Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
1173
Pavan Ang 1173 of 1430

ਨਦਰਿ ਕਰੇ ਚੂਕੈ ਅਭਿਮਾਨੁ ॥

ਸਾਚੀ ਦਰਗਹ ਪਾਵੈ ਮਾਨੁ ॥

ਹਰਿ ਜੀਉ ਵੇਖੈ ਸਦ ਹਜੂਰਿ ॥

ਗੁਰ ਕੈ ਸਬਦਿ ਰਹਿਆ ਭਰਪੂਰਿ ॥

੩॥

ਜੀਅ ਜੰਤ ਕੀ ਕਰੇ ਪ੍ਰਤਿਪਾਲ ॥

ਗੁਰ ਪਰਸਾਦੀ ਸਦ ਸਮ੍ਹਾਲ ॥

ਦਰਿ ਸਾਚੈ ਪਤਿ ਸਿਉ ਘਰਿ ਜਾਇ ॥

ਨਾਨਕ ਨਾਮਿ ਵਡਾਈ ਪਾਇ ॥

੪॥

੩॥

ਬਸੰਤੁ ਮਹਲਾ ੩ ॥

ਅੰਤਰਿ ਪੂਜਾ ਮਨ ਤੇ ਹੋਇ ॥

ਏਕੋ ਵੇਖੈ ਅਉਰੁ ਨ ਕੋਇ ॥

ਦੂਜੈ ਲੋਕੀ ਬਹੁਤੁ ਦੁਖੁ ਪਾਇਆ ॥

ਸਤਿਗੁਰਿ ਮੈਨੋ ਏਕੁ ਦਿਖਾਇਆ ॥

੧॥

ਮੇਰਾ ਪ੍ਰਭੁ ਮਉਲਿਆ ਸਦ ਬਸੰਤੁ ॥

ਇਹੁ ਮਨੁ ਮਉਲਿਆ ਗਾਇ ਗੁਣ ਗੋਬਿੰਦ ॥

੧॥

ਰਹਾਉ ॥

ਗੁਰ ਪੂਛਹੁ ਤੁਮ੍ਹ ਕਰਹੁ ਬੀਚਾਰੁ ॥

ਤਾਂ ਪ੍ਰਭ ਸਾਚੇ ਲਗੈ ਪਿਆਰੁ ॥

ਆਪੁ ਛੋਡਿ ਹੋਹਿ ਦਾਸਤ ਭਾਇ ॥

ਤਉ ਜਗਜੀਵਨੁ ਵਸੈ ਮਨਿ ਆਇ ॥

੨॥

ਭਗਤਿ ਕਰੇ ਸਦ ਵੇਖੈ ਹਜੂਰਿ ॥

ਮੇਰਾ ਪ੍ਰਭੁ ਸਦ ਰਹਿਆ ਭਰਪੂਰਿ ॥

ਇਸੁ ਭਗਤੀ ਕਾ ਕੋਈ ਜਾਣੈ ਭੇਉ ॥

ਸਭੁ ਮੇਰਾ ਪ੍ਰਭੁ ਆਤਮ ਦੇਉ ॥

੩॥

ਆਪੇ ਸਤਿਗੁਰੁ ਮੇਲਿ ਮਿਲਾਏ ॥

ਜਗਜੀਵਨ ਸਿਉ ਆਪਿ ਚਿਤੁ ਲਾਏ ॥

ਮਨੁ ਤਨੁ ਹਰਿਆ ਸਹਜਿ ਸੁਭਾਏ ॥

ਨਾਨਕ ਨਾਮਿ ਰਹੇ ਲਿਵ ਲਾਏ ॥

੪॥

੪॥

ਬਸੰਤੁ ਮਹਲਾ ੩ ॥

ਭਗਤਿ ਵਛਲੁ ਹਰਿ ਵਸੈ ਮਨਿ ਆਇ ॥

ਗੁਰ ਕਿਰਪਾ ਤੇ ਸਹਜ ਸੁਭਾਇ ॥

ਭਗਤਿ ਕਰੇ ਵਿਚਹੁ ਆਪੁ ਖੋਇ ॥

ਤਦ ਹੀ ਸਾਚਿ ਮਿਲਾਵਾ ਹੋਇ ॥

੧॥

ਭਗਤ ਸੋਹਹਿ ਸਦਾ ਹਰਿ ਪ੍ਰਭ ਦੁਆਰਿ ॥

ਗੁਰ ਕੈ ਹੇਤਿ ਸਾਚੈ ਪ੍ਰੇਮ ਪਿਆਰਿ ॥

੧॥

ਰਹਾਉ ॥

ਭਗਤਿ ਕਰੇ ਸੋ ਜਨੁ ਨਿਰਮਲੁ ਹੋਇ ॥

ਗੁਰ ਸਬਦੀ ਵਿਚਹੁ ਹਉਮੈ ਖੋਇ ॥

ਹਰਿ ਜੀਉ ਆਪਿ ਵਸੈ ਮਨਿ ਆਇ ॥

ਸਦਾ ਸਾਂਤਿ ਸੁਖਿ ਸਹਜਿ ਸਮਾਇ ॥

੨॥

ਸਾਚਿ ਰਤੇ ਤਿਨ ਸਦ ਬਸੰਤ ॥

ਮਨੁ ਤਨੁ ਹਰਿਆ ਰਵਿ ਗੁਣ ਗੁਵਿੰਦ ॥

ਬਿਨੁ ਨਾਵੈ ਸੂਕਾ ਸੰਸਾਰੁ ॥

ਅਗਨਿ ਤ੍ਰਿਸਨਾ ਜਲੈ ਵਾਰੋ ਵਾਰ ॥

੩॥

ਸੋਈ ਕਰੇ ਜਿ ਹਰਿ ਜੀਉ ਭਾਵੈ ॥

ਸਦਾ ਸੁਖੁ ਸਰੀਰਿ ਭਾਣੈ ਚਿਤੁ ਲਾਵੈ ॥

ਅਪਣਾ ਪ੍ਰਭੁ ਸੇਵੇ ਸਹਜਿ ਸੁਭਾਇ ॥

ਨਾਨਕ ਨਾਮੁ ਵਸੈ ਮਨਿ ਆਇ ॥

੪॥

੫॥

ਬਸੰਤੁ ਮਹਲਾ ੩ ॥

ਮਾਇਆ ਮੋਹੁ ਸਬਦਿ ਜਲਾਏ ॥

ਮਨੁ ਤਨੁ ਹਰਿਆ ਸਤਿਗੁਰ ਭਾਏ ॥

ਸਫਲਿਓੁ ਬਿਰਖੁ ਹਰਿ ਕੈ ਦੁਆਰਿ ॥

ਸਾਚੀ ਬਾਣੀ ਨਾਮ ਪਿਆਰਿ ॥

੧॥

ਏ ਮਨ ਹਰਿਆ ਸਹਜ ਸੁਭਾਇ ॥

ਸਚ ਫਲੁ ਲਾਗੈ ਸਤਿਗੁਰ ਭਾਇ ॥

੧॥

ਰਹਾਉ ॥

ਆਪੇ ਨੇੜੈ ਆਪੇ ਦੂਰਿ ॥

ਗੁਰ ਕੈ ਸਬਦਿ ਵੇਖੈ ਸਦ ਹਜੂਰਿ ॥

ਛਾਵ ਘਣੀ ਫੂਲੀ ਬਨਰਾਇ ॥

ਗੁਰਮੁਖਿ ਬਿਗਸੈ ਸਹਜਿ ਸੁਭਾਇ ॥

੨॥

ਅਨਦਿਨੁ ਕੀਰਤਨੁ ਕਰਹਿ ਦਿਨ ਰਾਤਿ ॥

ਸਤਿਗੁਰਿ ਗਵਾਈ ਵਿਚਹੁ ਜੂਠਿ ਭਰਾਂਤਿ ॥

SikhiAt.Net
1173 ×