ਇਨ ਬਿਧਿ ਇਹੁ ਮਨੁ ਹਰਿਆ ਹੋਇ ॥
ਹਰਿ ਹਰਿ ਨਾਮੁ ਜਪੈ ਦਿਨੁ ਰਾਤੀ ਗੁਰਮੁਖਿ ਹਉਮੈ ਕਢੈ ਧੋਇ ॥
੧॥
ਰਹਾਉ ॥
ਸਤਿਗੁਰ ਬਾਣੀ ਸਬਦੁ ਸੁਣਾਏ ॥
ਇਹੁ ਜਗੁ ਹਰਿਆ ਸਤਿਗੁਰ ਭਾਏ ॥
੨॥
ਫਲ ਫੂਲ ਲਾਗੇ ਜਾਂ ਆਪੇ ਲਾਏ ॥
ਮੂਲਿ ਲਗੈ ਤਾਂ ਸਤਿਗੁਰੁ ਪਾਏ ॥
੩॥
ਆਪਿ ਬਸੰਤੁ ਜਗਤੁ ਸਭੁ ਵਾੜੀ ॥
ਨਾਨਕ ਪੂਰੈ ਭਾਗਿ ਭਗਤਿ ਨਿਰਾਲੀ ॥
੪॥
੫॥
੧੭॥
ਬਸੰਤੁ ਹਿੰਡੋਲ ਮਹਲਾ ੩ ਘਰੁ ੨ ੴ ਸਤਿਗੁਰ ਪ੍ਰਸਾਦਿ ॥
ਗੁਰ ਕੀ ਬਾਣੀ ਵਿਟਹੁ ਵਾਰਿਆ ਭਾਈ ਗੁਰ ਸਬਦ ਵਿਟਹੁ ਬਲਿ ਜਾਈ ॥
ਗੁਰੁ ਸਾਲਾਹੀ ਸਦ ਅਪਣਾ ਭਾਈ ਗੁਰ ਚਰਣੀ ਚਿਤੁ ਲਾਈ ॥
੧॥
ਮੇਰੇ ਮਨ ਰਾਮ ਨਾਮਿ ਚਿਤੁ ਲਾਇ ॥
ਮਨੁ ਤਨੁ ਤੇਰਾ ਹਰਿਆ ਹੋਵੈ ਇਕੁ ਹਰਿ ਨਾਮਾ ਫਲੁ ਪਾਇ ॥
੧॥
ਰਹਾਉ ॥
ਗੁਰਿ ਰਾਖੇ ਸੇ ਉਬਰੇ ਭਾਈ ਹਰਿ ਰਸੁ ਅੰਮ੍ਰਿਤੁ ਪੀਆਇ ॥
ਵਿਚਹੁ ਹਉਮੈ ਦੁਖੁ ਉਠਿ ਗਇਆ ਭਾਈ ਸੁਖੁ ਵੁਠਾ ਮਨਿ ਆਇ ॥
੨॥
ਧੁਰਿ ਆਪੇ ਜਿਨ੍ਹਾ ਨੋ ਬਖਸਿਓਨੁ ਭਾਈ ਸਬਦੇ ਲਇਅਨੁ ਮਿਲਾਇ ॥
ਧੂੜਿ ਤਿਨ੍ਹਾ ਕੀ ਅਘੁਲੀਐ ਭਾਈ ਸਤਸੰਗਤਿ ਮੇਲਿ ਮਿਲਾਇ ॥
੩॥
ਆਪਿ ਕਰਾਏ ਕਰੇ ਆਪਿ ਭਾਈ ਜਿਨਿ ਹਰਿਆ ਕੀਆ ਸਭੁ ਕੋਇ ॥
ਨਾਨਕ ਮਨਿ ਤਨਿ ਸੁਖੁ ਸਦ ਵਸੈ ਭਾਈ ਸਬਦਿ ਮਿਲਾਵਾ ਹੋਇ ॥
੪॥
੧॥
੧੮॥
੧੨॥
੧੮॥
੩੦॥
ਰਾਗੁ ਬਸੰਤੁ ਮਹਲਾ ੪ ਘਰੁ ੧ ਇਕ ਤੁਕੇ ੴ ਸਤਿਗੁਰ ਪ੍ਰਸਾਦਿ ॥
ਜਿਉ ਪਸਰੀ ਸੂਰਜ ਕਿਰਣਿ ਜੋਤਿ ॥
ਤਿਉ ਘਟਿ ਘਟਿ ਰਮਈਆ ਓਤਿ ਪੋਤਿ ॥
੧॥
ਏਕੋ ਹਰਿ ਰਵਿਆ ਸ੍ਰਬ ਥਾਇ ॥
ਗੁਰ ਸਬਦੀ ਮਿਲੀਐ ਮੇਰੀ ਮਾਇ ॥
੧॥
ਰਹਾਉ ॥
ਘਟਿ ਘਟਿ ਅੰਤਰਿ ਏਕੋ ਹਰਿ ਸੋਇ ॥
ਗੁਰਿ ਮਿਲਿਐ ਇਕੁ ਪ੍ਰਗਟੁ ਹੋਇ ॥
੨॥
ਏਕੋ ਏਕੁ ਰਹਿਆ ਭਰਪੂਰਿ ॥
ਸਾਕਤ ਨਰ ਲੋਭੀ ਜਾਣਹਿ ਦੂਰਿ ॥
੩॥
ਏਕੋ ਏਕੁ ਵਰਤੈ ਹਰਿ ਲੋਇ ॥
ਨਾਨਕ ਹਰਿ ਏਕੋੁ ਕਰੇ ਸੁ ਹੋਇ ॥
੪॥
੧॥
ਬਸੰਤੁ ਮਹਲਾ ੪ ॥
ਰੈਣਿ ਦਿਨਸੁ ਦੁਇ ਸਦੇ ਪਏ ॥
ਮਨ ਹਰਿ ਸਿਮਰਹੁ ਅੰਤਿ ਸਦਾ ਰਖਿ ਲਏ ॥
੧॥
ਹਰਿ ਹਰਿ ਚੇਤਿ ਸਦਾ ਮਨ ਮੇਰੇ ॥
ਸਭੁ ਆਲਸੁ ਦੂਖ ਭੰਜਿ ਪ੍ਰਭੁ ਪਾਇਆ ਗੁਰਮਤਿ ਗਾਵਹੁ ਗੁਣ ਪ੍ਰਭ ਕੇਰੇ ॥
੧॥
ਰਹਾਉ ॥
ਮਨਮੁਖ ਫਿਰਿ ਫਿਰਿ ਹਉਮੈ ਮੁਏ ॥