ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
1171
ਪਾਵਨ ਅੰਗ 1171 / 1430

ਕਾਹੇ ਕਲਰਾ ਸਿੰਚਹੁ ਜਨਮੁ ਗਵਾਵਹੁ ॥

ਕਾਚੀ ਢਹਗਿ ਦਿਵਾਲ ਕਾਹੇ ਗਚੁ ਲਾਵਹੁ ॥

੧॥

ਰਹਾਉ ॥

ਕਰ ਹਰਿਹਟ ਮਾਲ ਟਿੰਡ ਪਰੋਵਹੁ ਤਿਸੁ ਭੀਤਰਿ ਮਨੁ ਜੋਵਹੁ ॥

ਅੰਮ੍ਰਿਤੁ ਸਿੰਚਹੁ ਭਰਹੁ ਕਿਆਰੇ ਤਉ ਮਾਲੀ ਕੇ ਹੋਵਹੁ ॥

੨॥

ਕਾਮੁ ਕ੍ਰੋਧੁ ਦੁਇ ਕਰਹੁ ਬਸੋਲੇ ਗੋਡਹੁ ਧਰਤੀ ਭਾਈ ॥

ਜਿਉ ਗੋਡਹੁ ਤਿਉ ਤੁਮ੍ਹ ਸੁਖ ਪਾਵਹੁ ਕਿਰਤੁ ਨ ਮੇਟਿਆ ਜਾਈ ॥

੩॥

ਬਗੁਲੇ ਤੇ ਫੁਨਿ ਹੰਸੁਲਾ ਹੋਵੈ ਜੇ ਤੂ ਕਰਹਿ ਦਇਆਲਾ ॥

ਪ੍ਰਣਵਤਿ ਨਾਨਕੁ ਦਾਸਨਿ ਦਾਸਾ ਦਇਆ ਕਰਹੁ ਦਇਆਲਾ ॥

੪॥

੧॥

੯॥

ਬਸੰਤੁ ਮਹਲਾ ੧ ਹਿੰਡੋਲ ॥

ਸਾਹੁਰੜੀ ਵਥੁ ਸਭੁ ਕਿਛੁ ਸਾਝੀ ਪੇਵਕੜੈ ਧਨ ਵਖੇ ॥

ਆਪਿ ਕੁਚਜੀ ਦੋਸੁ ਨ ਦੇਊ ਜਾਣਾ ਨਾਹੀ ਰਖੇ ॥

੧॥

ਮੇਰੇ ਸਾਹਿਬਾ ਹਉ ਆਪੇ ਭਰਮਿ ਭੁਲਾਣੀ ॥

ਅਖਰ ਲਿਖੇ ਸੇਈ ਗਾਵਾ ਅਵਰ ਨ ਜਾਣਾ ਬਾਣੀ ॥

੧॥

ਰਹਾਉ ॥

ਕਢਿ ਕਸੀਦਾ ਪਹਿਰਹਿ ਚੋਲੀ ਤਾਂ ਤੁਮ੍ਹ ਜਾਣਹੁ ਨਾਰੀ ॥

ਜੇ ਘਰੁ ਰਾਖਹਿ ਬੁਰਾ ਨ ਚਾਖਹਿ ਹੋਵਹਿ ਕੰਤ ਪਿਆਰੀ ॥

੨॥

ਜੇ ਤੂੰ ਪੜਿਆ ਪੰਡਿਤੁ ਬੀਨਾ ਦੁਇ ਅਖਰ ਦੁਇ ਨਾਵਾ ॥

ਪ੍ਰਣਵਤਿ ਨਾਨਕੁ ਏਕੁ ਲੰਘਾਏ ਜੇ ਕਰਿ ਸਚਿ ਸਮਾਵਾਂ ॥

੩॥

੨॥

੧੦॥

ਬਸੰਤੁ ਹਿੰਡੋਲ ਮਹਲਾ ੧ ॥

ਰਾਜਾ ਬਾਲਕੁ ਨਗਰੀ ਕਾਚੀ ਦੁਸਟਾ ਨਾਲਿ ਪਿਆਰੋ ॥

ਦੁਇ ਮਾਈ ਦੁਇ ਬਾਪਾ ਪੜੀਅਹਿ ਪੰਡਿਤ ਕਰਹੁ ਬੀਚਾਰੋ ॥

੧॥

ਸੁਆਮੀ ਪੰਡਿਤਾ ਤੁਮ੍ਹ ਦੇਹੁ ਮਤੀ ॥

ਕਿਨ ਬਿਧਿ ਪਾਵਉ ਪ੍ਰਾਨਪਤੀ ॥

੧॥

ਰਹਾਉ ॥

ਭੀਤਰਿ ਅਗਨਿ ਬਨਾਸਪਤਿ ਮਉਲੀ ਸਾਗਰੁ ਪੰਡੈ ਪਾਇਆ ॥

ਚੰਦੁ ਸੂਰਜੁ ਦੁਇ ਘਰ ਹੀ ਭੀਤਰਿ ਐਸਾ ਗਿਆਨੁ ਨ ਪਾਇਆ ॥

੨॥

ਰਾਮ ਰਵੰਤਾ ਜਾਣੀਐ ਇਕ ਮਾਈ ਭੋਗੁ ਕਰੇਇ ॥

ਤਾ ਕੇ ਲਖਣ ਜਾਣੀਅਹਿ ਖਿਮਾ ਧਨੁ ਸੰਗ੍ਰਹੇਇ ॥

੩॥

ਕਹਿਆ ਸੁਣਹਿ ਨ ਖਾਇਆ ਮਾਨਹਿ ਤਿਨ੍ਹਾ ਹੀ ਸੇਤੀ ਵਾਸਾ ॥

ਪ੍ਰਣਵਤਿ ਨਾਨਕੁ ਦਾਸਨਿ ਦਾਸਾ ਖਿਨੁ ਤੋਲਾ ਖਿਨੁ ਮਾਸਾ ॥

੪॥

੩॥

੧੧॥

ਬਸੰਤੁ ਹਿੰਡੋਲ ਮਹਲਾ ੧ ॥

ਸਾਚਾ ਸਾਹੁ ਗੁਰੂ ਸੁਖਦਾਤਾ ਹਰਿ ਮੇਲੇ ਭੁਖ ਗਵਾਏ ॥

ਕਰਿ ਕਿਰਪਾ ਹਰਿ ਭਗਤਿ ਦ੍ਰਿੜਾਏ ਅਨਦਿਨੁ ਹਰਿ ਗੁਣ ਗਾਏ ॥

੧॥

ਮਤ ਭੂਲਹਿ ਰੇ ਮਨ ਚੇਤਿ ਹਰੀ ॥

ਬਿਨੁ ਗੁਰ ਮੁਕਤਿ ਨਾਹੀ ਤ੍ਰੈ ਲੋਈ ਗੁਰਮੁਖਿ ਪਾਈਐ ਨਾਮੁ ਹਰੀ ॥

੧॥

ਰਹਾਉ ॥

ਬਿਨੁ ਭਗਤੀ ਨਹੀ ਸਤਿਗੁਰੁ ਪਾਈਐ ਬਿਨੁ ਭਾਗਾ ਨਹੀ ਭਗਤਿ ਹਰੀ ॥

ਬਿਨੁ ਭਾਗਾ ਸਤਸੰਗੁ ਨ ਪਾਈਐ ਕਰਮਿ ਮਿਲੈ ਹਰਿ ਨਾਮੁ ਹਰੀ ॥

੨॥

ਘਟਿ ਘਟਿ ਗੁਪਤੁ ਉਪਾਏ ਵੇਖੈ ਪਰਗਟੁ ਗੁਰਮੁਖਿ ਸੰਤ ਜਨਾ ॥

ਹਰਿ ਹਰਿ ਕਰਹਿ ਸੁ ਹਰਿ ਰੰਗਿ ਭੀਨੇ ਹਰਿ ਜਲੁ ਅੰਮ੍ਰਿਤ ਨਾਮੁ ਮਨਾ ॥

੩॥

SikhiAt.Net
1171 ×