ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
120
ਪਾਵਨ ਅੰਗ 120 / 1430

ਮਨਸਾ ਮਾਰਿ ਸਚਿ ਸਮਾਣੀ ॥

ਇਨਿ ਮਨਿ ਡੀਠੀ ਸਭ ਆਵਣ ਜਾਣੀ ॥

ਸਤਿਗੁਰੁ ਸੇਵੇ ਸਦਾ ਮਨੁ ਨਿਹਚਲੁ ਨਿਜ ਘਰਿ ਵਾਸਾ ਪਾਵਣਿਆ ॥

੩॥

ਗੁਰ ਕੈ ਸਬਦਿ ਰਿਦੈ ਦਿਖਾਇਆ ॥

ਮਾਇਆ ਮੋਹੁ ਸਬਦਿ ਜਲਾਇਆ ॥

ਸਚੋ ਸਚਾ ਵੇਖਿ ਸਾਲਾਹੀ ਗੁਰ ਸਬਦੀ ਸਚੁ ਪਾਵਣਿਆ ॥

੪॥

ਜੋ ਸਚਿ ਰਾਤੇ ਤਿਨ ਸਚੀ ਲਿਵ ਲਾਗੀ ॥

ਹਰਿ ਨਾਮੁ ਸਮਾਲਹਿ ਸੇ ਵਡਭਾਗੀ ॥

ਸਚੈ ਸਬਦਿ ਆਪਿ ਮਿਲਾਏ ਸਤਸੰਗਤਿ ਸਚੁ ਗੁਣ ਗਾਵਣਿਆ ॥

੫॥

ਲੇਖਾ ਪੜੀਐ ਜੇ ਲੇਖੇ ਵਿਚਿ ਹੋਵੈ ॥

ਓਹੁ ਅਗਮੁ ਅਗੋਚਰੁ ਸਬਦਿ ਸੁਧਿ ਹੋਵੈ ॥

ਅਨਦਿਨੁ ਸਚ ਸਬਦਿ ਸਾਲਾਹੀ ਹੋਰੁ ਕੋਇ ਨ ਕੀਮਤਿ ਪਾਵਣਿਆ ॥

੬॥

ਪੜਿ ਪੜਿ ਥਾਕੇ ਸਾਂਤਿ ਨ ਆਈ ॥

ਤ੍ਰਿਸਨਾ ਜਾਲੇ ਸੁਧਿ ਨ ਕਾਈ ॥

ਬਿਖੁ ਬਿਹਾਝਹਿ ਬਿਖੁ ਮੋਹ ਪਿਆਸੇ ਕੂੜੁ ਬੋਲਿ ਬਿਖੁ ਖਾਵਣਿਆ ॥

੭॥

ਗੁਰ ਪਰਸਾਦੀ ਏਕੋ ਜਾਣਾ ॥

ਦੂਜਾ ਮਾਰਿ ਮਨੁ ਸਚਿ ਸਮਾਣਾ ॥

ਨਾਨਕ ਏਕੋ ਨਾਮੁ ਵਰਤੈ ਮਨ ਅੰਤਰਿ ਗੁਰ ਪਰਸਾਦੀ ਪਾਵਣਿਆ ॥

੮॥

੧੭॥

੧੮॥

ਮਾਝ ਮਹਲਾ ੩ ॥

ਵਰਨ ਰੂਪ ਵਰਤਹਿ ਸਭ ਤੇਰੇ ॥

ਮਰਿ ਮਰਿ ਜੰਮਹਿ ਫੇਰ ਪਵਹਿ ਘਣੇਰੇ ॥

ਤੂੰ ਏਕੋ ਨਿਹਚਲੁ ਅਗਮ ਅਪਾਰਾ ਗੁਰਮਤੀ ਬੂਝ ਬੁਝਾਵਣਿਆ ॥

੧॥

ਹਉ ਵਾਰੀ ਜੀਉ ਵਾਰੀ ਰਾਮ ਨਾਮੁ ਮੰਨਿ ਵਸਾਵਣਿਆ ॥

ਤਿਸੁ ਰੂਪੁ ਨ ਰੇਖਿਆ ਵਰਨੁ ਨ ਕੋਈ ਗੁਰਮਤੀ ਆਪਿ ਬੁਝਾਵਣਿਆ ॥

੧॥

ਰਹਾਉ ॥

ਸਭ ਏਕਾ ਜੋਤਿ ਜਾਣੈ ਜੇ ਕੋਈ ॥

ਸਤਿਗੁਰੁ ਸੇਵਿਐ ਪਰਗਟੁ ਹੋਈ ॥

ਗੁਪਤੁ ਪਰਗਟੁ ਵਰਤੈ ਸਭ ਥਾਈ ਜੋਤੀ ਜੋਤਿ ਮਿਲਾਵਣਿਆ ॥

੨॥

ਤਿਸਨਾ ਅਗਨਿ ਜਲੈ ਸੰਸਾਰਾ ॥

ਲੋਭੁ ਅਭਿਮਾਨੁ ਬਹੁਤੁ ਅਹੰਕਾਰਾ ॥

ਮਰਿ ਮਰਿ ਜਨਮੈ ਪਤਿ ਗਵਾਏ ਅਪਣੀ ਬਿਰਥਾ ਜਨਮੁ ਗਵਾਵਣਿਆ ॥

੩॥

ਗੁਰ ਕਾ ਸਬਦੁ ਕੋ ਵਿਰਲਾ ਬੂਝੈ ॥

ਆਪੁ ਮਾਰੇ ਤਾ ਤ੍ਰਿਭਵਣੁ ਸੂਝੈ ॥

ਫਿਰਿ ਓਹੁ ਮਰੈ ਨ ਮਰਣਾ ਹੋਵੈ ਸਹਜੇ ਸਚਿ ਸਮਾਵਣਿਆ ॥

੪॥

ਮਾਇਆ ਮਹਿ ਫਿਰਿ ਚਿਤੁ ਨ ਲਾਏ ॥

ਗੁਰ ਕੈ ਸਬਦਿ ਸਦ ਰਹੈ ਸਮਾਏ ॥

ਸਚੁ ਸਲਾਹੇ ਸਭ ਘਟ ਅੰਤਰਿ ਸਚੋ ਸਚੁ ਸੁਹਾਵਣਿਆ ॥

੫॥

ਸਚੁ ਸਾਲਾਹੀ ਸਦਾ ਹਜੂਰੇ ॥

ਗੁਰ ਕੈ ਸਬਦਿ ਰਹਿਆ ਭਰਪੂਰੇ ॥

ਗੁਰ ਪਰਸਾਦੀ ਸਚੁ ਨਦਰੀ ਆਵੈ ਸਚੇ ਹੀ ਸੁਖੁ ਪਾਵਣਿਆ ॥

੬॥

ਸਚੁ ਮਨ ਅੰਦਰਿ ਰਹਿਆ ਸਮਾਇ ॥

ਸਦਾ ਸਚੁ ਨਿਹਚਲੁ ਆਵੈ ਨ ਜਾਇ ॥

ਸਚੇ ਲਾਗੈ ਸੋ ਮਨੁ ਨਿਰਮਲੁ ਗੁਰਮਤੀ ਸਚਿ ਸਮਾਵਣਿਆ ॥

੭॥

ਸਚੁ ਸਾਲਾਹੀ ਅਵਰੁ ਨ ਕੋਈ ॥

ਜਿਤੁ ਸੇਵਿਐ ਸਦਾ ਸੁਖੁ ਹੋਈ ॥

SikhiAt.Net
120 ×