ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
119
ਪਾਵਨ ਅੰਗ 119 / 1430

ਖੋਟੇ ਖਰੇ ਤੁਧੁ ਆਪਿ ਉਪਾਏ ॥

ਤੁਧੁ ਆਪੇ ਪਰਖੇ ਲੋਕ ਸਬਾਏ ॥

ਖਰੇ ਪਰਖਿ ਖਜਾਨੈ ਪਾਇਹਿ ਖੋਟੇ ਭਰਮਿ ਭੁਲਾਵਣਿਆ ॥

੬॥

ਕਿਉ ਕਰਿ ਵੇਖਾ ਕਿਉ ਸਾਲਾਹੀ ॥

ਗੁਰ ਪਰਸਾਦੀ ਸਬਦਿ ਸਲਾਹੀ ॥

ਤੇਰੇ ਭਾਣੇ ਵਿਚਿ ਅੰਮ੍ਰਿਤੁ ਵਸੈ ਤੂੰ ਭਾਣੈ ਅੰਮ੍ਰਿਤੁ ਪੀਆਵਣਿਆ ॥

੭॥

ਅੰਮ੍ਰਿਤ ਸਬਦੁ ਅੰਮ੍ਰਿਤ ਹਰਿ ਬਾਣੀ ॥

ਸਤਿਗੁਰਿ ਸੇਵਿਐ ਰਿਦੈ ਸਮਾਣੀ ॥

ਨਾਨਕ ਅੰਮ੍ਰਿਤ ਨਾਮੁ ਸਦਾ ਸੁਖਦਾਤਾ ਪੀ ਅੰਮ੍ਰਿਤੁ ਸਭ ਭੁਖ ਲਹਿ ਜਾਵਣਿਆ ॥

੮॥

੧੫॥

੧੬॥

ਮਾਝ ਮਹਲਾ ੩ ॥

ਅੰਮ੍ਰਿਤੁ ਵਰਸੈ ਸਹਜਿ ਸੁਭਾਏ ॥

ਗੁਰਮੁਖਿ ਵਿਰਲਾ ਕੋਈ ਜਨੁ ਪਾਏ ॥

ਅੰਮ੍ਰਿਤੁ ਪੀ ਸਦਾ ਤ੍ਰਿਪਤਾਸੇ ਕਰਿ ਕਿਰਪਾ ਤ੍ਰਿਸਨਾ ਬੁਝਾਵਣਿਆ ॥

੧॥

ਹਉ ਵਾਰੀ ਜੀਉ ਵਾਰੀ ਗੁਰਮੁਖਿ ਅੰਮ੍ਰਿਤੁ ਪੀਆਵਣਿਆ ॥

ਰਸਨਾ ਰਸੁ ਚਾਖਿ ਸਦਾ ਰਹੈ ਰੰਗਿ ਰਾਤੀ ਸਹਜੇ ਹਰਿ ਗੁਣ ਗਾਵਣਿਆ ॥

੧॥

ਰਹਾਉ ॥

ਗੁਰ ਪਰਸਾਦੀ ਸਹਜੁ ਕੋ ਪਾਏ ॥

ਦੁਬਿਧਾ ਮਾਰੇ ਇਕਸੁ ਸਿਉ ਲਿਵ ਲਾਏ ॥

ਨਦਰਿ ਕਰੇ ਤਾ ਹਰਿ ਗੁਣ ਗਾਵੈ ਨਦਰੀ ਸਚਿ ਸਮਾਵਣਿਆ ॥

੨॥

ਸਭਨਾ ਉਪਰਿ ਨਦਰਿ ਪ੍ਰਭ ਤੇਰੀ ॥

ਕਿਸੈ ਥੋੜੀ ਕਿਸੈ ਹੈ ਘਣੇਰੀ ॥

ਤੁਝ ਤੇ ਬਾਹਰਿ ਕਿਛੁ ਨ ਹੋਵੈ ਗੁਰਮੁਖਿ ਸੋਝੀ ਪਾਵਣਿਆ ॥

੩॥

ਗੁਰਮੁਖਿ ਤਤੁ ਹੈ ਬੀਚਾਰਾ ॥

ਅੰਮ੍ਰਿਤਿ ਭਰੇ ਤੇਰੇ ਭੰਡਾਰਾ ॥

ਬਿਨੁ ਸਤਿਗੁਰ ਸੇਵੇ ਕੋਈ ਨ ਪਾਵੈ ਗੁਰ ਕਿਰਪਾ ਤੇ ਪਾਵਣਿਆ ॥

੪॥

ਸਤਿਗੁਰੁ ਸੇਵੈ ਸੋ ਜਨੁ ਸੋਹੈ ॥

ਅੰਮ੍ਰਿਤ ਨਾਮਿ ਅੰਤਰੁ ਮਨੁ ਮੋਹੈ ॥

ਅੰਮ੍ਰਿਤਿ ਮਨੁ ਤਨੁ ਬਾਣੀ ਰਤਾ ਅੰਮ੍ਰਿਤੁ ਸਹਜਿ ਸੁਣਾਵਣਿਆ ॥

੫॥

ਮਨਮੁਖੁ ਭੂਲਾ ਦੂਜੈ ਭਾਇ ਖੁਆਏ ॥

ਨਾਮੁ ਨ ਲੇਵੈ ਮਰੈ ਬਿਖੁ ਖਾਏ ॥

ਅਨਦਿਨੁ ਸਦਾ ਵਿਸਟਾ ਮਹਿ ਵਾਸਾ ਬਿਨੁ ਸੇਵਾ ਜਨਮੁ ਗਵਾਵਣਿਆ ॥

੬॥

ਅੰਮ੍ਰਿਤੁ ਪੀਵੈ ਜਿਸ ਨੋ ਆਪਿ ਪੀਆਏ ॥

ਗੁਰ ਪਰਸਾਦੀ ਸਹਜਿ ਲਿਵ ਲਾਏ ॥

ਪੂਰਨ ਪੂਰਿ ਰਹਿਆ ਸਭ ਆਪੇ ਗੁਰਮਤਿ ਨਦਰੀ ਆਵਣਿਆ ॥

੭॥

ਆਪੇ ਆਪਿ ਨਿਰੰਜਨੁ ਸੋਈ ॥

ਜਿਨਿ ਸਿਰਜੀ ਤਿਨਿ ਆਪੇ ਗੋਈ ॥

ਨਾਨਕ ਨਾਮੁ ਸਮਾਲਿ ਸਦਾ ਤੂੰ ਸਹਜੇ ਸਚਿ ਸਮਾਵਣਿਆ ॥

੮॥

੧੬॥

੧੭॥

ਮਾਝ ਮਹਲਾ ੩ ॥

ਸੇ ਸਚਿ ਲਾਗੇ ਜੋ ਤੁਧੁ ਭਾਏ ॥

ਸਦਾ ਸਚੁ ਸੇਵਹਿ ਸਹਜ ਸੁਭਾਏ ॥

ਸਚੈ ਸਬਦਿ ਸਚਾ ਸਾਲਾਹੀ ਸਚੈ ਮੇਲਿ ਮਿਲਾਵਣਿਆ ॥

੧॥

ਹਉ ਵਾਰੀ ਜੀਉ ਵਾਰੀ ਸਚੁ ਸਾਲਾਹਣਿਆ ॥

ਸਚੁ ਧਿਆਇਨਿ ਸੇ ਸਚਿ ਰਾਤੇ ਸਚੇ ਸਚਿ ਸਮਾਵਣਿਆ ॥

੧॥

ਰਹਾਉ ॥

ਜਹ ਦੇਖਾ ਸਚੁ ਸਭਨੀ ਥਾਈ ॥

ਗੁਰ ਪਰਸਾਦੀ ਮੰਨਿ ਵਸਾਈ ॥

ਤਨੁ ਸਚਾ ਰਸਨਾ ਸਚਿ ਰਾਤੀ ਸਚੁ ਸੁਣਿ ਆਖਿ ਵਖਾਨਣਿਆ ॥

੨॥

SikhiAt.Net
119 ×