Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
1187
Pavan Ang 1187 of 1430

ਤੈ ਸਾਚਾ ਮਾਨਿਆ ਕਿਹ ਬਿਚਾਰਿ ॥

੧॥

ਧਨੁ ਦਾਰਾ ਸੰਪਤਿ ਗ੍ਰੇਹ ॥

ਕਛੁ ਸੰਗਿ ਨ ਚਾਲੈ ਸਮਝ ਲੇਹ ॥

੨॥

ਇਕ ਭਗਤਿ ਨਾਰਾਇਨ ਹੋਇ ਸੰਗਿ ॥

ਕਹੁ ਨਾਨਕ ਭਜੁ ਤਿਹ ਏਕ ਰੰਗਿ ॥

੩॥

੪॥

ਬਸੰਤੁ ਮਹਲਾ ੯ ॥

ਕਹਾ ਭੂਲਿਓ ਰੇ ਝੂਠੇ ਲੋਭ ਲਾਗ ॥

ਕਛੁ ਬਿਗਰਿਓ ਨਾਹਿਨ ਅਜਹੁ ਜਾਗ ॥

੧॥

ਰਹਾਉ ॥

ਸਮ ਸੁਪਨੈ ਕੈ ਇਹੁ ਜਗੁ ਜਾਨੁ ॥

ਬਿਨਸੈ ਛਿਨ ਮੈ ਸਾਚੀ ਮਾਨੁ ॥

੧॥

ਸੰਗਿ ਤੇਰੈ ਹਰਿ ਬਸਤ ਨੀਤ ॥

ਨਿਸ ਬਾਸੁਰ ਭਜੁ ਤਾਹਿ ਮੀਤ ॥

੨॥

ਬਾਰ ਅੰਤ ਕੀ ਹੋਇ ਸਹਾਇ ॥

ਕਹੁ ਨਾਨਕ ਗੁਨ ਤਾ ਕੇ ਗਾਇ ॥

੩॥

੫॥

ਬਸੰਤੁ ਮਹਲਾ ੧ ਅਸਟਪਦੀਆ ਘਰੁ ੧ ਦੁਤੁਕੀਆ ੴ ਸਤਿਗੁਰ ਪ੍ਰਸਾਦਿ ॥

ਜਗੁ ਕਊਆ ਨਾਮੁ ਨਹੀ ਚੀਤਿ ॥

ਨਾਮੁ ਬਿਸਾਰਿ ਗਿਰੈ ਦੇਖੁ ਭੀਤਿ ॥

ਮਨੂਆ ਡੋਲੈ ਚੀਤਿ ਅਨੀਤਿ ॥

ਜਗ ਸਿਉ ਤੂਟੀ ਝੂਠ ਪਰੀਤਿ ॥

੧॥

ਕਾਮੁ ਕ੍ਰੋਧੁ ਬਿਖੁ ਬਜਰੁ ਭਾਰੁ ॥

ਨਾਮ ਬਿਨਾ ਕੈਸੇ ਗੁਨ ਚਾਰੁ ॥

੧॥

ਰਹਾਉ ॥

ਘਰੁ ਬਾਲੂ ਕਾ ਘੂਮਨ ਘੇਰਿ ॥

ਬਰਖਸਿ ਬਾਣੀ ਬੁਦਬੁਦਾ ਹੇਰਿ ॥

ਮਾਤ੍ਰ ਬੂੰਦ ਤੇ ਧਰਿ ਚਕੁ ਫੇਰਿ ॥

ਸਰਬ ਜੋਤਿ ਨਾਮੈ ਕੀ ਚੇਰਿ ॥

੨॥

ਸਰਬ ਉਪਾਇ ਗੁਰੂ ਸਿਰਿ ਮੋਰੁ ॥

ਭਗਤਿ ਕਰਉ ਪਗ ਲਾਗਉ ਤੋਰ ॥

ਨਾਮਿ ਰਤੋ ਚਾਹਉ ਤੁਝ ਓਰੁ ॥

ਨਾਮੁ ਦੁਰਾਇ ਚਲੈ ਸੋ ਚੋਰੁ ॥

੩॥

ਪਤਿ ਖੋਈ ਬਿਖੁ ਅੰਚਲਿ ਪਾਇ ॥

ਸਾਚ ਨਾਮਿ ਰਤੋ ਪਤਿ ਸਿਉ ਘਰਿ ਜਾਇ ॥

ਜੋ ਕਿਛੁ ਕੀਨ੍ਹਸਿ ਪ੍ਰਭੁ ਰਜਾਇ ॥

ਭੈ ਮਾਨੈ ਨਿਰਭਉ ਮੇਰੀ ਮਾਇ ॥

੪॥

ਕਾਮਨਿ ਚਾਹੈ ਸੁੰਦਰਿ ਭੋਗੁ ॥

ਪਾਨ ਫੂਲ ਮੀਠੇ ਰਸ ਰੋਗ ॥

ਖੀਲੈ ਬਿਗਸੈ ਤੇਤੋ ਸੋਗ ॥

ਪ੍ਰਭ ਸਰਣਾਗਤਿ ਕੀਨ੍ਹਸਿ ਹੋਗ ॥

੫॥

ਕਾਪੜੁ ਪਹਿਰਸਿ ਅਧਿਕੁ ਸੀਗਾਰੁ ॥

ਮਾਟੀ ਫੂਲੀ ਰੂਪੁ ਬਿਕਾਰੁ ॥

ਆਸਾ ਮਨਸਾ ਬਾਂਧੋ ਬਾਰੁ ॥

ਨਾਮ ਬਿਨਾ ਸੂਨਾ ਘਰੁ ਬਾਰੁ ॥

੬॥

ਗਾਛਹੁ ਪੁਤ੍ਰੀ ਰਾਜ ਕੁਆਰਿ ॥

ਨਾਮੁ ਭਣਹੁ ਸਚੁ ਦੋਤੁ ਸਵਾਰਿ ॥

ਪ੍ਰਿਉ ਸੇਵਹੁ ਪ੍ਰਭ ਪ੍ਰੇਮ ਅਧਾਰਿ ॥

ਗੁਰ ਸਬਦੀ ਬਿਖੁ ਤਿਆਸ ਨਿਵਾਰਿ ॥

੭॥

ਮੋਹਨਿ ਮੋਹਿ ਲੀਆ ਮਨੁ ਮੋਹਿ ॥

ਗੁਰ ਕੈ ਸਬਦਿ ਪਛਾਨਾ ਤੋਹਿ ॥

ਨਾਨਕ ਠਾਢੇ ਚਾਹਹਿ ਪ੍ਰਭੂ ਦੁਆਰਿ ॥

ਤੇਰੇ ਨਾਮਿ ਸੰਤੋਖੇ ਕਿਰਪਾ ਧਾਰਿ ॥

੮॥

੧॥

ਬਸੰਤੁ ਮਹਲਾ ੧ ॥

ਮਨੁ ਭੂਲਉ ਭਰਮਸਿ ਆਇ ਜਾਇ ॥

ਅਤਿ ਲੁਬਧ ਲੁਭਾਨਉ ਬਿਖਮ ਮਾਇ ॥

ਨਹ ਅਸਥਿਰੁ ਦੀਸੈ ਏਕ ਭਾਇ ॥

ਜਿਉ ਮੀਨ ਕੁੰਡਲੀਆ ਕੰਠਿ ਪਾਇ ॥

੧॥

ਮਨੁ ਭੂਲਉ ਸਮਝਸਿ ਸਾਚਿ ਨਾਇ ॥

ਗੁਰ ਸਬਦੁ ਬੀਚਾਰੇ ਸਹਜ ਭਾਇ ॥

੧॥

ਰਹਾਉ ॥

SikhiAt.Net
1187 ×