ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
1244
ਪਾਵਨ ਅੰਗ 1244 / 1430

ਬੇਦੁ ਵਪਾਰੀ ਗਿਆਨੁ ਰਾਸਿ ਕਰਮੀ ਪਲੈ ਹੋਇ ॥

ਨਾਨਕ ਰਾਸੀ ਬਾਹਰਾ ਲਦਿ ਨ ਚਲਿਆ ਕੋਇ ॥

੨॥

ਪਉੜੀ ॥

ਨਿੰਮੁ ਬਿਰਖੁ ਬਹੁ ਸੰਚੀਐ ਅੰਮ੍ਰਿਤ ਰਸੁ ਪਾਇਆ ॥

ਬਿਸੀਅਰੁ ਮੰਤ੍ਰਿ ਵਿਸਾਹੀਐ ਬਹੁ ਦੂਧੁ ਪੀਆਇਆ ॥

ਮਨਮੁਖੁ ਅਭਿੰਨੁ ਨ ਭਿਜਈ ਪਥਰੁ ਨਾਵਾਇਆ ॥

ਬਿਖੁ ਮਹਿ ਅੰਮ੍ਰਿਤੁ ਸਿੰਚੀਐ ਬਿਖੁ ਕਾ ਫਲੁ ਪਾਇਆ ॥

ਨਾਨਕ ਸੰਗਤਿ ਮੇਲਿ ਹਰਿ ਸਭ ਬਿਖੁ ਲਹਿ ਜਾਇਆ ॥

੧੬॥

ਸਲੋਕ ਮਃ ੧ ॥

ਮਰਣਿ ਨ ਮੂਰਤੁ ਪੁਛਿਆ ਪੁਛੀ ਥਿਤਿ ਨ ਵਾਰੁ ॥

ਇਕਨ੍ਹੀ ਲਦਿਆ ਇਕਿ ਲਦਿ ਚਲੇ ਇਕਨ੍ਹੀ ਬਧੇ ਭਾਰ ॥

ਇਕਨ੍ਹਾ ਹੋਈ ਸਾਖਤੀ ਇਕਨ੍ਹਾ ਹੋਈ ਸਾਰ ॥

ਲਸਕਰ ਸਣੈ ਦਮਾਮਿਆ ਛੁਟੇ ਬੰਕ ਦੁਆਰ ॥

ਨਾਨਕ ਢੇਰੀ ਛਾਰੁ ਕੀ ਭੀ ਫਿਰਿ ਹੋਈ ਛਾਰ ॥

੧॥

ਮਃ ੧ ॥

ਨਾਨਕ ਢੇਰੀ ਢਹਿ ਪਈ ਮਿਟੀ ਸੰਦਾ ਕੋਟੁ ॥

ਭੀਤਰਿ ਚੋਰੁ ਬਹਾਲਿਆ ਖੋਟੁ ਵੇ ਜੀਆ ਖੋਟੁ ॥

੨॥

ਪਉੜੀ ॥

ਜਿਨ ਅੰਦਰਿ ਨਿੰਦਾ ਦੁਸਟੁ ਹੈ ਨਕ ਵਢੇ ਨਕ ਵਢਾਇਆ ॥

ਮਹਾ ਕਰੂਪ ਦੁਖੀਏ ਸਦਾ ਕਾਲੇ ਮੁਹ ਮਾਇਆ ॥

ਭਲਕੇ ਉਠਿ ਨਿਤ ਪਰ ਦਰਬੁ ਹਿਰਹਿ ਹਰਿ ਨਾਮੁ ਚੁਰਾਇਆ ॥

ਹਰਿ ਜੀਉ ਤਿਨ ਕੀ ਸੰਗਤਿ ਮਤ ਕਰਹੁ ਰਖਿ ਲੇਹੁ ਹਰਿ ਰਾਇਆ ॥

ਨਾਨਕ ਪਇਐ ਕਿਰਤਿ ਕਮਾਵਦੇ ਮਨਮੁਖਿ ਦੁਖੁ ਪਾਇਆ ॥

੧੭॥

ਸਲੋਕ ਮਃ ੪ ॥

ਸਭੁ ਕੋਈ ਹੈ ਖਸਮ ਕਾ ਖਸਮਹੁ ਸਭੁ ਕੋ ਹੋਇ ॥

ਹੁਕਮੁ ਪਛਾਣੈ ਖਸਮ ਕਾ ਤਾ ਸਚੁ ਪਾਵੈ ਕੋਇ ॥

ਗੁਰਮੁਖਿ ਆਪੁ ਪਛਾਣੀਐ ਬੁਰਾ ਨ ਦੀਸੈ ਕੋਇ ॥

ਨਾਨਕ ਗੁਰਮੁਖਿ ਨਾਮੁ ਧਿਆਈਐ ਸਹਿਲਾ ਆਇਆ ਸੋਇ ॥

੧॥

ਮਃ ੪ ॥

ਸਭਨਾ ਦਾਤਾ ਆਪਿ ਹੈ ਆਪੇ ਮੇਲਣਹਾਰੁ ॥

ਨਾਨਕ ਸਬਦਿ ਮਿਲੇ ਨ ਵਿਛੁੜਹਿ ਜਿਨਾ ਸੇਵਿਆ ਹਰਿ ਦਾਤਾਰੁ ॥

੨॥

ਪਉੜੀ ॥

ਗੁਰਮੁਖਿ ਹਿਰਦੈ ਸਾਂਤਿ ਹੈ ਨਾਉ ਉਗਵਿ ਆਇਆ ॥

ਜਪ ਤਪ ਤੀਰਥ ਸੰਜਮ ਕਰੇ ਮੇਰੇ ਪ੍ਰਭ ਭਾਇਆ ॥

ਹਿਰਦਾ ਸੁਧੁ ਹਰਿ ਸੇਵਦੇ ਸੋਹਹਿ ਗੁਣ ਗਾਇਆ ॥

ਮੇਰੇ ਹਰਿ ਜੀਉ ਏਵੈ ਭਾਵਦਾ ਗੁਰਮੁਖਿ ਤਰਾਇਆ ॥

ਨਾਨਕ ਗੁਰਮੁਖਿ ਮੇਲਿਅਨੁ ਹਰਿ ਦਰਿ ਸੋਹਾਇਆ ॥

੧੮॥

ਸਲੋਕ ਮਃ ੧ ॥

ਧਨਵੰਤਾ ਇਵ ਹੀ ਕਹੈ ਅਵਰੀ ਧਨ ਕਉ ਜਾਉ ॥

ਨਾਨਕੁ ਨਿਰਧਨੁ ਤਿਤੁ ਦਿਨਿ ਜਿਤੁ ਦਿਨਿ ਵਿਸਰੈ ਨਾਉ ॥

੧॥

ਮਃ ੧ ॥

ਸੂਰਜੁ ਚੜੈ ਵਿਜੋਗਿ ਸਭਸੈ ਘਟੈ ਆਰਜਾ ॥

ਤਨੁ ਮਨੁ ਰਤਾ ਭੋਗਿ ਕੋਈ ਹਾਰੈ ਕੋ ਜਿਣੈ ॥

ਸਭੁ ਕੋ ਭਰਿਆ ਫੂਕਿ ਆਖਣਿ ਕਹਣਿ ਨ ਥੰਮ੍ਹੀਐ ॥

ਨਾਨਕ ਵੇਖੈ ਆਪਿ ਫੂਕ ਕਢਾਏ ਢਹਿ ਪਵੈ ॥

੨॥

ਪਉੜੀ ॥

ਸਤਸੰਗਤਿ ਨਾਮੁ ਨਿਧਾਨੁ ਹੈ ਜਿਥਹੁ ਹਰਿ ਪਾਇਆ ॥

SikhiAt.Net
1244 ×