Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
1179
Pavan Ang 1179 of 1430

ਜਨ ਕੇ ਸਾਸ ਸਾਸ ਹੈ ਜੇਤੇ ਹਰਿ ਬਿਰਹਿ ਪ੍ਰਭੂ ਹਰਿ ਬੀਧੇ ॥

ਜਿਉ ਜਲ ਕਮਲ ਪ੍ਰੀਤਿ ਅਤਿ ਭਾਰੀ ਬਿਨੁ ਜਲ ਦੇਖੇ ਸੁਕਲੀਧੇ ॥

੨॥

ਜਨ ਜਪਿਓ ਨਾਮੁ ਨਿਰੰਜਨੁ ਨਰਹਰਿ ਉਪਦੇਸਿ ਗੁਰੂ ਹਰਿ ਪ੍ਰੀਧੇ ॥

ਜਨਮ ਜਨਮ ਕੀ ਹਉਮੈ ਮਲੁ ਨਿਕਸੀ ਹਰਿ ਅੰਮ੍ਰਿਤਿ ਹਰਿ ਜਲਿ ਨੀਧੇ ॥

੩॥

ਹਮਰੇ ਕਰਮ ਨ ਬਿਚਰਹੁ ਠਾਕੁਰ ਤੁਮ੍ਹ ਪੈਜ ਰਖਹੁ ਅਪਨੀਧੇ ॥

ਹਰਿ ਭਾਵੈ ਸੁਣਿ ਬਿਨਉ ਬੇਨਤੀ ਜਨ ਨਾਨਕ ਸਰਣਿ ਪਵੀਧੇ ॥

੪॥

੩॥

੫॥

ਬਸੰਤੁ ਹਿੰਡੋਲ ਮਹਲਾ ੪ ॥

ਮਨੁ ਖਿਨੁ ਖਿਨੁ ਭਰਮਿ ਭਰਮਿ ਬਹੁ ਧਾਵੈ ਤਿਲੁ ਘਰਿ ਨਹੀ ਵਾਸਾ ਪਾਈਐ ॥

ਗੁਰਿ ਅੰਕਸੁ ਸਬਦੁ ਦਾਰੂ ਸਿਰਿ ਧਾਰਿਓ ਘਰਿ ਮੰਦਰਿ ਆਣਿ ਵਸਾਈਐ ॥

੧॥

ਗੋਬਿੰਦ ਜੀਉ ਸਤਸੰਗਤਿ ਮੇਲਿ ਹਰਿ ਧਿਆਈਐ ॥

ਹਉਮੈ ਰੋਗੁ ਗਇਆ ਸੁਖੁ ਪਾਇਆ ਹਰਿ ਸਹਜਿ ਸਮਾਧਿ ਲਗਾਈਐ ॥

੧॥

ਰਹਾਉ ॥

ਘਰਿ ਰਤਨ ਲਾਲ ਬਹੁ ਮਾਣਕ ਲਾਦੇ ਮਨੁ ਭ੍ਰਮਿਆ ਲਹਿ ਨ ਸਕਾਈਐ ॥

ਜਿਉ ਓਡਾ ਕੂਪੁ ਗੁਹਜ ਖਿਨ ਕਾਢੈ ਤਿਉ ਸਤਿਗੁਰਿ ਵਸਤੁ ਲਹਾਈਐ ॥

੨॥

ਜਿਨ ਐਸਾ ਸਤਿਗੁਰੁ ਸਾਧੁ ਨ ਪਾਇਆ ਤੇ ਧ੍ਰਿਗੁ ਧ੍ਰਿਗੁ ਨਰ ਜੀਵਾਈਐ ॥

ਜਨਮੁ ਪਦਾਰਥੁ ਪੁੰਨਿ ਫਲੁ ਪਾਇਆ ਕਉਡੀ ਬਦਲੈ ਜਾਈਐ ॥

੩॥

ਮਧੁਸੂਦਨ ਹਰਿ ਧਾਰਿ ਪ੍ਰਭ ਕਿਰਪਾ ਕਰਿ ਕਿਰਪਾ ਗੁਰੂ ਮਿਲਾਈਐ ॥

ਜਨ ਨਾਨਕ ਨਿਰਬਾਣ ਪਦੁ ਪਾਇਆ ਮਿਲਿ ਸਾਧੂ ਹਰਿ ਗੁਣ ਗਾਈਐ ॥

੪॥

੪॥

੬॥

ਬਸੰਤੁ ਹਿੰਡੋਲ ਮਹਲਾ ੪ ॥

ਆਵਣ ਜਾਣੁ ਭਇਆ ਦੁਖੁ ਬਿਖਿਆ ਦੇਹ ਮਨਮੁਖ ਸੁੰਞੀ ਸੁੰਞੁ ॥

ਰਾਮ ਨਾਮੁ ਖਿਨੁ ਪਲੁ ਨਹੀ ਚੇਤਿਆ ਜਮਿ ਪਕਰੇ ਕਾਲਿ ਸਲੁੰਞੁ ॥

੧॥

ਗੋਬਿੰਦ ਜੀਉ ਬਿਖੁ ਹਉਮੈ ਮਮਤਾ ਮੁੰਞੁ ॥

ਸਤਸੰਗਤਿ ਗੁਰ ਕੀ ਹਰਿ ਪਿਆਰੀ ਮਿਲਿ ਸੰਗਤਿ ਹਰਿ ਰਸੁ ਭੁੰਞੁ ॥

੧॥

ਰਹਾਉ ॥

ਸਤਸੰਗਤਿ ਸਾਧ ਦਇਆ ਕਰਿ ਮੇਲਹੁ ਸਰਣਾਗਤਿ ਸਾਧੂ ਪੰਞੁ ॥

ਹਮ ਡੁਬਦੇ ਪਾਥਰ ਕਾਢਿ ਲੇਹੁ ਪ੍ਰਭ ਤੁਮ੍ਹ ਦੀਨ ਦਇਆਲ ਦੁਖ ਭੰਞੁ ॥

੨॥

ਹਰਿ ਉਸਤਤਿ ਧਾਰਹੁ ਰਿਦ ਅੰਤਰਿ ਸੁਆਮੀ ਸਤਸੰਗਤਿ ਮਿਲਿ ਬੁਧਿ ਲੰਞੁ ॥

ਹਰਿ ਨਾਮੈ ਹਮ ਪ੍ਰੀਤਿ ਲਗਾਨੀ ਹਮ ਹਰਿ ਵਿਟਹੁ ਘੁਮਿ ਵੰਞੁ ॥

੩॥

ਜਨ ਕੇ ਪੂਰਿ ਮਨੋਰਥ ਹਰਿ ਪ੍ਰਭ ਹਰਿ ਨਾਮੁ ਦੇਵਹੁ ਹਰਿ ਲੰਞੁ ॥

ਜਨ ਨਾਨਕ ਮਨਿ ਤਨਿ ਅਨਦੁ ਭਇਆ ਹੈ ਗੁਰਿ ਮੰਤ੍ਰੁ ਦੀਓ ਹਰਿ ਭੰਞੁ ॥

੪॥

੫॥

੭॥

੧੨॥

੧੮॥

੭॥

੩੭॥

SikhiAt.Net
1179 ×