ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
1248
ਪਾਵਨ ਅੰਗ 1248 / 1430

ਪਾਪ ਬਿਕਾਰ ਮਨੂਰ ਸਭਿ ਲਦੇ ਬਹੁ ਭਾਰੀ ॥

ਮਾਰਗੁ ਬਿਖਮੁ ਡਰਾਵਣਾ ਕਿਉ ਤਰੀਐ ਤਾਰੀ ॥

ਨਾਨਕ ਗੁਰਿ ਰਾਖੇ ਸੇ ਉਬਰੇ ਹਰਿ ਨਾਮਿ ਉਧਾਰੀ ॥

੨੭॥

ਸਲੋਕ ਮਃ ੩ ॥

ਵਿਣੁ ਸਤਿਗੁਰ ਸੇਵੇ ਸੁਖੁ ਨਹੀ ਮਰਿ ਜੰਮਹਿ ਵਾਰੋ ਵਾਰ ॥

ਮੋਹ ਠਗਉਲੀ ਪਾਈਅਨੁ ਬਹੁ ਦੂਜੈ ਭਾਇ ਵਿਕਾਰ ॥

ਇਕਿ ਗੁਰ ਪਰਸਾਦੀ ਉਬਰੇ ਤਿਸੁ ਜਨ ਕਉ ਕਰਹਿ ਸਭਿ ਨਮਸਕਾਰ ॥

ਨਾਨਕ ਅਨਦਿਨੁ ਨਾਮੁ ਧਿਆਇ ਤੂ ਅੰਤਰਿ ਜਿਤੁ ਪਾਵਹਿ ਮੋਖ ਦੁਆਰ ॥

੧॥

ਮਃ ੩ ॥

ਮਾਇਆ ਮੋਹਿ ਵਿਸਾਰਿਆ ਸਚੁ ਮਰਣਾ ਹਰਿ ਨਾਮੁ ॥

ਧੰਧਾ ਕਰਤਿਆ ਜਨਮੁ ਗਇਆ ਅੰਦਰਿ ਦੁਖੁ ਸਹਾਮੁ ॥

ਨਾਨਕ ਸਤਿਗੁਰੁ ਸੇਵਿ ਸੁਖੁ ਪਾਇਆ ਜਿਨ੍ਹ ਪੂਰਬਿ ਲਿਖਿਆ ਕਰਾਮੁ ॥

੨॥

ਪਉੜੀ ॥

ਲੇਖਾ ਪੜੀਐ ਹਰਿ ਨਾਮੁ ਫਿਰਿ ਲੇਖੁ ਨ ਹੋਈ ॥

ਪੁਛਿ ਨ ਸਕੈ ਕੋਇ ਹਰਿ ਦਰਿ ਸਦ ਢੋਈ ॥

ਜਮਕਾਲੁ ਮਿਲੈ ਦੇ ਭੇਟ ਸੇਵਕੁ ਨਿਤ ਹੋਈ ॥

ਪੂਰੇ ਗੁਰ ਤੇ ਮਹਲੁ ਪਾਇਆ ਪਤਿ ਪਰਗਟੁ ਲੋਈ ॥

ਨਾਨਕ ਅਨਹਦ ਧੁਨੀ ਦਰਿ ਵਜਦੇ ਮਿਲਿਆ ਹਰਿ ਸੋਈ ॥

੨੮॥

ਸਲੋਕ ਮਃ ੩ ॥

ਗੁਰ ਕਾ ਕਹਿਆ ਜੇ ਕਰੇ ਸੁਖੀ ਹੂ ਸੁਖੁ ਸਾਰੁ ॥

ਗੁਰ ਕੀ ਕਰਣੀ ਭਉ ਕਟੀਐ ਨਾਨਕ ਪਾਵਹਿ ਪਾਰੁ ॥

੧॥

ਮਃ ੩ ॥

ਸਚੁ ਪੁਰਾਣਾ ਨਾ ਥੀਐ ਨਾਮੁ ਨ ਮੈਲਾ ਹੋਇ ॥

ਗੁਰ ਕੈ ਭਾਣੈ ਜੇ ਚਲੈ ਬਹੁੜਿ ਨ ਆਵਣੁ ਹੋਇ ॥

ਨਾਨਕ ਨਾਮਿ ਵਿਸਾਰਿਐ ਆਵਣ ਜਾਣਾ ਦੋਇ ॥

੨॥

ਪਉੜੀ ॥

ਮੰਗਤ ਜਨੁ ਜਾਚੈ ਦਾਨੁ ਹਰਿ ਦੇਹੁ ਸੁਭਾਇ ॥

ਹਰਿ ਦਰਸਨ ਕੀ ਪਿਆਸ ਹੈ ਦਰਸਨਿ ਤ੍ਰਿਪਤਾਇ ॥

ਖਿਨੁ ਪਲੁ ਘੜੀ ਨ ਜੀਵਊ ਬਿਨੁ ਦੇਖੇ ਮਰਾਂ ਮਾਇ ॥

ਸਤਿਗੁਰਿ ਨਾਲਿ ਦਿਖਾਲਿਆ ਰਵਿ ਰਹਿਆ ਸਭ ਥਾਇ ॥

ਸੁਤਿਆ ਆਪਿ ਉਠਾਲਿ ਦੇਇ ਨਾਨਕ ਲਿਵ ਲਾਇ ॥

੨੯॥

ਸਲੋਕ ਮਃ ੩ ॥

ਮਨਮੁਖ ਬੋਲਿ ਨ ਜਾਣਨ੍ਹੀ ਓਨਾ ਅੰਦਰਿ ਕਾਮੁ ਕ੍ਰੋਧੁ ਅਹੰਕਾਰੁ ॥

ਥਾਉ ਕੁਥਾਉ ਨ ਜਾਣਨੀ ਸਦਾ ਚਿਤਵਹਿ ਬਿਕਾਰ ॥

ਦਰਗਹ ਲੇਖਾ ਮੰਗੀਐ ਓਥੈ ਹੋਹਿ ਕੂੜਿਆਰ ॥

ਆਪੇ ਸ੍ਰਿਸਟਿ ਉਪਾਈਅਨੁ ਆਪਿ ਕਰੇ ਬੀਚਾਰੁ ॥

ਨਾਨਕ ਕਿਸ ਨੋ ਆਖੀਐ ਸਭੁ ਵਰਤੈ ਆਪਿ ਸਚਿਆਰੁ ॥

੧॥

ਮਃ ੩ ॥

ਹਰਿ ਗੁਰਮੁਖਿ ਤਿਨ੍ਹੀ ਅਰਾਧਿਆ ਜਿਨ੍ਹ ਕਰਮਿ ਪਰਾਪਤਿ ਹੋਇ ॥

ਨਾਨਕ ਹਉ ਬਲਿਹਾਰੀ ਤਿਨ੍ਹ ਕਉ ਜਿਨ੍ਹ ਹਰਿ ਮਨਿ ਵਸਿਆ ਸੋਇ ॥

੨॥

ਪਉੜੀ ॥

ਆਸ ਕਰੇ ਸਭੁ ਲੋਕੁ ਬਹੁ ਜੀਵਣੁ ਜਾਣਿਆ ॥

ਨਿਤ ਜੀਵਣ ਕਉ ਚਿਤੁ ਗੜ੍ਹ ਮੰਡਪ ਸਵਾਰਿਆ ॥

ਵਲਵੰਚ ਕਰਿ ਉਪਾਵ ਮਾਇਆ ਹਿਰਿ ਆਣਿਆ ॥

ਜਮਕਾਲੁ ਨਿਹਾਲੇ ਸਾਸ ਆਵ ਘਟੈ ਬੇਤਾਲਿਆ ॥

SikhiAt.Net
1248 ×