ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
123
ਪਾਵਨ ਅੰਗ 123 / 1430

ਹਉ ਵਾਰੀ ਜੀਉ ਵਾਰੀ ਨਾਮੁ ਸੁਣਿ ਮੰਨਿ ਵਸਾਵਣਿਆ ॥

ਹਰਿ ਜੀਉ ਸਚਾ ਊਚੋ ਊਚਾ ਹਉਮੈ ਮਾਰਿ ਮਿਲਾਵਣਿਆ ॥

੧॥

ਰਹਾਉ ॥

ਹਰਿ ਜੀਉ ਸਾਚਾ ਸਾਚੀ ਨਾਈ ॥

ਗੁਰ ਪਰਸਾਦੀ ਕਿਸੈ ਮਿਲਾਈ ॥

ਗੁਰ ਸਬਦਿ ਮਿਲਹਿ ਸੇ ਵਿਛੁੜਹਿ ਨਾਹੀ ਸਹਜੇ ਸਚਿ ਸਮਾਵਣਿਆ ॥

੨॥

ਤੁਝ ਤੇ ਬਾਹਰਿ ਕਛੂ ਨ ਹੋਇ ॥

ਤੂੰ ਕਰਿ ਕਰਿ ਵੇਖਹਿ ਜਾਣਹਿ ਸੋਇ ॥

ਆਪੇ ਕਰੇ ਕਰਾਏ ਕਰਤਾ ਗੁਰਮਤਿ ਆਪਿ ਮਿਲਾਵਣਿਆ ॥

੩॥

ਕਾਮਣਿ ਗੁਣਵੰਤੀ ਹਰਿ ਪਾਏ ॥

ਭੈ ਭਾਇ ਸੀਗਾਰੁ ਬਣਾਏ ॥

ਸਤਿਗੁਰੁ ਸੇਵਿ ਸਦਾ ਸੋਹਾਗਣਿ ਸਚ ਉਪਦੇਸਿ ਸਮਾਵਣਿਆ ॥

੪॥

ਸਬਦੁ ਵਿਸਾਰਨਿ ਤਿਨਾ ਠਉਰੁ ਨ ਠਾਉ ॥

ਭ੍ਰਮਿ ਭੂਲੇ ਜਿਉ ਸੁੰਞੈ ਘਰਿ ਕਾਉ ॥

ਹਲਤੁ ਪਲਤੁ ਤਿਨੀ ਦੋਵੈ ਗਵਾਏ ਦੁਖੇ ਦੁਖਿ ਵਿਹਾਵਣਿਆ ॥

੫॥

ਲਿਖਦਿਆ ਲਿਖਦਿਆ ਕਾਗਦ ਮਸੁ ਖੋਈ ॥

ਦੂਜੈ ਭਾਇ ਸੁਖੁ ਪਾਏ ਨ ਕੋਈ ॥

ਕੂੜੁ ਲਿਖਹਿ ਤੈ ਕੂੜੁ ਕਮਾਵਹਿ ਜਲਿ ਜਾਵਹਿ ਕੂੜਿ ਚਿਤੁ ਲਾਵਣਿਆ ॥

੬॥

ਗੁਰਮੁਖਿ ਸਚੋ ਸਚੁ ਲਿਖਹਿ ਵੀਚਾਰੁ ॥

ਸੇ ਜਨ ਸਚੇ ਪਾਵਹਿ ਮੋਖ ਦੁਆਰੁ ॥

ਸਚੁ ਕਾਗਦੁ ਕਲਮ ਮਸਵਾਣੀ ਸਚੁ ਲਿਖਿ ਸਚਿ ਸਮਾਵਣਿਆ ॥

੭॥

ਮੇਰਾ ਪ੍ਰਭੁ ਅੰਤਰਿ ਬੈਠਾ ਵੇਖੈ ॥

ਗੁਰ ਪਰਸਾਦੀ ਮਿਲੈ ਸੋਈ ਜਨੁ ਲੇਖੈ ॥

ਨਾਨਕ ਨਾਮੁ ਮਿਲੈ ਵਡਿਆਈ ਪੂਰੇ ਗੁਰ ਤੇ ਪਾਵਣਿਆ ॥

੮॥

੨੨॥

੨੩॥

ਮਾਝ ਮਹਲਾ ੩ ॥

ਆਤਮ ਰਾਮ ਪਰਗਾਸੁ ਗੁਰ ਤੇ ਹੋਵੈ ॥

ਹਉਮੈ ਮੈਲੁ ਲਾਗੀ ਗੁਰ ਸਬਦੀ ਖੋਵੈ ॥

ਮਨੁ ਨਿਰਮਲੁ ਅਨਦਿਨੁ ਭਗਤੀ ਰਾਤਾ ਭਗਤਿ ਕਰੇ ਹਰਿ ਪਾਵਣਿਆ ॥

੧॥

ਹਉ ਵਾਰੀ ਜੀਉ ਵਾਰੀ ਆਪਿ ਭਗਤਿ ਕਰਨਿ ਅਵਰਾ ਭਗਤਿ ਕਰਾਵਣਿਆ ॥

ਤਿਨਾ ਭਗਤ ਜਨਾ ਕਉ ਸਦ ਨਮਸਕਾਰੁ ਕੀਜੈ ਜੋ ਅਨਦਿਨੁ ਹਰਿ ਗੁਣ ਗਾਵਣਿਆ ॥

੧॥

ਰਹਾਉ ॥

ਆਪੇ ਕਰਤਾ ਕਾਰਣੁ ਕਰਾਏ ॥

ਜਿਤੁ ਭਾਵੈ ਤਿਤੁ ਕਾਰੈ ਲਾਏ ॥

ਪੂਰੈ ਭਾਗਿ ਗੁਰ ਸੇਵਾ ਹੋਵੈ ਗੁਰ ਸੇਵਾ ਤੇ ਸੁਖੁ ਪਾਵਣਿਆ ॥

੨॥

ਮਰਿ ਮਰਿ ਜੀਵੈ ਤਾ ਕਿਛੁ ਪਾਏ ॥

ਗੁਰ ਪਰਸਾਦੀ ਹਰਿ ਮੰਨਿ ਵਸਾਏ ॥

ਸਦਾ ਮੁਕਤੁ ਹਰਿ ਮੰਨਿ ਵਸਾਏ ਸਹਜੇ ਸਹਜਿ ਸਮਾਵਣਿਆ ॥

੩॥

ਬਹੁ ਕਰਮ ਕਮਾਵੈ ਮੁਕਤਿ ਨ ਪਾਏ ॥

ਦੇਸੰਤਰੁ ਭਵੈ ਦੂਜੈ ਭਾਇ ਖੁਆਏ ॥

ਬਿਰਥਾ ਜਨਮੁ ਗਵਾਇਆ ਕਪਟੀ ਬਿਨੁ ਸਬਦੈ ਦੁਖੁ ਪਾਵਣਿਆ ॥

੪॥

ਧਾਵਤੁ ਰਾਖੈ ਠਾਕਿ ਰਹਾਏ ॥

ਗੁਰ ਪਰਸਾਦੀ ਪਰਮ ਪਦੁ ਪਾਏ ॥

ਸਤਿਗੁਰੁ ਆਪੇ ਮੇਲਿ ਮਿਲਾਏ ਮਿਲਿ ਪ੍ਰੀਤਮ ਸੁਖੁ ਪਾਵਣਿਆ ॥

੫॥

SikhiAt.Net
123 ×