Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
1174
Pavan Ang 1174 of 1430

ਪਰਪੰਚ ਵੇਖਿ ਰਹਿਆ ਵਿਸਮਾਦੁ ॥

ਗੁਰਮੁਖਿ ਪਾਈਐ ਨਾਮ ਪ੍ਰਸਾਦੁ ॥

੩॥

ਆਪੇ ਕਰਤਾ ਸਭਿ ਰਸ ਭੋਗ ॥

ਜੋ ਕਿਛੁ ਕਰੇ ਸੋਈ ਪਰੁ ਹੋਗ ॥

ਵਡਾ ਦਾਤਾ ਤਿਲੁ ਨ ਤਮਾਇ ॥

ਨਾਨਕ ਮਿਲੀਐ ਸਬਦੁ ਕਮਾਇ ॥

੪॥

੬॥

ਬਸੰਤੁ ਮਹਲਾ ੩ ॥

ਪੂਰੈ ਭਾਗਿ ਸਚੁ ਕਾਰ ਕਮਾਵੈ ॥

ਏਕੋ ਚੇਤੈ ਫਿਰਿ ਜੋਨਿ ਨ ਆਵੈ ॥

ਸਫਲ ਜਨਮੁ ਇਸੁ ਜਗ ਮਹਿ ਆਇਆ ॥

ਸਾਚਿ ਨਾਮਿ ਸਹਜਿ ਸਮਾਇਆ ॥

੧॥

ਗੁਰਮੁਖਿ ਕਾਰ ਕਰਹੁ ਲਿਵ ਲਾਇ ॥

ਹਰਿ ਨਾਮੁ ਸੇਵਹੁ ਵਿਚਹੁ ਆਪੁ ਗਵਾਇ ॥

੧॥

ਰਹਾਉ ॥

ਤਿਸੁ ਜਨ ਕੀ ਹੈ ਸਾਚੀ ਬਾਣੀ ॥

ਗੁਰ ਕੈ ਸਬਦਿ ਜਗ ਮਾਹਿ ਸਮਾਣੀ ॥

ਚਹੁ ਜੁਗ ਪਸਰੀ ਸਾਚੀ ਸੋਇ ॥

ਨਾਮਿ ਰਤਾ ਜਨੁ ਪਰਗਟੁ ਹੋਇ ॥

੨॥

ਇਕਿ ਸਾਚੈ ਸਬਦਿ ਰਹੇ ਲਿਵ ਲਾਇ ॥

ਸੇ ਜਨ ਸਾਚੇ ਸਾਚੈ ਭਾਇ ॥

ਸਾਚੁ ਧਿਆਇਨਿ ਦੇਖਿ ਹਜੂਰਿ ॥

ਸੰਤ ਜਨਾ ਕੀ ਪਗ ਪੰਕਜ ਧੂਰਿ ॥

੩॥

ਏਕੋ ਕਰਤਾ ਅਵਰੁ ਨ ਕੋਇ ॥

ਗੁਰ ਸਬਦੀ ਮੇਲਾਵਾ ਹੋਇ ॥

ਜਿਨਿ ਸਚੁ ਸੇਵਿਆ ਤਿਨਿ ਰਸੁ ਪਾਇਆ ॥

ਨਾਨਕ ਸਹਜੇ ਨਾਮਿ ਸਮਾਇਆ ॥

੪॥

੭॥

ਬਸੰਤੁ ਮਹਲਾ ੩ ॥

ਭਗਤਿ ਕਰਹਿ ਜਨ ਦੇਖਿ ਹਜੂਰਿ ॥

ਸੰਤ ਜਨਾ ਕੀ ਪਗ ਪੰਕਜ ਧੂਰਿ ॥

ਹਰਿ ਸੇਤੀ ਸਦ ਰਹਹਿ ਲਿਵ ਲਾਇ ॥

ਪੂਰੈ ਸਤਿਗੁਰਿ ਦੀਆ ਬੁਝਾਇ ॥

੧॥

ਦਾਸਾ ਕਾ ਦਾਸੁ ਵਿਰਲਾ ਕੋਈ ਹੋਇ ॥

ਊਤਮ ਪਦਵੀ ਪਾਵੈ ਸੋਇ ॥

੧॥

ਰਹਾਉ ॥

ਏਕੋ ਸੇਵਹੁ ਅਵਰੁ ਨ ਕੋਇ ॥

ਜਿਤੁ ਸੇਵਿਐ ਸਦਾ ਸੁਖੁ ਹੋਇ ॥

ਨਾ ਓਹੁ ਮਰੈ ਨ ਆਵੈ ਜਾਇ ॥

ਤਿਸੁ ਬਿਨੁ ਅਵਰੁ ਸੇਵੀ ਕਿਉ ਮਾਇ ॥

੨॥

ਸੇ ਜਨ ਸਾਚੇ ਜਿਨੀ ਸਾਚੁ ਪਛਾਣਿਆ ॥

ਆਪੁ ਮਾਰਿ ਸਹਜੇ ਨਾਮਿ ਸਮਾਣਿਆ ॥

ਗੁਰਮੁਖਿ ਨਾਮੁ ਪਰਾਪਤਿ ਹੋਇ ॥

ਮਨੁ ਨਿਰਮਲੁ ਨਿਰਮਲ ਸਚੁ ਸੋਇ ॥

੩॥

ਜਿਨਿ ਗਿਆਨੁ ਕੀਆ ਤਿਸੁ ਹਰਿ ਤੂ ਜਾਣੁ ॥

ਸਾਚ ਸਬਦਿ ਪ੍ਰਭੁ ਏਕੁ ਸਿਞਾਣੁ ॥

ਹਰਿ ਰਸੁ ਚਾਖੈ ਤਾਂ ਸੁਧਿ ਹੋਇ ॥

ਨਾਨਕ ਨਾਮਿ ਰਤੇ ਸਚੁ ਸੋਇ ॥

੪॥

੮॥

ਬਸੰਤੁ ਮਹਲਾ ੩ ॥

ਨਾਮਿ ਰਤੇ ਕੁਲਾਂ ਕਾ ਕਰਹਿ ਉਧਾਰੁ ॥

ਸਾਚੀ ਬਾਣੀ ਨਾਮ ਪਿਆਰੁ ॥

ਮਨਮੁਖ ਭੂਲੇ ਕਾਹੇ ਆਏ ॥

ਨਾਮਹੁ ਭੂਲੇ ਜਨਮੁ ਗਵਾਏ ॥

੧॥

ਜੀਵਤ ਮਰੈ ਮਰਿ ਮਰਣੁ ਸਵਾਰੈ ॥

ਗੁਰ ਕੈ ਸਬਦਿ ਸਾਚੁ ਉਰ ਧਾਰੈ ॥

੧॥

ਰਹਾਉ ॥

ਗੁਰਮੁਖਿ ਸਚੁ ਭੋਜਨੁ ਪਵਿਤੁ ਸਰੀਰਾ ॥

ਮਨੁ ਨਿਰਮਲੁ ਸਦ ਗੁਣੀ ਗਹੀਰਾ ॥

ਜੰਮੈ ਮਰੈ ਨ ਆਵੈ ਜਾਇ ॥

ਗੁਰ ਪਰਸਾਦੀ ਸਾਚਿ ਸਮਾਇ ॥

੨॥

ਸਾਚਾ ਸੇਵਹੁ ਸਾਚੁ ਪਛਾਣੈ ॥

ਗੁਰ ਕੈ ਸਬਦਿ ਹਰਿ ਦਰਿ ਨੀਸਾਣੈ ॥

SikhiAt.Net
1174 ×