ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
1194
ਪਾਵਨ ਅੰਗ 1194 / 1430

ਹਣਵੰਤੁ ਜਾਗੈ ਧਰਿ ਲੰਕੂਰੁ ॥

ਸੰਕਰੁ ਜਾਗੈ ਚਰਨ ਸੇਵ ॥

ਕਲਿ ਜਾਗੇ ਨਾਮਾ ਜੈਦੇਵ ॥

੨॥

ਜਾਗਤ ਸੋਵਤ ਬਹੁ ਪ੍ਰਕਾਰ ॥

ਗੁਰਮੁਖਿ ਜਾਗੈ ਸੋਈ ਸਾਰੁ ॥

ਇਸੁ ਦੇਹੀ ਕੇ ਅਧਿਕ ਕਾਮ ॥

ਕਹਿ ਕਬੀਰ ਭਜਿ ਰਾਮ ਨਾਮ ॥

੩॥

੨॥

ਜੋਇ ਖਸਮੁ ਹੈ ਜਾਇਆ ॥

ਪੂਤਿ ਬਾਪੁ ਖੇਲਾਇਆ ॥

ਬਿਨੁ ਸ੍ਰਵਣਾ ਖੀਰੁ ਪਿਲਾਇਆ ॥

੧॥

ਦੇਖਹੁ ਲੋਗਾ ਕਲਿ ਕੋ ਭਾਉ ॥

ਸੁਤਿ ਮੁਕਲਾਈ ਅਪਨੀ ਮਾਉ ॥

੧॥

ਰਹਾਉ ॥

ਪਗਾ ਬਿਨੁ ਹੁਰੀਆ ਮਾਰਤਾ ॥

ਬਦਨੈ ਬਿਨੁ ਖਿਰ ਖਿਰ ਹਾਸਤਾ ॥

ਨਿਦ੍ਰਾ ਬਿਨੁ ਨਰੁ ਪੈ ਸੋਵੈ ॥

ਬਿਨੁ ਬਾਸਨ ਖੀਰੁ ਬਿਲੋਵੈ ॥

੨॥

ਬਿਨੁ ਅਸਥਨ ਗਊ ਲਵੇਰੀ ॥

ਪੈਡੇ ਬਿਨੁ ਬਾਟ ਘਨੇਰੀ ॥

ਬਿਨੁ ਸਤਿਗੁਰ ਬਾਟ ਨ ਪਾਈ ॥

ਕਹੁ ਕਬੀਰ ਸਮਝਾਈ ॥

੩॥

੩॥

ਪ੍ਰਹਲਾਦ ਪਠਾਏ ਪੜਨ ਸਾਲ ॥

ਸੰਗਿ ਸਖਾ ਬਹੁ ਲੀਏ ਬਾਲ ॥

ਮੋ ਕਉ ਕਹਾ ਪੜ੍ਹਾਵਸਿ ਆਲ ਜਾਲ ॥

ਮੇਰੀ ਪਟੀਆ ਲਿਖਿ ਦੇਹੁ ਸ੍ਰੀ ਗੋੁਪਾਲ ॥

੧॥

ਨਹੀ ਛੋਡਉ ਰੇ ਬਾਬਾ ਰਾਮ ਨਾਮ ॥

ਮੇਰੋ ਅਉਰ ਪੜ੍ਹਨ ਸਿਉ ਨਹੀ ਕਾਮੁ ॥

੧॥

ਰਹਾਉ ॥

ਸੰਡੈ ਮਰਕੈ ਕਹਿਓ ਜਾਇ ॥

ਪ੍ਰਹਲਾਦ ਬੁਲਾਏ ਬੇਗਿ ਧਾਇ ॥

ਤੂ ਰਾਮ ਕਹਨ ਕੀ ਛੋਡੁ ਬਾਨਿ ॥

ਤੁਝੁ ਤੁਰਤੁ ਛਡਾਊ ਮੇਰੋ ਕਹਿਓ ਮਾਨਿ ॥

੨॥

ਮੋ ਕਉ ਕਹਾ ਸਤਾਵਹੁ ਬਾਰ ਬਾਰ ॥

ਪ੍ਰਭਿ ਜਲ ਥਲ ਗਿਰਿ ਕੀਏ ਪਹਾਰ ॥

ਇਕੁ ਰਾਮੁ ਨ ਛੋਡਉ ਗੁਰਹਿ ਗਾਰਿ ॥

ਮੋ ਕਉ ਘਾਲਿ ਜਾਰਿ ਭਾਵੈ ਮਾਰਿ ਡਾਰਿ ॥

੩॥

ਕਾਢਿ ਖੜਗੁ ਕੋਪਿਓ ਰਿਸਾਇ ॥

ਤੁਝ ਰਾਖਨਹਾਰੋ ਮੋਹਿ ਬਤਾਇ ॥

ਪ੍ਰਭ ਥੰਭ ਤੇ ਨਿਕਸੇ ਕੈ ਬਿਸਥਾਰ ॥

ਹਰਨਾਖਸੁ ਛੇਦਿਓ ਨਖ ਬਿਦਾਰ ॥

੪॥

ਓਇ ਪਰਮ ਪੁਰਖ ਦੇਵਾਧਿ ਦੇਵ ॥

ਭਗਤਿ ਹੇਤਿ ਨਰਸਿੰਘ ਭੇਵ ॥

ਕਹਿ ਕਬੀਰ ਕੋ ਲਖੈ ਨ ਪਾਰ ॥

ਪ੍ਰਹਲਾਦ ਉਧਾਰੇ ਅਨਿਕ ਬਾਰ ॥

੫॥

੪॥

ਇਸੁ ਤਨ ਮਨ ਮਧੇ ਮਦਨ ਚੋਰ ॥

ਜਿਨਿ ਗਿਆਨ ਰਤਨੁ ਹਿਰਿ ਲੀਨ ਮੋਰ ॥

ਮੈ ਅਨਾਥੁ ਪ੍ਰਭ ਕਹਉ ਕਾਹਿ ॥

ਕੋ ਕੋ ਨ ਬਿਗੂਤੋ ਮੈ ਕੋ ਆਹਿ ॥

੧॥

ਮਾਧਉ ਦਾਰੁਨ ਦੁਖੁ ਸਹਿਓ ਨ ਜਾਇ ॥

ਮੇਰੋ ਚਪਲ ਬੁਧਿ ਸਿਉ ਕਹਾ ਬਸਾਇ ॥

੧॥

ਰਹਾਉ ॥

ਸਨਕ ਸਨੰਦਨ ਸਿਵ ਸੁਕਾਦਿ ॥

ਨਾਭਿ ਕਮਲ ਜਾਨੇ ਬ੍ਰਹਮਾਦਿ ॥

ਕਬਿ ਜਨ ਜੋਗੀ ਜਟਾਧਾਰਿ ॥

ਸਭ ਆਪਨ ਅਉਸਰ ਚਲੇ ਸਾਰਿ ॥

੨॥

ਤੂ ਅਥਾਹੁ ਮੋਹਿ ਥਾਹ ਨਾਹਿ ॥

ਪ੍ਰਭ ਦੀਨਾ ਨਾਥ ਦੁਖੁ ਕਹਉ ਕਾਹਿ ॥

ਮੋਰੋ ਜਨਮ ਮਰਨ ਦੁਖੁ ਆਥਿ ਧੀਰ ॥

ਸੁਖ ਸਾਗਰ ਗੁਨ ਰਉ ਕਬੀਰ ॥

੩॥

੫॥

ਨਾਇਕੁ ਏਕੁ ਬਨਜਾਰੇ ਪਾਚ ॥

ਬਰਧ ਪਚੀਸਕ ਸੰਗੁ ਕਾਚ ॥

ਨਉ ਬਹੀਆਂ ਦਸ ਗੋਨਿ ਆਹਿ ॥

ਕਸਨਿ ਬਹਤਰਿ ਲਾਗੀ ਤਾਹਿ ॥

੧॥

ਮੋਹਿ ਐਸੇ ਬਨਜ ਸਿਉ ਨਹੀਨ ਕਾਜੁ ॥

SikhiAt.Net
1194 ×