ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
1195
ਪਾਵਨ ਅੰਗ 1195 / 1430

ਜਿਹ ਘਟੈ ਮੂਲੁ ਨਿਤ ਬਢੈ ਬਿਆਜੁ ॥

ਰਹਾਉ ॥

ਸਾਤ ਸੂਤ ਮਿਲਿ ਬਨਜੁ ਕੀਨ ॥

ਕਰਮ ਭਾਵਨੀ ਸੰਗ ਲੀਨ ॥

ਤੀਨਿ ਜਗਾਤੀ ਕਰਤ ਰਾਰਿ ॥

ਚਲੋ ਬਨਜਾਰਾ ਹਾਥ ਝਾਰਿ ॥

੨॥

ਪੂੰਜੀ ਹਿਰਾਨੀ ਬਨਜੁ ਟੂਟ ॥

ਦਹ ਦਿਸ ਟਾਂਡੋ ਗਇਓ ਫੂਟਿ ॥

ਕਹਿ ਕਬੀਰ ਮਨ ਸਰਸੀ ਕਾਜ ॥

ਸਹਜ ਸਮਾਨੋ ਤ ਭਰਮ ਭਾਜ ॥

੩॥

੬॥

ਬਸੰਤੁ ਹਿੰਡੋਲੁ ਘਰੁ ੨ ੴ ਸਤਿਗੁਰ ਪ੍ਰਸਾਦਿ ॥

ਮਾਤਾ ਜੂਠੀ ਪਿਤਾ ਭੀ ਜੂਠਾ ਜੂਠੇ ਹੀ ਫਲ ਲਾਗੇ ॥

ਆਵਹਿ ਜੂਠੇ ਜਾਹਿ ਭੀ ਜੂਠੇ ਜੂਠੇ ਮਰਹਿ ਅਭਾਗੇ ॥

੧॥

ਕਹੁ ਪੰਡਿਤ ਸੂਚਾ ਕਵਨੁ ਠਾਉ ॥

ਜਹਾਂ ਬੈਸਿ ਹਉ ਭੋਜਨੁ ਖਾਉ ॥

੧॥

ਰਹਾਉ ॥

ਜਿਹਬਾ ਜੂਠੀ ਬੋਲਤ ਜੂਠਾ ਕਰਨ ਨੇਤ੍ਰ ਸਭਿ ਜੂਠੇ ॥

ਇੰਦ੍ਰੀ ਕੀ ਜੂਠਿ ਉਤਰਸਿ ਨਾਹੀ ਬ੍ਰਹਮ ਅਗਨਿ ਕੇ ਲੂਠੇ ॥

੨॥

ਅਗਨਿ ਭੀ ਜੂਠੀ ਪਾਨੀ ਜੂਠਾ ਜੂਠੀ ਬੈਸਿ ਪਕਾਇਆ ॥

ਜੂਠੀ ਕਰਛੀ ਪਰੋਸਨ ਲਾਗਾ ਜੂਠੇ ਹੀ ਬੈਠਿ ਖਾਇਆ ॥

੩॥

ਗੋਬਰੁ ਜੂਠਾ ਚਉਕਾ ਜੂਠਾ ਜੂਠੀ ਦੀਨੀ ਕਾਰਾ ॥

ਕਹਿ ਕਬੀਰ ਤੇਈ ਨਰ ਸੂਚੇ ਸਾਚੀ ਪਰੀ ਬਿਚਾਰਾ ॥

੪॥

੧॥

੭॥

ਰਾਮਾਨੰਦ ਜੀ ਘਰੁ ੧ ੴ ਸਤਿਗੁਰ ਪ੍ਰਸਾਦਿ ॥

ਕਤ ਜਾਈਐ ਰੇ ਘਰ ਲਾਗੋ ਰੰਗੁ ॥

ਮੇਰਾ ਚਿਤੁ ਨ ਚਲੈ ਮਨੁ ਭਇਓ ਪੰਗੁ ॥

੧॥

ਰਹਾਉ ॥

ਏਕ ਦਿਵਸ ਮਨ ਭਈ ਉਮੰਗ ॥

ਘਸਿ ਚੰਦਨ ਚੋਆ ਬਹੁ ਸੁਗੰਧ ॥

ਪੂਜਨ ਚਾਲੀ ਬ੍ਰਹਮ ਠਾਇ ॥

ਸੋ ਬ੍ਰਹਮੁ ਬਤਾਇਓ ਗੁਰ ਮਨ ਹੀ ਮਾਹਿ ॥

੧॥

ਜਹਾ ਜਾਈਐ ਤਹ ਜਲ ਪਖਾਨ ॥

ਤੂ ਪੂਰਿ ਰਹਿਓ ਹੈ ਸਭ ਸਮਾਨ ॥

ਬੇਦ ਪੁਰਾਨ ਸਭ ਦੇਖੇ ਜੋਇ ॥

ਊਹਾਂ ਤਉ ਜਾਈਐ ਜਉ ਈਹਾਂ ਨ ਹੋਇ ॥

੨॥

ਸਤਿਗੁਰ ਮੈ ਬਲਿਹਾਰੀ ਤੋਰ ॥

ਜਿਨਿ ਸਕਲ ਬਿਕਲ ਭ੍ਰਮ ਕਾਟੇ ਮੋਰ ॥

ਰਾਮਾਨੰਦ ਸੁਆਮੀ ਰਮਤ ਬ੍ਰਹਮ ॥

ਗੁਰ ਕਾ ਸਬਦੁ ਕਾਟੈ ਕੋਟਿ ਕਰਮ ॥

੩॥

੧॥

ਬਸੰਤੁ ਬਾਣੀ ਨਾਮਦੇਉ ਜੀ ਕੀ ੴ ਸਤਿਗੁਰ ਪ੍ਰਸਾਦਿ ॥

ਸਾਹਿਬੁ ਸੰਕਟਵੈ ਸੇਵਕੁ ਭਜੈ ॥

ਚਿਰੰਕਾਲ ਨ ਜੀਵੈ ਦੋਊ ਕੁਲ ਲਜੈ ॥

੧॥

ਤੇਰੀ ਭਗਤਿ ਨ ਛੋਡਉ ਭਾਵੈ ਲੋਗੁ ਹਸੈ ॥

ਚਰਨ ਕਮਲ ਮੇਰੇ ਹੀਅਰੇ ਬਸੈਂ ॥

੧॥

ਰਹਾਉ ॥

ਜੈਸੇ ਅਪਨੇ ਧਨਹਿ ਪ੍ਰਾਨੀ ਮਰਨੁ ਮਾਂਡੈ ॥

ਤੈਸੇ ਸੰਤ ਜਨਾਂ ਰਾਮ ਨਾਮੁ ਨ ਛਾਡੈਂ ॥

੨॥

ਗੰਗਾ ਗਇਆ ਗੋਦਾਵਰੀ ਸੰਸਾਰ ਕੇ ਕਾਮਾ ॥

SikhiAt.Net
1195 ×