Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
1242
Pavan Ang 1242 of 1430

ਪੁਛਾ ਦੇਵਾਂ ਮਾਣਸਾਂ ਜੋਧ ਕਰਹਿ ਅਵਤਾਰ ॥

ਸਿਧ ਸਮਾਧੀ ਸਭਿ ਸੁਣੀ ਜਾਇ ਦੇਖਾਂ ਦਰਬਾਰੁ ॥

ਅਗੈ ਸਚਾ ਸਚਿ ਨਾਇ ਨਿਰਭਉ ਭੈ ਵਿਣੁ ਸਾਰੁ ॥

ਹੋਰ ਕਚੀ ਮਤੀ ਕਚੁ ਪਿਚੁ ਅੰਧਿਆ ਅੰਧੁ ਬੀਚਾਰੁ ॥

ਨਾਨਕ ਕਰਮੀ ਬੰਦਗੀ ਨਦਰਿ ਲੰਘਾਏ ਪਾਰਿ ॥

੨॥

ਪਉੜੀ ॥

ਨਾਇ ਮੰਨਿਐ ਦੁਰਮਤਿ ਗਈ ਮਤਿ ਪਰਗਟੀ ਆਇਆ ॥

ਨਾਉ ਮੰਨਿਐ ਹਉਮੈ ਗਈ ਸਭਿ ਰੋਗ ਗਵਾਇਆ ॥

ਨਾਇ ਮੰਨਿਐ ਨਾਮੁ ਊਪਜੈ ਸਹਜੇ ਸੁਖੁ ਪਾਇਆ ॥

ਨਾਇ ਮੰਨਿਐ ਸਾਂਤਿ ਊਪਜੈ ਹਰਿ ਮੰਨਿ ਵਸਾਇਆ ॥

ਨਾਨਕ ਨਾਮੁ ਰਤੰਨੁ ਹੈ ਗੁਰਮੁਖਿ ਹਰਿ ਧਿਆਇਆ ॥

੧੧॥

ਸਲੋਕ ਮਃ ੧ ॥

ਹੋਰੁ ਸਰੀਕੁ ਹੋਵੈ ਕੋਈ ਤੇਰਾ ਤਿਸੁ ਅਗੈ ਤੁਧੁ ਆਖਾਂ ॥

ਤੁਧੁ ਅਗੈ ਤੁਧੈ ਸਾਲਾਹੀ ਮੈ ਅੰਧੇ ਨਾਉ ਸੁਜਾਖਾ ॥

ਜੇਤਾ ਆਖਣੁ ਸਾਹੀ ਸਬਦੀ ਭਾਖਿਆ ਭਾਇ ਸੁਭਾਈ ॥

ਨਾਨਕ ਬਹੁਤਾ ਏਹੋ ਆਖਣੁ ਸਭ ਤੇਰੀ ਵਡਿਆਈ ॥

੧॥

ਮਃ ੧ ॥

ਜਾਂ ਨ ਸਿਆ ਕਿਆ ਚਾਕਰੀ ਜਾਂ ਜੰਮੇ ਕਿਆ ਕਾਰ ॥

ਸਭਿ ਕਾਰਣ ਕਰਤਾ ਕਰੇ ਦੇਖੈ ਵਾਰੋ ਵਾਰ ॥

ਜੇ ਚੁਪੈ ਜੇ ਮੰਗਿਐ ਦਾਤਿ ਕਰੇ ਦਾਤਾਰੁ ॥

ਇਕੁ ਦਾਤਾ ਸਭਿ ਮੰਗਤੇ ਫਿਰਿ ਦੇਖਹਿ ਆਕਾਰੁ ॥

ਨਾਨਕ ਏਵੈ ਜਾਣੀਐ ਜੀਵੈ ਦੇਵਣਹਾਰੁ ॥

੨॥

ਪਉੜੀ ॥

ਨਾਇ ਮੰਨਿਐ ਸੁਰਤਿ ਊਪਜੈ ਨਾਮੇ ਮਤਿ ਹੋਈ ॥

ਨਾਇ ਮੰਨਿਐ ਗੁਣ ਉਚਰੈ ਨਾਮੇ ਸੁਖਿ ਸੋਈ ॥

ਨਾਇ ਮੰਨਿਐ ਭ੍ਰਮੁ ਕਟੀਐ ਫਿਰਿ ਦੁਖੁ ਨ ਹੋਈ ॥

ਨਾਇ ਮੰਨਿਐ ਸਾਲਾਹੀਐ ਪਾਪਾਂ ਮਤਿ ਧੋਈ ॥

ਨਾਨਕ ਪੂਰੇ ਗੁਰ ਤੇ ਨਾਉ ਮੰਨੀਐ ਜਿਨ ਦੇਵੈ ਸੋਈ ॥

੧੨॥

ਸਲੋਕ ਮਃ ੧ ॥

ਸਾਸਤ੍ਰ ਬੇਦ ਪੁਰਾਣ ਪੜ੍ਹੰਤਾ ॥

ਪੂਕਾਰੰਤਾ ਅਜਾਣੰਤਾ ॥

ਜਾਂ ਬੂਝੈ ਤਾਂ ਸੂਝੈ ਸੋਈ ॥

ਨਾਨਕੁ ਆਖੈ ਕੂਕ ਨ ਹੋਈ ॥

੧॥

ਮਃ ੧ ॥

ਜਾਂ ਹਉ ਤੇਰਾ ਤਾਂ ਸਭੁ ਕਿਛੁ ਮੇਰਾ ਹਉ ਨਾਹੀ ਤੂ ਹੋਵਹਿ ॥

ਆਪੇ ਸਕਤਾ ਆਪੇ ਸੁਰਤਾ ਸਕਤੀ ਜਗਤੁ ਪਰੋਵਹਿ ॥

ਆਪੇ ਭੇਜੇ ਆਪੇ ਸਦੇ ਰਚਨਾ ਰਚਿ ਰਚਿ ਵੇਖੈ ॥

ਨਾਨਕ ਸਚਾ ਸਚੀ ਨਾਂਈ ਸਚੁ ਪਵੈ ਧੁਰਿ ਲੇਖੈ ॥

੨॥

ਪਉੜੀ ॥

ਨਾਮੁ ਨਿਰੰਜਨ ਅਲਖੁ ਹੈ ਕਿਉ ਲਖਿਆ ਜਾਈ ॥

ਨਾਮੁ ਨਿਰੰਜਨ ਨਾਲਿ ਹੈ ਕਿਉ ਪਾਈਐ ਭਾਈ ॥

ਨਾਮੁ ਨਿਰੰਜਨ ਵਰਤਦਾ ਰਵਿਆ ਸਭ ਠਾਂਈ ॥

ਗੁਰ ਪੂਰੇ ਤੇ ਪਾਈਐ ਹਿਰਦੈ ਦੇਇ ਦਿਖਾਈ ॥

ਨਾਨਕ ਨਦਰੀ ਕਰਮੁ ਹੋਇ ਗੁਰ ਮਿਲੀਐ ਭਾਈ ॥

੧੩॥

ਸਲੋਕ ਮਃ ੧ ॥

ਕਲਿ ਹੋਈ ਕੁਤੇ ਮੁਹੀ ਖਾਜੁ ਹੋਆ ਮੁਰਦਾਰੁ ॥

ਕੂੜੁ ਬੋਲਿ ਬੋਲਿ ਭਉਕਣਾ ਚੂਕਾ ਧਰਮੁ ਬੀਚਾਰੁ ॥

ਜਿਨ ਜੀਵੰਦਿਆ ਪਤਿ ਨਹੀ ਮੁਇਆ ਮੰਦੀ ਸੋਇ ॥

SikhiAt.Net
1242 ×