Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
1197
Pavan Ang 1197 of 1430

ਰਾਗੁ ਸਾਰਗ ਚਉਪਦੇ ਮਹਲਾ ੧ ਘਰੁ ੧ ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥

ਅਪੁਨੇ ਠਾਕੁਰ ਕੀ ਹਉ ਚੇਰੀ ॥

ਚਰਨ ਗਹੇ ਜਗਜੀਵਨ ਪ੍ਰਭ ਕੇ ਹਉਮੈ ਮਾਰਿ ਨਿਬੇਰੀ ॥

੧॥

ਰਹਾਉ ॥

ਪੂਰਨ ਪਰਮ ਜੋਤਿ ਪਰਮੇਸਰ ਪ੍ਰੀਤਮ ਪ੍ਰਾਨ ਹਮਾਰੇ ॥

ਮੋਹਨ ਮੋਹਿ ਲੀਆ ਮਨੁ ਮੇਰਾ ਸਮਝਸਿ ਸਬਦੁ ਬੀਚਾਰੇ ॥

੧॥

ਮਨਮੁਖ ਹੀਨ ਹੋਛੀ ਮਤਿ ਝੂਠੀ ਮਨਿ ਤਨਿ ਪੀਰ ਸਰੀਰੇ ॥

ਜਬ ਕੀ ਰਾਮ ਰੰਗੀਲੈ ਰਾਤੀ ਰਾਮ ਜਪਤ ਮਨ ਧੀਰੇ ॥

੨॥

ਹਉਮੈ ਛੋਡਿ ਭਈ ਬੈਰਾਗਨਿ ਤਬ ਸਾਚੀ ਸੁਰਤਿ ਸਮਾਨੀ ॥

ਅਕੁਲ ਨਿਰੰਜਨ ਸਿਉ ਮਨੁ ਮਾਨਿਆ ਬਿਸਰੀ ਲਾਜ ਲੋੁਕਾਨੀ ॥

੩॥

ਭੂਰ ਭਵਿਖ ਨਾਹੀ ਤੁਮ ਜੈਸੇ ਮੇਰੇ ਪ੍ਰੀਤਮ ਪ੍ਰਾਨ ਅਧਾਰਾ ॥

ਹਰਿ ਕੈ ਨਾਮਿ ਰਤੀ ਸੋਹਾਗਨਿ ਨਾਨਕ ਰਾਮ ਭਤਾਰਾ ॥

੪॥

੧॥

ਸਾਰਗ ਮਹਲਾ ੧ ॥

ਹਰਿ ਬਿਨੁ ਕਿਉ ਰਹੀਐ ਦੁਖੁ ਬਿਆਪੈ ॥

ਜਿਹਵਾ ਸਾਦੁ ਨ ਫੀਕੀ ਰਸ ਬਿਨੁ ਬਿਨੁ ਪ੍ਰਭ ਕਾਲੁ ਸੰਤਾਪੈ ॥

੧॥

ਰਹਾਉ ॥

ਜਬ ਲਗੁ ਦਰਸੁ ਨ ਪਰਸੈ ਪ੍ਰੀਤਮ ਤਬ ਲਗੁ ਭੂਖ ਪਿਆਸੀ ॥

ਦਰਸਨੁ ਦੇਖਤ ਹੀ ਮਨੁ ਮਾਨਿਆ ਜਲ ਰਸਿ ਕਮਲ ਬਿਗਾਸੀ ॥

੧॥

ਊਨਵਿ ਘਨਹਰੁ ਗਰਜੈ ਬਰਸੈ ਕੋਕਿਲ ਮੋਰ ਬੈਰਾਗੈ ॥

ਤਰਵਰ ਬਿਰਖ ਬਿਹੰਗ ਭੁਇਅੰਗਮ ਘਰਿ ਪਿਰੁ ਧਨ ਸੋਹਾਗੈ ॥

੨॥

ਕੁਚਿਲ ਕੁਰੂਪਿ ਕੁਨਾਰਿ ਕੁਲਖਨੀ ਪਿਰ ਕਾ ਸਹਜੁ ਨ ਜਾਨਿਆ ॥

ਹਰਿ ਰਸ ਰੰਗਿ ਰਸਨ ਨਹੀ ਤ੍ਰਿਪਤੀ ਦੁਰਮਤਿ ਦੂਖ ਸਮਾਨਿਆ ॥

੩॥

ਆਇ ਨ ਜਾਵੈ ਨਾ ਦੁਖੁ ਪਾਵੈ ਨਾ ਦੁਖ ਦਰਦੁ ਸਰੀਰੇ ॥

ਨਾਨਕ ਪ੍ਰਭ ਤੇ ਸਹਜ ਸੁਹੇਲੀ ਪ੍ਰਭ ਦੇਖਤ ਹੀ ਮਨੁ ਧੀਰੇ ॥

੪॥

੨॥

ਸਾਰਗ ਮਹਲਾ ੧ ॥

ਦੂਰਿ ਨਾਹੀ ਮੇਰੋ ਪ੍ਰਭੁ ਪਿਆਰਾ ॥

ਸਤਿਗੁਰ ਬਚਨਿ ਮੇਰੋ ਮਨੁ ਮਾਨਿਆ ਹਰਿ ਪਾਏ ਪ੍ਰਾਨ ਅਧਾਰਾ ॥

੧॥

ਰਹਾਉ ॥

SikhiAt.Net
1197 ×