Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
1243
Pavan Ang 1243 of 1430

ਲਿਖਿਆ ਹੋਵੈ ਨਾਨਕਾ ਕਰਤਾ ਕਰੇ ਸੁ ਹੋਇ ॥

੧॥

ਮਃ ੧ ॥

ਰੰਨਾ ਹੋਈਆ ਬੋਧੀਆ ਪੁਰਸ ਹੋਏ ਸਈਆਦ ॥

ਸੀਲੁ ਸੰਜਮੁ ਸੁਚ ਭੰਨੀ ਖਾਣਾ ਖਾਜੁ ਅਹਾਜੁ ॥

ਸਰਮੁ ਗਇਆ ਘਰਿ ਆਪਣੈ ਪਤਿ ਉਠਿ ਚਲੀ ਨਾਲਿ ॥

ਨਾਨਕ ਸਚਾ ਏਕੁ ਹੈ ਅਉਰੁ ਨ ਸਚਾ ਭਾਲਿ ॥

੨॥

ਪਉੜੀ ॥

ਬਾਹਰਿ ਭਸਮ ਲੇਪਨ ਕਰੇ ਅੰਤਰਿ ਗੁਬਾਰੀ ॥

ਖਿੰਥਾ ਝੋਲੀ ਬਹੁ ਭੇਖ ਕਰੇ ਦੁਰਮਤਿ ਅਹੰਕਾਰੀ ॥

ਸਾਹਿਬ ਸਬਦੁ ਨ ਊਚਰੈ ਮਾਇਆ ਮੋਹ ਪਸਾਰੀ ॥

ਅੰਤਰਿ ਲਾਲਚੁ ਭਰਮੁ ਹੈ ਭਰਮੈ ਗਾਵਾਰੀ ॥

ਨਾਨਕ ਨਾਮੁ ਨ ਚੇਤਈ ਜੂਐ ਬਾਜੀ ਹਾਰੀ ॥

੧੪॥

ਸਲੋਕ ਮਃ ੧ ॥

ਲਖ ਸਿਉ ਪ੍ਰੀਤਿ ਹੋਵੈ ਲਖ ਜੀਵਣੁ ਕਿਆ ਖੁਸੀਆ ਕਿਆ ਚਾਉ ॥

ਵਿਛੁੜਿਆ ਵਿਸੁ ਹੋਇ ਵਿਛੋੜਾ ਏਕ ਘੜੀ ਮਹਿ ਜਾਇ ॥

ਜੇ ਸਉ ਵਰ੍ਹਿਆ ਮਿਠਾ ਖਾਜੈ ਭੀ ਫਿਰਿ ਕਉੜਾ ਖਾਇ ॥

ਮਿਠਾ ਖਾਧਾ ਚਿਤਿ ਨ ਆਵੈ ਕਉੜਤਣੁ ਧਾਇ ਜਾਇ ॥

ਮਿਠਾ ਕਉੜਾ ਦੋਵੈ ਰੋਗ ॥

ਨਾਨਕ ਅੰਤਿ ਵਿਗੁਤੇ ਭੋਗ ॥

ਝਖਿ ਝਖਿ ਝਖਣਾ ਝਗੜਾ ਝਾਖ ॥

ਝਖਿ ਝਖਿ ਜਾਹਿ ਝਖਹਿ ਤਿਨ੍ਹ ਪਾਸਿ ॥

੧॥

ਮਃ ੧ ॥

ਕਾਪੜੁ ਕਾਠੁ ਰੰਗਾਇਆ ਰਾਂਗਿ ॥

ਘਰ ਗਚ ਕੀਤੇ ਬਾਗੇ ਬਾਗ ॥

ਸਾਦ ਸਹਜ ਕਰਿ ਮਨੁ ਖੇਲਾਇਆ ॥

ਤੈ ਸਹ ਪਾਸਹੁ ਕਹਣੁ ਕਹਾਇਆ ॥

ਮਿਠਾ ਕਰਿ ਕੈ ਕਉੜਾ ਖਾਇਆ ॥

ਤਿਨਿ ਕਉੜੈ ਤਨਿ ਰੋਗੁ ਜਮਾਇਆ ॥

ਜੇ ਫਿਰਿ ਮਿਠਾ ਪੇੜੈ ਪਾਇ ॥

ਤਉ ਕਉੜਤਣੁ ਚੂਕਸਿ ਮਾਇ ॥

ਨਾਨਕ ਗੁਰਮੁਖਿ ਪਾਵੈ ਸੋਇ ॥

ਜਿਸ ਨੋ ਪ੍ਰਾਪਤਿ ਲਿਖਿਆ ਹੋਇ ॥

੨॥

ਪਉੜੀ ॥

ਜਿਨ ਕੈ ਹਿਰਦੈ ਮੈਲੁ ਕਪਟੁ ਹੈ ਬਾਹਰੁ ਧੋਵਾਇਆ ॥

ਕੂੜੁ ਕਪਟੁ ਕਮਾਵਦੇ ਕੂੜੁ ਪਰਗਟੀ ਆਇਆ ॥

ਅੰਦਰਿ ਹੋਇ ਸੁ ਨਿਕਲੈ ਨਹ ਛਪੈ ਛਪਾਇਆ ॥

ਕੂੜੈ ਲਾਲਚਿ ਲਗਿਆ ਫਿਰਿ ਜੂਨੀ ਪਾਇਆ ॥

ਨਾਨਕ ਜੋ ਬੀਜੈ ਸੋ ਖਾਵਣਾ ਕਰਤੈ ਲਿਖਿ ਪਾਇਆ ॥

੧੫॥

ਸਲੋਕ ਮਃ ੨ ॥

ਕਥਾ ਕਹਾਣੀ ਬੇਦੀਂ ਆਣੀ ਪਾਪੁ ਪੁੰਨੁ ਬੀਚਾਰੁ ॥

ਦੇ ਦੇ ਲੈਣਾ ਲੈ ਲੈ ਦੇਣਾ ਨਰਕਿ ਸੁਰਗਿ ਅਵਤਾਰ ॥

ਉਤਮ ਮਧਿਮ ਜਾਤੀਂ ਜਿਨਸੀ ਭਰਮਿ ਭਵੈ ਸੰਸਾਰੁ ॥

ਅੰਮ੍ਰਿਤ ਬਾਣੀ ਤਤੁ ਵਖਾਣੀ ਗਿਆਨ ਧਿਆਨ ਵਿਚਿ ਆਈ ॥

ਗੁਰਮੁਖਿ ਆਖੀ ਗੁਰਮੁਖਿ ਜਾਤੀ ਸੁਰਤੀਂ ਕਰਮਿ ਧਿਆਈ ॥

ਹੁਕਮੁ ਸਾਜਿ ਹੁਕਮੈ ਵਿਚਿ ਰਖੈ ਹੁਕਮੈ ਅੰਦਰਿ ਵੇਖੈ ॥

ਨਾਨਕ ਅਗਹੁ ਹਉਮੈ ਤੁਟੈ ਤਾਂ ਕੋ ਲਿਖੀਐ ਲੇਖੈ ॥

੧॥

ਮਃ ੧ ॥

ਬੇਦੁ ਪੁਕਾਰੇ ਪੁੰਨੁ ਪਾਪੁ ਸੁਰਗ ਨਰਕ ਕਾ ਬੀਉ ॥

ਜੋ ਬੀਜੈ ਸੋ ਉਗਵੈ ਖਾਂਦਾ ਜਾਣੈ ਜੀਉ ॥

ਗਿਆਨੁ ਸਲਾਹੇ ਵਡਾ ਕਰਿ ਸਚੋ ਸਚਾ ਨਾਉ ॥

ਸਚੁ ਬੀਜੈ ਸਚੁ ਉਗਵੈ ਦਰਗਹ ਪਾਈਐ ਥਾਉ ॥

SikhiAt.Net
1243 ×