ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
1183
ਪਾਵਨ ਅੰਗ 1183 / 1430

ਸਮਰਥ ਸੁਆਮੀ ਕਾਰਣ ਕਰਣ ॥

ਮੋਹਿ ਅਨਾਥ ਪ੍ਰਭ ਤੇਰੀ ਸਰਣ ॥

ਜੀਅ ਜੰਤ ਤੇਰੇ ਆਧਾਰਿ ॥

ਕਰਿ ਕਿਰਪਾ ਪ੍ਰਭ ਲੇਹਿ ਨਿਸਤਾਰਿ ॥

੨॥

ਭਵ ਖੰਡਨ ਦੁਖ ਨਾਸ ਦੇਵ ॥

ਸੁਰਿ ਨਰ ਮੁਨਿ ਜਨ ਤਾ ਕੀ ਸੇਵ ॥

ਧਰਣਿ ਅਕਾਸੁ ਜਾ ਕੀ ਕਲਾ ਮਾਹਿ ॥

ਤੇਰਾ ਦੀਆ ਸਭਿ ਜੰਤ ਖਾਹਿ ॥

੩॥

ਅੰਤਰਜਾਮੀ ਪ੍ਰਭ ਦਇਆਲ ॥

ਅਪਣੇ ਦਾਸ ਕਉ ਨਦਰਿ ਨਿਹਾਲਿ ॥

ਕਰਿ ਕਿਰਪਾ ਮੋਹਿ ਦੇਹੁ ਦਾਨੁ ॥

ਜਪਿ ਜੀਵੈ ਨਾਨਕੁ ਤੇਰੋ ਨਾਮੁ ॥

੪॥

੧੦॥

ਬਸੰਤੁ ਮਹਲਾ ੫ ॥

ਰਾਮ ਰੰਗਿ ਸਭ ਗਏ ਪਾਪ ॥

ਰਾਮ ਜਪਤ ਕਛੁ ਨਹੀ ਸੰਤਾਪ ॥

ਗੋਬਿੰਦ ਜਪਤ ਸਭਿ ਮਿਟੇ ਅੰਧੇਰ ॥

ਹਰਿ ਸਿਮਰਤ ਕਛੁ ਨਾਹਿ ਫੇਰ ॥

੧॥

ਬਸੰਤੁ ਹਮਾਰੈ ਰਾਮ ਰੰਗੁ ॥

ਸੰਤ ਜਨਾ ਸਿਉ ਸਦਾ ਸੰਗੁ ॥

੧॥

ਰਹਾਉ ॥

ਸੰਤ ਜਨੀ ਕੀਆ ਉਪਦੇਸੁ ॥

ਜਹ ਗੋਬਿੰਦ ਭਗਤੁ ਸੋ ਧੰਨਿ ਦੇਸੁ ॥

ਹਰਿ ਭਗਤਿਹੀਨ ਉਦਿਆਨ ਥਾਨੁ ॥

ਗੁਰ ਪ੍ਰਸਾਦਿ ਘਟਿ ਘਟਿ ਪਛਾਨੁ ॥

੨॥

ਹਰਿ ਕੀਰਤਨ ਰਸ ਭੋਗ ਰੰਗੁ ॥

ਮਨ ਪਾਪ ਕਰਤ ਤੂ ਸਦਾ ਸੰਗੁ ॥

ਨਿਕਟਿ ਪੇਖੁ ਪ੍ਰਭੁ ਕਰਣਹਾਰ ॥

ਈਤ ਊਤ ਪ੍ਰਭ ਕਾਰਜ ਸਾਰ ॥

੩॥

ਚਰਨ ਕਮਲ ਸਿਉ ਲਗੋ ਧਿਆਨੁ ॥

ਕਰਿ ਕਿਰਪਾ ਪ੍ਰਭਿ ਕੀਨੋ ਦਾਨੁ ॥

ਤੇਰਿਆ ਸੰਤ ਜਨਾ ਕੀ ਬਾਛਉ ਧੂਰਿ ॥

ਜਪਿ ਨਾਨਕ ਸੁਆਮੀ ਸਦ ਹਜੂਰਿ ॥

੪॥

੧੧॥

ਬਸੰਤੁ ਮਹਲਾ ੫ ॥

ਸਚੁ ਪਰਮੇਸਰੁ ਨਿਤ ਨਵਾ ॥

ਗੁਰ ਕਿਰਪਾ ਤੇ ਨਿਤ ਚਵਾ ॥

ਪ੍ਰਭ ਰਖਵਾਲੇ ਮਾਈ ਬਾਪ ॥

ਜਾ ਕੈ ਸਿਮਰਣਿ ਨਹੀ ਸੰਤਾਪ ॥

੧॥

ਖਸਮੁ ਧਿਆਈ ਇਕ ਮਨਿ ਇਕ ਭਾਇ ॥

ਗੁਰ ਪੂਰੇ ਕੀ ਸਦਾ ਸਰਣਾਈ ਸਾਚੈ ਸਾਹਿਬਿ ਰਖਿਆ ਕੰਠਿ ਲਾਇ ॥

੧॥

ਰਹਾਉ ॥

ਅਪਣੇ ਜਨ ਪ੍ਰਭਿ ਆਪਿ ਰਖੇ ॥

ਦੁਸਟ ਦੂਤ ਸਭਿ ਭ੍ਰਮਿ ਥਕੇ ॥

ਬਿਨੁ ਗੁਰ ਸਾਚੇ ਨਹੀ ਜਾਇ ॥

ਦੁਖੁ ਦੇਸ ਦਿਸੰਤਰਿ ਰਹੇ ਧਾਇ ॥

੨॥

ਕਿਰਤੁ ਓਨ੍ਹਾ ਕਾ ਮਿਟਸਿ ਨਾਹਿ ॥

ਓਇ ਅਪਣਾ ਬੀਜਿਆ ਆਪਿ ਖਾਹਿ ॥

ਜਨ ਕਾ ਰਖਵਾਲਾ ਆਪਿ ਸੋਇ ॥

ਜਨ ਕਉ ਪਹੁਚਿ ਨ ਸਕਸਿ ਕੋਇ ॥

੩॥

ਪ੍ਰਭਿ ਦਾਸ ਰਖੇ ਕਰਿ ਜਤਨੁ ਆਪਿ ॥

ਅਖੰਡ ਪੂਰਨ ਜਾ ਕੋ ਪ੍ਰਤਾਪੁ ॥

ਗੁਣ ਗੋਬਿੰਦ ਨਿਤ ਰਸਨ ਗਾਇ ॥

ਨਾਨਕੁ ਜੀਵੈ ਹਰਿ ਚਰਣ ਧਿਆਇ ॥

੪॥

੧੨॥

ਬਸੰਤੁ ਮਹਲਾ ੫ ॥

ਗੁਰ ਚਰਣ ਸਰੇਵਤ ਦੁਖੁ ਗਇਆ ॥

ਪਾਰਬ੍ਰਹਮਿ ਪ੍ਰਭਿ ਕਰੀ ਮਇਆ ॥

ਸਰਬ ਮਨੋਰਥ ਪੂਰਨ ਕਾਮ ॥

ਜਪਿ ਜੀਵੈ ਨਾਨਕੁ ਰਾਮ ਨਾਮ ॥

੧॥

ਸਾ ਰੁਤਿ ਸੁਹਾਵੀ ਜਿਤੁ ਹਰਿ ਚਿਤਿ ਆਵੈ ॥

ਬਿਨੁ ਸਤਿਗੁਰ ਦੀਸੈ ਬਿਲਲਾਂਤੀ ਸਾਕਤੁ ਫਿਰਿ ਫਿਰਿ ਆਵੈ ਜਾਵੈ ॥

੧॥

ਰਹਾਉ ॥

SikhiAt.Net
1183 ×