Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
124
Pavan Ang 124 of 1430

ਇਕਿ ਕੂੜਿ ਲਾਗੇ ਕੂੜੇ ਫਲ ਪਾਏ ॥

ਦੂਜੈ ਭਾਇ ਬਿਰਥਾ ਜਨਮੁ ਗਵਾਏ ॥

ਆਪਿ ਡੁਬੇ ਸਗਲੇ ਕੁਲ ਡੋਬੇ ਕੂੜੁ ਬੋਲਿ ਬਿਖੁ ਖਾਵਣਿਆ ॥

੬॥

ਇਸੁ ਤਨ ਮਹਿ ਮਨੁ ਕੋ ਗੁਰਮੁਖਿ ਦੇਖੈ ॥

ਭਾਇ ਭਗਤਿ ਜਾ ਹਉਮੈ ਸੋਖੈ ॥

ਸਿਧ ਸਾਧਿਕ ਮੋਨਿਧਾਰੀ ਰਹੇ ਲਿਵ ਲਾਇ ਤਿਨ ਭੀ ਤਨ ਮਹਿ ਮਨੁ ਨ ਦਿਖਾਵਣਿਆ ॥

੭॥

ਆਪਿ ਕਰਾਏ ਕਰਤਾ ਸੋਈ ॥

ਹੋਰੁ ਕਿ ਕਰੇ ਕੀਤੈ ਕਿਆ ਹੋਈ ॥

ਨਾਨਕ ਜਿਸੁ ਨਾਮੁ ਦੇਵੈ ਸੋ ਲੇਵੈ ਨਾਮੋ ਮੰਨਿ ਵਸਾਵਣਿਆ ॥

੮॥

੨੩॥

੨੪॥

ਮਾਝ ਮਹਲਾ ੩ ॥

ਇਸੁ ਗੁਫਾ ਮਹਿ ਅਖੁਟ ਭੰਡਾਰਾ ॥

ਤਿਸੁ ਵਿਚਿ ਵਸੈ ਹਰਿ ਅਲਖ ਅਪਾਰਾ ॥

ਆਪੇ ਗੁਪਤੁ ਪਰਗਟੁ ਹੈ ਆਪੇ ਗੁਰ ਸਬਦੀ ਆਪੁ ਵੰਞਾਵਣਿਆ ॥

੧॥

ਹਉ ਵਾਰੀ ਜੀਉ ਵਾਰੀ ਅੰਮ੍ਰਿਤ ਨਾਮੁ ਮੰਨਿ ਵਸਾਵਣਿਆ ॥

ਅੰਮ੍ਰਿਤ ਨਾਮੁ ਮਹਾ ਰਸੁ ਮੀਠਾ ਗੁਰਮਤੀ ਅੰਮ੍ਰਿਤੁ ਪੀਆਵਣਿਆ ॥

੧॥

ਰਹਾਉ ॥

ਹਉਮੈ ਮਾਰਿ ਬਜਰ ਕਪਾਟ ਖੁਲਾਇਆ ॥

ਨਾਮੁ ਅਮੋਲਕੁ ਗੁਰ ਪਰਸਾਦੀ ਪਾਇਆ ॥

ਬਿਨੁ ਸਬਦੈ ਨਾਮੁ ਨ ਪਾਏ ਕੋਈ ਗੁਰ ਕਿਰਪਾ ਮੰਨਿ ਵਸਾਵਣਿਆ ॥

੨॥

ਗੁਰ ਗਿਆਨ ਅੰਜਨੁ ਸਚੁ ਨੇਤ੍ਰੀ ਪਾਇਆ ॥

ਅੰਤਰਿ ਚਾਨਣੁ ਅਗਿਆਨੁ ਅੰਧੇਰੁ ਗਵਾਇਆ ॥

ਜੋਤੀ ਜੋਤਿ ਮਿਲੀ ਮਨੁ ਮਾਨਿਆ ਹਰਿ ਦਰਿ ਸੋਭਾ ਪਾਵਣਿਆ ॥

੩॥

ਸਰੀਰਹੁ ਭਾਲਣਿ ਕੋ ਬਾਹਰਿ ਜਾਏ ॥

ਨਾਮੁ ਨ ਲਹੈ ਬਹੁਤੁ ਵੇਗਾਰਿ ਦੁਖੁ ਪਾਏ ॥

ਮਨਮੁਖ ਅੰਧੇ ਸੂਝੈ ਨਾਹੀ ਫਿਰਿ ਘਿਰਿ ਆਇ ਗੁਰਮੁਖਿ ਵਥੁ ਪਾਵਣਿਆ ॥

੪॥

ਗੁਰ ਪਰਸਾਦੀ ਸਚਾ ਹਰਿ ਪਾਏ ॥

ਮਨਿ ਤਨਿ ਵੇਖੈ ਹਉਮੈ ਮੈਲੁ ਜਾਏ ॥

ਬੈਸਿ ਸੁਥਾਨਿ ਸਦ ਹਰਿ ਗੁਣ ਗਾਵੈ ਸਚੈ ਸਬਦਿ ਸਮਾਵਣਿਆ ॥

੫॥

ਨਉ ਦਰ ਠਾਕੇ ਧਾਵਤੁ ਰਹਾਏ ॥

ਦਸਵੈ ਨਿਜ ਘਰਿ ਵਾਸਾ ਪਾਏ ॥

ਓਥੈ ਅਨਹਦ ਸਬਦ ਵਜਹਿ ਦਿਨੁ ਰਾਤੀ ਗੁਰਮਤੀ ਸਬਦੁ ਸੁਣਾਵਣਿਆ ॥

੬॥

ਬਿਨੁ ਸਬਦੈ ਅੰਤਰਿ ਆਨੇਰਾ ॥

ਨ ਵਸਤੁ ਲਹੈ ਨ ਚੂਕੈ ਫੇਰਾ ॥

ਸਤਿਗੁਰ ਹਥਿ ਕੁੰਜੀ ਹੋਰਤੁ ਦਰੁ ਖੁਲੈ ਨਾਹੀ ਗੁਰੁ ਪੂਰੈ ਭਾਗਿ ਮਿਲਾਵਣਿਆ ॥

੭॥

ਗੁਪਤੁ ਪਰਗਟੁ ਤੂੰ ਸਭਨੀ ਥਾਈ ॥

ਗੁਰ ਪਰਸਾਦੀ ਮਿਲਿ ਸੋਝੀ ਪਾਈ ॥

ਨਾਨਕ ਨਾਮੁ ਸਲਾਹਿ ਸਦਾ ਤੂੰ ਗੁਰਮੁਖਿ ਮੰਨਿ ਵਸਾਵਣਿਆ ॥

੮॥

੨੪॥

੨੫॥

ਮਾਝ ਮਹਲਾ ੩ ॥

ਗੁਰਮੁਖਿ ਮਿਲੈ ਮਿਲਾਏ ਆਪੇ ॥

ਕਾਲੁ ਨ ਜੋਹੈ ਦੁਖੁ ਨ ਸੰਤਾਪੇ ॥

ਹਉਮੈ ਮਾਰਿ ਬੰਧਨ ਸਭ ਤੋੜੈ ਗੁਰਮੁਖਿ ਸਬਦਿ ਸੁਹਾਵਣਿਆ ॥

੧॥

ਹਉ ਵਾਰੀ ਜੀਉ ਵਾਰੀ ਹਰਿ ਹਰਿ ਨਾਮਿ ਸੁਹਾਵਣਿਆ ॥

ਗੁਰਮੁਖਿ ਗਾਵੈ ਗੁਰਮੁਖਿ ਨਾਚੈ ਹਰਿ ਸੇਤੀ ਚਿਤੁ ਲਾਵਣਿਆ ॥

੧॥

ਰਹਾਉ ॥

SikhiAt.Net
124 ×