Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
1240
Pavan Ang 1240 of 1430

ਆਖਣਿ ਅਉਖਾ ਨਾਨਕਾ ਆਖਿ ਨ ਜਾਪੈ ਆਖਿ ॥

੨॥

ਪਉੜੀ ॥

ਨਾਇ ਸੁਣਿਐ ਮਨੁ ਰਹਸੀਐ ਨਾਮੇ ਸਾਂਤਿ ਆਈ ॥

ਨਾਇ ਸੁਣਿਐ ਮਨੁ ਤ੍ਰਿਪਤੀਐ ਸਭ ਦੁਖ ਗਵਾਈ ॥

ਨਾਇ ਸੁਣਿਐ ਨਾਉ ਊਪਜੈ ਨਾਮੇ ਵਡਿਆਈ ॥

ਨਾਮੇ ਹੀ ਸਭ ਜਾਤਿ ਪਤਿ ਨਾਮੇ ਗਤਿ ਪਾਈ ॥

ਗੁਰਮੁਖਿ ਨਾਮੁ ਧਿਆਈਐ ਨਾਨਕ ਲਿਵ ਲਾਈ ॥

੬॥

ਸਲੋਕ ਮਹਲਾ ੧ ॥

ਜੂਠਿ ਨ ਰਾਗੀਂ ਜੂਠਿ ਨ ਵੇਦੀਂ ॥

ਜੂਠਿ ਨ ਚੰਦ ਸੂਰਜ ਕੀ ਭੇਦੀ ॥

ਜੂਠਿ ਨ ਅੰਨੀ ਜੂਠਿ ਨ ਨਾਈ ॥

ਜੂਠਿ ਨ ਮੀਹੁ ਵਰ੍ਹਿਐ ਸਭ ਥਾਈ ॥

ਜੂਠਿ ਨ ਧਰਤੀ ਜੂਠਿ ਨ ਪਾਣੀ ॥

ਜੂਠਿ ਨ ਪਉਣੈ ਮਾਹਿ ਸਮਾਣੀ ॥

ਨਾਨਕ ਨਿਗੁਰਿਆ ਗੁਣੁ ਨਾਹੀ ਕੋਇ ॥

ਮੁਹਿ ਫੇਰਿਐ ਮੁਹੁ ਜੂਠਾ ਹੋਇ ॥

੧॥

ਮਹਲਾ ੧ ॥

ਨਾਨਕ ਚੁਲੀਆ ਸੁਚੀਆ ਜੇ ਭਰਿ ਜਾਣੈ ਕੋਇ ॥

ਸੁਰਤੇ ਚੁਲੀ ਗਿਆਨ ਕੀ ਜੋਗੀ ਕਾ ਜਤੁ ਹੋਇ ॥

ਬ੍ਰਹਮਣ ਚੁਲੀ ਸੰਤੋਖ ਕੀ ਗਿਰਹੀ ਕਾ ਸਤੁ ਦਾਨੁ ॥

ਰਾਜੇ ਚੁਲੀ ਨਿਆਵ ਕੀ ਪੜਿਆ ਸਚੁ ਧਿਆਨੁ ॥

ਪਾਣੀ ਚਿਤੁ ਨ ਧੋਪਈ ਮੁਖਿ ਪੀਤੈ ਤਿਖ ਜਾਇ ॥

ਪਾਣੀ ਪਿਤਾ ਜਗਤ ਕਾ ਫਿਰਿ ਪਾਣੀ ਸਭੁ ਖਾਇ ॥

੨॥

ਪਉੜੀ ॥

ਨਾਇ ਸੁਣਿਐ ਸਭ ਸਿਧਿ ਹੈ ਰਿਧਿ ਪਿਛੈ ਆਵੈ ॥

ਨਾਇ ਸੁਣਿਐ ਨਉ ਨਿਧਿ ਮਿਲੈ ਮਨ ਚਿੰਦਿਆ ਪਾਵੈ ॥

ਨਾਇ ਸੁਣਿਐ ਸੰਤੋਖੁ ਹੋਇ ਕਵਲਾ ਚਰਨ ਧਿਆਵੈ ॥

ਨਾਇ ਸੁਣਿਐ ਸਹਜੁ ਊਪਜੈ ਸਹਜੇ ਸੁਖੁ ਪਾਵੈ ॥

ਗੁਰਮਤੀ ਨਾਉ ਪਾਈਐ ਨਾਨਕ ਗੁਣ ਗਾਵੈ ॥

੭॥

ਸਲੋਕ ਮਹਲਾ ੧ ॥

ਦੁਖ ਵਿਚਿ ਜੰਮਣੁ ਦੁਖਿ ਮਰਣੁ ਦੁਖਿ ਵਰਤਣੁ ਸੰਸਾਰਿ ॥

ਦੁਖੁ ਦੁਖੁ ਅਗੈ ਆਖੀਐ ਪੜ੍ਹਿ ਪੜ੍ਹਿ ਕਰਹਿ ਪੁਕਾਰ ॥

ਦੁਖ ਕੀਆ ਪੰਡਾ ਖੁਲ੍ਹੀਆ ਸੁਖੁ ਨ ਨਿਕਲਿਓ ਕੋਇ ॥

ਦੁਖ ਵਿਚਿ ਜੀਉ ਜਲਾਇਆ ਦੁਖੀਆ ਚਲਿਆ ਰੋਇ ॥

ਨਾਨਕ ਸਿਫਤੀ ਰਤਿਆ ਮਨੁ ਤਨੁ ਹਰਿਆ ਹੋਇ ॥

ਦੁਖ ਕੀਆ ਅਗੀ ਮਾਰੀਅਹਿ ਭੀ ਦੁਖੁ ਦਾਰੂ ਹੋਇ ॥

੧॥

ਮਹਲਾ ੧ ॥

ਨਾਨਕ ਦੁਨੀਆ ਭਸੁ ਰੰਗੁ ਭਸੂ ਹੂ ਭਸੁ ਖੇਹ ॥

ਭਸੋ ਭਸੁ ਕਮਾਵਣੀ ਭੀ ਭਸੁ ਭਰੀਐ ਦੇਹ ॥

ਜਾ ਜੀਉ ਵਿਚਹੁ ਕਢੀਐ ਭਸੂ ਭਰਿਆ ਜਾਇ ॥

ਅਗੈ ਲੇਖੈ ਮੰਗਿਐ ਹੋਰ ਦਸੂਣੀ ਪਾਇ ॥

੨॥

ਪਉੜੀ ॥

ਨਾਇ ਸੁਣਿਐ ਸੁਚਿ ਸੰਜਮੋ ਜਮੁ ਨੇੜਿ ਨ ਆਵੈ ॥

ਨਾਇ ਸੁਣਿਐ ਘਟਿ ਚਾਨਣਾ ਆਨ੍ਹੇਰੁ ਗਵਾਵੈ ॥

ਨਾਇ ਸੁਣਿਐ ਆਪੁ ਬੁਝੀਐ ਲਾਹਾ ਨਾਉ ਪਾਵੈ ॥

ਨਾਇ ਸੁਣਿਐ ਪਾਪ ਕਟੀਅਹਿ ਨਿਰਮਲ ਸਚੁ ਪਾਵੈ ॥

ਨਾਨਕ ਨਾਇ ਸੁਣਿਐ ਮੁਖ ਉਜਲੇ ਨਾਉ ਗੁਰਮੁਖਿ ਧਿਆਵੈ ॥

੮॥

ਸਲੋਕ ਮਹਲਾ ੧ ॥

ਘਰਿ ਨਾਰਾਇਣੁ ਸਭਾ ਨਾਲਿ ॥

SikhiAt.Net
1240 ×