ਸਬਦਿ ਮਰੈ ਮਨੁ ਮਾਰੈ ਅਪੁਨਾ ਮੁਕਤੀ ਕਾ ਦਰੁ ਪਾਵਣਿਆ ॥
੩॥
ਕਿਲਵਿਖ ਕਾਟੈ ਕ੍ਰੋਧੁ ਨਿਵਾਰੇ ॥
ਗੁਰ ਕਾ ਸਬਦੁ ਰਖੈ ਉਰ ਧਾਰੇ ॥
ਸਚਿ ਰਤੇ ਸਦਾ ਬੈਰਾਗੀ ਹਉਮੈ ਮਾਰਿ ਮਿਲਾਵਣਿਆ ॥
੪॥
ਅੰਤਰਿ ਰਤਨੁ ਮਿਲੈ ਮਿਲਾਇਆ ॥
ਤ੍ਰਿਬਿਧਿ ਮਨਸਾ ਤ੍ਰਿਬਿਧਿ ਮਾਇਆ ॥
ਪੜਿ ਪੜਿ ਪੰਡਿਤ ਮੋਨੀ ਥਕੇ ਚਉਥੇ ਪਦ ਕੀ ਸਾਰ ਨ ਪਾਵਣਿਆ ॥
੫॥
ਆਪੇ ਰੰਗੇ ਰੰਗੁ ਚੜਾਏ ॥
ਸੇ ਜਨ ਰਾਤੇ ਗੁਰ ਸਬਦਿ ਰੰਗਾਏ ॥
ਹਰਿ ਰੰਗੁ ਚੜਿਆ ਅਤਿ ਅਪਾਰਾ ਹਰਿ ਰਸਿ ਰਸਿ ਗੁਣ ਗਾਵਣਿਆ ॥
੬॥
ਗੁਰਮੁਖਿ ਰਿਧਿ ਸਿਧਿ ਸਚੁ ਸੰਜਮੁ ਸੋਈ ॥
ਗੁਰਮੁਖਿ ਗਿਆਨੁ ਨਾਮਿ ਮੁਕਤਿ ਹੋਈ ॥
ਗੁਰਮੁਖਿ ਕਾਰ ਸਚੁ ਕਮਾਵਹਿ ਸਚੇ ਸਚਿ ਸਮਾਵਣਿਆ ॥
੭॥
ਗੁਰਮੁਖਿ ਥਾਪੇ ਥਾਪਿ ਉਥਾਪੇ ॥
ਗੁਰਮੁਖਿ ਜਾਤਿ ਪਤਿ ਸਭੁ ਆਪੇ ॥
ਨਾਨਕ ਗੁਰਮੁਖਿ ਨਾਮੁ ਧਿਆਏ ਨਾਮੇ ਨਾਮਿ ਸਮਾਵਣਿਆ ॥
੮॥
੧੨॥
੧੩॥
ਮਾਝ ਮਹਲਾ ੩ ॥
ਉਤਪਤਿ ਪਰਲਉ ਸਬਦੇ ਹੋਵੈ ॥
ਸਬਦੇ ਹੀ ਫਿਰਿ ਓਪਤਿ ਹੋਵੈ ॥
ਗੁਰਮੁਖਿ ਵਰਤੈ ਸਭੁ ਆਪੇ ਸਚਾ ਗੁਰਮੁਖਿ ਉਪਾਇ ਸਮਾਵਣਿਆ ॥
੧॥
ਹਉ ਵਾਰੀ ਜੀਉ ਵਾਰੀ ਗੁਰੁ ਪੂਰਾ ਮੰਨਿ ਵਸਾਵਣਿਆ ॥
ਗੁਰ ਤੇ ਸਾਤਿ ਭਗਤਿ ਕਰੇ ਦਿਨੁ ਰਾਤੀ ਗੁਣ ਕਹਿ ਗੁਣੀ ਸਮਾਵਣਿਆ ॥
੧॥
ਰਹਾਉ ॥
ਗੁਰਮੁਖਿ ਧਰਤੀ ਗੁਰਮੁਖਿ ਪਾਣੀ ॥
ਗੁਰਮੁਖਿ ਪਵਣੁ ਬੈਸੰਤਰੁ ਖੇਲੈ ਵਿਡਾਣੀ ॥
ਸੋ ਨਿਗੁਰਾ ਜੋ ਮਰਿ ਮਰਿ ਜੰਮੈ ਨਿਗੁਰੇ ਆਵਣ ਜਾਵਣਿਆ ॥
੨॥
ਤਿਨਿ ਕਰਤੈ ਇਕੁ ਖੇਲੁ ਰਚਾਇਆ ॥
ਕਾਇਆ ਸਰੀਰੈ ਵਿਚਿ ਸਭੁ ਕਿਛੁ ਪਾਇਆ ॥
ਸਬਦਿ ਭੇਦਿ ਕੋਈ ਮਹਲੁ ਪਾਏ ਮਹਲੇ ਮਹਲਿ ਬੁਲਾਵਣਿਆ ॥
੩॥
ਸਚਾ ਸਾਹੁ ਸਚੇ ਵਣਜਾਰੇ ॥
ਸਚੁ ਵਣੰਜਹਿ ਗੁਰ ਹੇਤਿ ਅਪਾਰੇ ॥
ਸਚੁ ਵਿਹਾਝਹਿ ਸਚੁ ਕਮਾਵਹਿ ਸਚੋ ਸਚੁ ਕਮਾਵਣਿਆ ॥
੪॥
ਬਿਨੁ ਰਾਸੀ ਕੋ ਵਥੁ ਕਿਉ ਪਾਏ ॥
ਮਨਮੁਖ ਭੂਲੇ ਲੋਕ ਸਬਾਏ ॥
ਬਿਨੁ ਰਾਸੀ ਸਭ ਖਾਲੀ ਚਲੇ ਖਾਲੀ ਜਾਇ ਦੁਖੁ ਪਾਵਣਿਆ ॥
੫॥
ਇਕਿ ਸਚੁ ਵਣੰਜਹਿ ਗੁਰ ਸਬਦਿ ਪਿਆਰੇ ॥
ਆਪਿ ਤਰਹਿ ਸਗਲੇ ਕੁਲ ਤਾਰੇ ॥
ਆਏ ਸੇ ਪਰਵਾਣੁ ਹੋਏ ਮਿਲਿ ਪ੍ਰੀਤਮ ਸੁਖੁ ਪਾਵਣਿਆ ॥
੬॥
ਅੰਤਰਿ ਵਸਤੁ ਮੂੜਾ ਬਾਹਰੁ ਭਾਲੇ ॥
ਮਨਮੁਖ ਅੰਧੇ ਫਿਰਹਿ ਬੇਤਾਲੇ ॥
ਜਿਥੈ ਵਥੁ ਹੋਵੈ ਤਿਥਹੁ ਕੋਇ ਨ ਪਾਵੈ ਮਨਮੁਖ ਭਰਮਿ ਭੁਲਾਵਣਿਆ ॥
੭॥
ਆਪੇ ਦੇਵੈ ਸਬਦਿ ਬੁਲਾਏ ॥
ਮਹਲੀ ਮਹਲਿ ਸਹਜ ਸੁਖੁ ਪਾਏ ॥
ਨਾਨਕ ਨਾਮਿ ਮਿਲੈ ਵਡਿਆਈ ਆਪੇ ਸੁਣਿ ਸੁਣਿ ਧਿਆਵਣਿਆ ॥
੮॥
੧੩॥
੧੪॥
ਮਾਝ ਮਹਲਾ ੩ ॥
ਸਤਿਗੁਰ ਸਾਚੀ ਸਿਖ ਸੁਣਾਈ ॥