Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
1168
Pavan Ang 1168 of 1430

ਰਾਗੁ ਬਸੰਤੁ ਮਹਲਾ ੧ ਘਰੁ ੧ ਚਉਪਦੇ ਦੁਤੁਕੇ ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥

ਮਾਹਾ ਮਾਹ ਮੁਮਾਰਖੀ ਚੜਿਆ ਸਦਾ ਬਸੰਤੁ ॥

ਪਰਫੜੁ ਚਿਤ ਸਮਾਲਿ ਸੋਇ ਸਦਾ ਸਦਾ ਗੋਬਿੰਦੁ ॥

੧॥

ਭੋਲਿਆ ਹਉਮੈ ਸੁਰਤਿ ਵਿਸਾਰਿ ॥

ਹਉਮੈ ਮਾਰਿ ਬੀਚਾਰਿ ਮਨ ਗੁਣ ਵਿਚਿ ਗੁਣੁ ਲੈ ਸਾਰਿ ॥

੧॥

ਰਹਾਉ ॥

ਕਰਮ ਪੇਡੁ ਸਾਖਾ ਹਰੀ ਧਰਮੁ ਫੁਲੁ ਫਲੁ ਗਿਆਨੁ ॥

ਪਤ ਪਰਾਪਤਿ ਛਾਵ ਘਣੀ ਚੂਕਾ ਮਨ ਅਭਿਮਾਨੁ ॥

੨॥

ਅਖੀ ਕੁਦਰਤਿ ਕੰਨੀ ਬਾਣੀ ਮੁਖਿ ਆਖਣੁ ਸਚੁ ਨਾਮੁ ॥

ਪਤਿ ਕਾ ਧਨੁ ਪੂਰਾ ਹੋਆ ਲਾਗਾ ਸਹਜਿ ਧਿਆਨੁ ॥

੩॥

ਮਾਹਾ ਰੁਤੀ ਆਵਣਾ ਵੇਖਹੁ ਕਰਮ ਕਮਾਇ ॥

ਨਾਨਕ ਹਰੇ ਨ ਸੂਕਹੀ ਜਿ ਗੁਰਮੁਖਿ ਰਹੇ ਸਮਾਇ ॥

੪॥

੧॥

ਮਹਲਾ ੧ ਬਸੰਤੁ ॥

ਰੁਤਿ ਆਈਲੇ ਸਰਸ ਬਸੰਤ ਮਾਹਿ ॥

ਰੰਗਿ ਰਾਤੇ ਰਵਹਿ ਸਿ ਤੇਰੈ ਚਾਇ ॥

ਕਿਸੁ ਪੂਜ ਚੜਾਵਉ ਲਗਉ ਪਾਇ ॥

੧॥

ਤੇਰਾ ਦਾਸਨਿ ਦਾਸਾ ਕਹਉ ਰਾਇ ॥

ਜਗਜੀਵਨ ਜੁਗਤਿ ਨ ਮਿਲੈ ਕਾਇ ॥

੧॥

ਰਹਾਉ ॥

ਤੇਰੀ ਮੂਰਤਿ ਏਕਾ ਬਹੁਤੁ ਰੂਪ ॥

ਕਿਸੁ ਪੂਜ ਚੜਾਵਉ ਦੇਉ ਧੂਪ ॥

ਤੇਰਾ ਅੰਤੁ ਨ ਪਾਇਆ ਕਹਾ ਪਾਇ ॥

ਤੇਰਾ ਦਾਸਨਿ ਦਾਸਾ ਕਹਉ ਰਾਇ ॥

੨॥

ਤੇਰੇ ਸਠਿ ਸੰਬਤ ਸਭਿ ਤੀਰਥਾ ॥

ਤੇਰਾ ਸਚੁ ਨਾਮੁ ਪਰਮੇਸਰਾ ॥

ਤੇਰੀ ਗਤਿ ਅਵਿਗਤਿ ਨਹੀ ਜਾਣੀਐ ॥

ਅਣਜਾਣਤ ਨਾਮੁ ਵਖਾਣੀਐ ॥

੩॥

ਨਾਨਕੁ ਵੇਚਾਰਾ ਕਿਆ ਕਹੈ ॥

ਸਭੁ ਲੋਕੁ ਸਲਾਹੇ ਏਕਸੈ ॥

ਸਿਰੁ ਨਾਨਕ ਲੋਕਾ ਪਾਵ ਹੈ ॥

ਬਲਿਹਾਰੀ ਜਾਉ ਜੇਤੇ ਤੇਰੇ ਨਾਵ ਹੈ ॥

੪॥

੨॥

ਬਸੰਤੁ ਮਹਲਾ ੧ ॥

ਸੁਇਨੇ ਕਾ ਚਉਕਾ ਕੰਚਨ ਕੁਆਰ ॥

ਰੁਪੇ ਕੀਆ ਕਾਰਾ ਬਹੁਤੁ ਬਿਸਥਾਰੁ ॥

ਗੰਗਾ ਕਾ ਉਦਕੁ ਕਰੰਤੇ ਕੀ ਆਗਿ ॥

ਗਰੁੜਾ ਖਾਣਾ ਦੁਧ ਸਿਉ ਗਾਡਿ ॥

੧॥

ਰੇ ਮਨ ਲੇਖੈ ਕਬਹੂ ਨ ਪਾਇ ॥

SikhiAt.Net
1168 ×