ਤੂ ਆਪੇ ਕਰਤਾ ਤੇਰਾ ਕੀਆ ਸਭੁ ਹੋਇ ॥
ਤੁਧੁ ਬਿਨੁ ਦੂਜਾ ਅਵਰੁ ਨ ਕੋਇ ॥
ਤੂ ਕਰਿ ਕਰਿ ਵੇਖਹਿ ਜਾਣਹਿ ਸੋਇ ॥
ਜਨ ਨਾਨਕ ਗੁਰਮੁਖਿ ਪਰਗਟੁ ਹੋਇ ॥
੪॥
੨॥
ਆਸਾ ਮਹਲਾ ੧ ॥
ਤਿਤੁ ਸਰਵਰੜੈ ਭਈਲੇ ਨਿਵਾਸਾ ਪਾਣੀ ਪਾਵਕੁ ਤਿਨਹਿ ਕੀਆ ॥
ਪੰਕਜੁ ਮੋਹ ਪਗੁ ਨਹੀ ਚਾਲੈ ਹਮ ਦੇਖਾ ਤਹ ਡੂਬੀਅਲੇ ॥
੧॥
ਮਨ ਏਕੁ ਨ ਚੇਤਸਿ ਮੂੜ ਮਨਾ ॥
ਹਰਿ ਬਿਸਰਤ ਤੇਰੇ ਗੁਣ ਗਲਿਆ ॥
੧॥
ਰਹਾਉ ॥
ਨਾ ਹਉ ਜਤੀ ਸਤੀ ਨਹੀ ਪੜਿਆ ਮੂਰਖ ਮੁਗਧਾ ਜਨਮੁ ਭਇਆ ॥
ਪ੍ਰਣਵਤਿ ਨਾਨਕ ਤਿਨ ਕੀ ਸਰਣਾ ਜਿਨ ਤੂ ਨਾਹੀ ਵੀਸਰਿਆ ॥
੨॥
੩॥
ਆਸਾ ਮਹਲਾ ੫ ॥
ਭਈ ਪਰਾਪਤਿ ਮਾਨੁਖ ਦੇਹੁਰੀਆ ॥
ਗੋਬਿੰਦ ਮਿਲਣ ਕੀ ਇਹ ਤੇਰੀ ਬਰੀਆ ॥
ਅਵਰਿ ਕਾਜ ਤੇਰੈ ਕਿਤੈ ਨ ਕਾਮ ॥
ਮਿਲੁ ਸਾਧਸੰਗਤਿ ਭਜੁ ਕੇਵਲ ਨਾਮ ॥
੧॥
ਸਰੰਜਾਮਿ ਲਾਗੁ ਭਵਜਲ ਤਰਨ ਕੈ ॥
ਜਨਮੁ ਬ੍ਰਿਥਾ ਜਾਤ ਰੰਗਿ ਮਾਇਆ ਕੈ ॥
੧॥
ਰਹਾਉ ॥
ਜਪੁ ਤਪੁ ਸੰਜਮੁ ਧਰਮੁ ਨ ਕਮਾਇਆ ॥
ਸੇਵਾ ਸਾਧ ਨ ਜਾਨਿਆ ਹਰਿ ਰਾਇਆ ॥
ਕਹੁ ਨਾਨਕ ਹਮ ਨੀਚ ਕਰੰਮਾ ॥
ਸਰਣਿ ਪਰੇ ਕੀ ਰਾਖਹੁ ਸਰਮਾ ॥
੨॥
੪॥
ਸੋਹਿਲਾ ਰਾਗੁ ਗਉੜੀ ਦੀਪਕੀ ਮਹਲਾ ੧ ੴ ਸਤਿਗੁਰ ਪ੍ਰਸਾਦਿ ॥
ਜੈ ਘਰਿ ਕੀਰਤਿ ਆਖੀਐ ਕਰਤੇ ਕਾ ਹੋਇ ਬੀਚਾਰੋ ॥
ਤਿਤੁ ਘਰਿ ਗਾਵਹੁ ਸੋਹਿਲਾ ਸਿਵਰਿਹੁ ਸਿਰਜਣਹਾਰੋ ॥
੧॥
ਤੁਮ ਗਾਵਹੁ ਮੇਰੇ ਨਿਰਭਉ ਕਾ ਸੋਹਿਲਾ ॥
ਹਉ ਵਾਰੀ ਜਿਤੁ ਸੋਹਿਲੈ ਸਦਾ ਸੁਖੁ ਹੋਇ ॥
੧॥
ਰਹਾਉ ॥
ਨਿਤ ਨਿਤ ਜੀਅੜੇ ਸਮਾਲੀਅਨਿ ਦੇਖੈਗਾ ਦੇਵਣਹਾਰੁ ॥
ਤੇਰੇ ਦਾਨੈ ਕੀਮਤਿ ਨਾ ਪਵੈ ਤਿਸੁ ਦਾਤੇ ਕਵਣੁ ਸੁਮਾਰੁ ॥
੨॥
ਸੰਬਤਿ ਸਾਹਾ ਲਿਖਿਆ ਮਿਲਿ ਕਰਿ ਪਾਵਹੁ ਤੇਲੁ ॥
ਦੇਹੁ ਸਜਣ ਅਸੀਸੜੀਆ ਜਿਉ ਹੋਵੈ ਸਾਹਿਬ ਸਿਉ ਮੇਲੁ ॥
੩॥
ਘਰਿ ਘਰਿ ਏਹੋ ਪਾਹੁਚਾ ਸਦੜੇ ਨਿਤ ਪਵੰਨਿ ॥
ਸਦਣਹਾਰਾ ਸਿਮਰੀਐ ਨਾਨਕ ਸੇ ਦਿਹ ਆਵੰਨਿ ॥
੪॥
੧॥
ਰਾਗੁ ਆਸਾ ਮਹਲਾ ੧ ॥
ਛਿਅ ਘਰ ਛਿਅ ਗੁਰ ਛਿਅ ਉਪਦੇਸ ॥
ਗੁਰੁ ਗੁਰੁ ਏਕੋ ਵੇਸ ਅਨੇਕ ॥
੧॥
ਬਾਬਾ ਜੈ ਘਰਿ ਕਰਤੇ ਕੀਰਤਿ ਹੋਇ ॥
ਸੋ ਘਰੁ ਰਾਖੁ ਵਡਾਈ ਤੋਇ ॥
੧॥
ਰਹਾਉ ॥
ਵਿਸੁਏ ਚਸਿਆ ਘੜੀਆ ਪਹਰਾ ਥਿਤੀ ਵਾਰੀ ਮਾਹੁ ਹੋਆ ॥
ਸੂਰਜੁ ਏਕੋ ਰੁਤਿ ਅਨੇਕ ॥