ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
1192
ਪਾਵਨ ਅੰਗ 1192 / 1430

ਬਸੰਤੁ ਮਹਲਾ ੫ ਘਰੁ ੧ ਦੁਤੁਕੀਆ ੴ ਸਤਿਗੁਰ ਪ੍ਰਸਾਦਿ ॥

ਸੁਣਿ ਸਾਖੀ ਮਨ ਜਪਿ ਪਿਆਰ ॥

ਅਜਾਮਲੁ ਉਧਰਿਆ ਕਹਿ ਏਕ ਬਾਰ ॥

ਬਾਲਮੀਕੈ ਹੋਆ ਸਾਧਸੰਗੁ ॥

ਧ੍ਰੂ ਕਉ ਮਿਲਿਆ ਹਰਿ ਨਿਸੰਗ ॥

੧॥

ਤੇਰਿਆ ਸੰਤਾ ਜਾਚਉ ਚਰਨ ਰੇਨ ॥

ਲੇ ਮਸਤਕਿ ਲਾਵਉ ਕਰਿ ਕ੍ਰਿਪਾ ਦੇਨ ॥

੧॥

ਰਹਾਉ ॥

ਗਨਿਕਾ ਉਧਰੀ ਹਰਿ ਕਹੈ ਤੋਤ ॥

ਗਜਇੰਦ੍ਰ ਧਿਆਇਓ ਹਰਿ ਕੀਓ ਮੋਖ ॥

ਬਿਪ੍ਰ ਸੁਦਾਮੇ ਦਾਲਦੁ ਭੰਜ ॥

ਰੇ ਮਨ ਤੂ ਭੀ ਭਜੁ ਗੋਬਿੰਦ ॥

੨॥

ਬਧਿਕੁ ਉਧਾਰਿਓ ਖਮਿ ਪ੍ਰਹਾਰ ॥

ਕੁਬਿਜਾ ਉਧਰੀ ਅੰਗੁਸਟ ਧਾਰ ॥

ਬਿਦਰੁ ਉਧਾਰਿਓ ਦਾਸਤ ਭਾਇ ॥

ਰੇ ਮਨ ਤੂ ਭੀ ਹਰਿ ਧਿਆਇ ॥

੩॥

ਪ੍ਰਹਲਾਦ ਰਖੀ ਹਰਿ ਪੈਜ ਆਪ ॥

ਬਸਤ੍ਰ ਛੀਨਤ ਦ੍ਰੋਪਤੀ ਰਖੀ ਲਾਜ ॥

ਜਿਨਿ ਜਿਨਿ ਸੇਵਿਆ ਅੰਤ ਬਾਰ ॥

ਰੇ ਮਨ ਸੇਵਿ ਤੂ ਪਰਹਿ ਪਾਰ ॥

੪॥

ਧੰਨੈ ਸੇਵਿਆ ਬਾਲ ਬੁਧਿ ॥

ਤ੍ਰਿਲੋਚਨ ਗੁਰ ਮਿਲਿ ਭਈ ਸਿਧਿ ॥

ਬੇਣੀ ਕਉ ਗੁਰਿ ਕੀਓ ਪ੍ਰਗਾਸੁ ॥

ਰੇ ਮਨ ਤੂ ਭੀ ਹੋਹਿ ਦਾਸੁ ॥

੫॥

ਜੈਦੇਵ ਤਿਆਗਿਓ ਅਹੰਮੇਵ ॥

ਨਾਈ ਉਧਰਿਓ ਸੈਨੁ ਸੇਵ ॥

ਮਨੁ ਡੀਗਿ ਨ ਡੋਲੈ ਕਹੂੰ ਜਾਇ ॥

ਮਨ ਤੂ ਭੀ ਤਰਸਹਿ ਸਰਣਿ ਪਾਇ ॥

੬॥

ਜਿਹ ਅਨੁਗ੍ਰਹੁ ਠਾਕੁਰਿ ਕੀਓ ਆਪਿ ॥

ਸੇ ਤੈਂ ਲੀਨੇ ਭਗਤ ਰਾਖਿ ॥

ਤਿਨ ਕਾ ਗੁਣੁ ਅਵਗਣੁ ਨ ਬੀਚਾਰਿਓ ਕੋਇ ॥

ਇਹ ਬਿਧਿ ਦੇਖਿ ਮਨੁ ਲਗਾ ਸੇਵ ॥

੭॥

ਕਬੀਰਿ ਧਿਆਇਓ ਏਕ ਰੰਗ ॥

ਨਾਮਦੇਵ ਹਰਿ ਜੀਉ ਬਸਹਿ ਸੰਗਿ ॥

ਰਵਿਦਾਸ ਧਿਆਏ ਪ੍ਰਭ ਅਨੂਪ ॥

ਗੁਰ ਨਾਨਕ ਦੇਵ ਗੋਵਿੰਦ ਰੂਪ ॥

੮॥

੧॥

ਬਸੰਤੁ ਮਹਲਾ ੫ ॥

ਅਨਿਕ ਜਨਮ ਭ੍ਰਮੇ ਜੋਨਿ ਮਾਹਿ ॥

ਹਰਿ ਸਿਮਰਨ ਬਿਨੁ ਨਰਕਿ ਪਾਹਿ ॥

ਭਗਤਿ ਬਿਹੂਨਾ ਖੰਡ ਖੰਡ ॥

ਬਿਨੁ ਬੂਝੇ ਜਮੁ ਦੇਤ ਡੰਡ ॥

੧॥

ਗੋਬਿੰਦ ਭਜਹੁ ਮੇਰੇ ਸਦਾ ਮੀਤ ॥

ਸਾਚ ਸਬਦ ਕਰਿ ਸਦਾ ਪ੍ਰੀਤਿ ॥

੧॥

ਰਹਾਉ ॥

ਸੰਤੋਖੁ ਨ ਆਵਤ ਕਹੂੰ ਕਾਜ ॥

ਧੂੰਮ ਬਾਦਰ ਸਭਿ ਮਾਇਆ ਸਾਜ ॥

ਪਾਪ ਕਰੰਤੌ ਨਹ ਸੰਗਾਇ ॥

ਬਿਖੁ ਕਾ ਮਾਤਾ ਆਵੈ ਜਾਇ ॥

੨॥

ਹਉ ਹਉ ਕਰਤ ਬਧੇ ਬਿਕਾਰ ॥

ਮੋਹ ਲੋਭ ਡੂਬੌ ਸੰਸਾਰ ॥

ਕਾਮਿ ਕ੍ਰੋਧਿ ਮਨੁ ਵਸਿ ਕੀਆ ॥

ਸੁਪਨੈ ਨਾਮੁ ਨ ਹਰਿ ਲੀਆ ॥

੩॥

ਕਬ ਹੀ ਰਾਜਾ ਕਬ ਮੰਗਨਹਾਰੁ ॥

ਦੂਖ ਸੂਖ ਬਾਧੌ ਸੰਸਾਰ ॥

ਮਨ ਉਧਰਣ ਕਾ ਸਾਜੁ ਨਾਹਿ ॥

ਪਾਪ ਬੰਧਨ ਨਿਤ ਪਉਤ ਜਾਹਿ ॥

੪॥

ਈਠ ਮੀਤ ਕੋਊ ਸਖਾ ਨਾਹਿ ॥

ਆਪਿ ਬੀਜਿ ਆਪੇ ਹੀ ਖਾਂਹਿ ॥

SikhiAt.Net
1192 ×