ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
116
ਪਾਵਨ ਅੰਗ 116 / 1430

ਮਨਮੁਖ ਖੋਟੀ ਰਾਸਿ ਖੋਟਾ ਪਾਸਾਰਾ ॥

ਕੂੜੁ ਕਮਾਵਨਿ ਦੁਖੁ ਲਾਗੈ ਭਾਰਾ ॥

ਭਰਮੇ ਭੂਲੇ ਫਿਰਨਿ ਦਿਨ ਰਾਤੀ ਮਰਿ ਜਨਮਹਿ ਜਨਮੁ ਗਵਾਵਣਿਆ ॥

੭॥

ਸਚਾ ਸਾਹਿਬੁ ਮੈ ਅਤਿ ਪਿਆਰਾ ॥

ਪੂਰੇ ਗੁਰ ਕੈ ਸਬਦਿ ਅਧਾਰਾ ॥

ਨਾਨਕ ਨਾਮਿ ਮਿਲੈ ਵਡਿਆਈ ਦੁਖੁ ਸੁਖੁ ਸਮ ਕਰਿ ਜਾਨਣਿਆ ॥

੮॥

੧੦॥

੧੧॥

ਮਾਝ ਮਹਲਾ ੩ ॥

ਤੇਰੀਆ ਖਾਣੀ ਤੇਰੀਆ ਬਾਣੀ ॥

ਬਿਨੁ ਨਾਵੈ ਸਭ ਭਰਮਿ ਭੁਲਾਣੀ ॥

ਗੁਰ ਸੇਵਾ ਤੇ ਹਰਿ ਨਾਮੁ ਪਾਇਆ ਬਿਨੁ ਸਤਿਗੁਰ ਕੋਇ ਨ ਪਾਵਣਿਆ ॥

੧॥

ਹਉ ਵਾਰੀ ਜੀਉ ਵਾਰੀ ਹਰਿ ਸੇਤੀ ਚਿਤੁ ਲਾਵਣਿਆ ॥

ਹਰਿ ਸਚਾ ਗੁਰ ਭਗਤੀ ਪਾਈਐ ਸਹਜੇ ਮੰਨਿ ਵਸਾਵਣਿਆ ॥

੧॥

ਰਹਾਉ ॥

ਸਤਿਗੁਰੁ ਸੇਵੇ ਤਾ ਸਭ ਕਿਛੁ ਪਾਏ ॥

ਜੇਹੀ ਮਨਸਾ ਕਰਿ ਲਾਗੈ ਤੇਹਾ ਫਲੁ ਪਾਏ ॥

ਸਤਿਗੁਰੁ ਦਾਤਾ ਸਭਨਾ ਵਥੂ ਕਾ ਪੂਰੈ ਭਾਗਿ ਮਿਲਾਵਣਿਆ ॥

੨॥

ਇਹੁ ਮਨੁ ਮੈਲਾ ਇਕੁ ਨ ਧਿਆਏ ॥

ਅੰਤਰਿ ਮੈਲੁ ਲਾਗੀ ਬਹੁ ਦੂਜੈ ਭਾਏ ॥

ਤਟਿ ਤੀਰਥਿ ਦਿਸੰਤਰਿ ਭਵੈ ਅਹੰਕਾਰੀ ਹੋਰੁ ਵਧੇਰੈ ਹਉਮੈ ਮਲੁ ਲਾਵਣਿਆ ॥

੩॥

ਸਤਿਗੁਰੁ ਸੇਵੇ ਤਾ ਮਲੁ ਜਾਏ ॥

ਜੀਵਤੁ ਮਰੈ ਹਰਿ ਸਿਉ ਚਿਤੁ ਲਾਏ ॥

ਹਰਿ ਨਿਰਮਲੁ ਸਚੁ ਮੈਲੁ ਨ ਲਾਗੈ ਸਚਿ ਲਾਗੈ ਮੈਲੁ ਗਵਾਵਣਿਆ ॥

੪॥

ਬਾਝੁ ਗੁਰੂ ਹੈ ਅੰਧ ਗੁਬਾਰਾ ॥

ਅਗਿਆਨੀ ਅੰਧਾ ਅੰਧੁ ਅੰਧਾਰਾ ॥

ਬਿਸਟਾ ਕੇ ਕੀੜੇ ਬਿਸਟਾ ਕਮਾਵਹਿ ਫਿਰਿ ਬਿਸਟਾ ਮਾਹਿ ਪਚਾਵਣਿਆ ॥

੫॥

ਮੁਕਤੇ ਸੇਵੇ ਮੁਕਤਾ ਹੋਵੈ ॥

ਹਉਮੈ ਮਮਤਾ ਸਬਦੇ ਖੋਵੈ ॥

ਅਨਦਿਨੁ ਹਰਿ ਜੀਉ ਸਚਾ ਸੇਵੀ ਪੂਰੈ ਭਾਗਿ ਗੁਰੁ ਪਾਵਣਿਆ ॥

੬॥

ਆਪੇ ਬਖਸੇ ਮੇਲਿ ਮਿਲਾਏ ॥

ਪੂਰੇ ਗੁਰ ਤੇ ਨਾਮੁ ਨਿਧਿ ਪਾਏ ॥

ਸਚੈ ਨਾਮਿ ਸਦਾ ਮਨੁ ਸਚਾ ਸਚੁ ਸੇਵੇ ਦੁਖੁ ਗਵਾਵਣਿਆ ॥

੭॥

ਸਦਾ ਹਜੂਰਿ ਦੂਰਿ ਨ ਜਾਣਹੁ ॥

ਗੁਰ ਸਬਦੀ ਹਰਿ ਅੰਤਰਿ ਪਛਾਣਹੁ ॥

ਨਾਨਕ ਨਾਮਿ ਮਿਲੈ ਵਡਿਆਈ ਪੂਰੇ ਗੁਰ ਤੇ ਪਾਵਣਿਆ ॥

੮॥

੧੧॥

੧੨॥

ਮਾਝ ਮਹਲਾ ੩ ॥

ਐਥੈ ਸਾਚੇ ਸੁ ਆਗੈ ਸਾਚੇ ॥

ਮਨੁ ਸਚਾ ਸਚੈ ਸਬਦਿ ਰਾਚੇ ॥

ਸਚਾ ਸੇਵਹਿ ਸਚੁ ਕਮਾਵਹਿ ਸਚੋ ਸਚੁ ਕਮਾਵਣਿਆ ॥

੧॥

ਹਉ ਵਾਰੀ ਜੀਉ ਵਾਰੀ ਸਚਾ ਨਾਮੁ ਮੰਨਿ ਵਸਾਵਣਿਆ ॥

ਸਚੇ ਸੇਵਹਿ ਸਚਿ ਸਮਾਵਹਿ ਸਚੇ ਕੇ ਗੁਣ ਗਾਵਣਿਆ ॥

੧॥

ਰਹਾਉ ॥

ਪੰਡਿਤ ਪੜਹਿ ਸਾਦੁ ਨ ਪਾਵਹਿ ॥

ਦੂਜੈ ਭਾਇ ਮਾਇਆ ਮਨੁ ਭਰਮਾਵਹਿ ॥

ਮਾਇਆ ਮੋਹਿ ਸਭ ਸੁਧਿ ਗਵਾਈ ਕਰਿ ਅਵਗਣ ਪਛੋਤਾਵਣਿਆ ॥

੨॥

ਸਤਿਗੁਰੁ ਮਿਲੈ ਤਾ ਤਤੁ ਪਾਏ ॥

ਹਰਿ ਕਾ ਨਾਮੁ ਮੰਨਿ ਵਸਾਏ ॥

SikhiAt.Net
116 ×