦੇਉ ਤ ਅਕਥ ਕਹਾਨੀ ॥

ਜਉ ਗੁਰਦੇਉ ਤ ਅੰਮ੍ਰਿਤ ਦੇਹ ॥

ਜਉ ਗੁਰਦੇਉ ਨਾਮੁ ਜਪਿ ਲੇਹਿ ॥

੩॥

ਜਉ ਗੁਰਦੇਉ ਭਵਨ ਤ੍ਰੈ ਸੂਝੈ ॥

ਜਉ ਗੁਰਦੇਉ ਊਚ ਪਦ ਬੂਝੈ ॥

ਜਉ ਗੁਰਦੇਉ ਤ ਸੀਸੁ ਅਕਾਸਿ ॥

ਜਉ ਗੁਰਦੇਉ ਸਦਾ ਸਾਬਾਸਿ ॥

੪॥

ਜਉ ਗੁਰਦੇਉ ਸਦਾ ਬੈਰਾਗੀ ॥

ਜਉ ਗੁਰਦੇਉ ਪਰ ਨਿੰਦਾ ਤਿਆਗੀ ॥

SikhiAt.Net
1166 ×