ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
1250
ਪਾਵਨ ਅੰਗ 1250 / 1430

ਅੰਤਿ ਹੋਵੈ ਵੈਰ ਵਿਰੋਧੁ ਕੋ ਸਕੈ ਨ ਛਡਾਇਆ ॥

ਨਾਨਕ ਵਿਣੁ ਨਾਵੈ ਧ੍ਰਿਗੁ ਮੋਹੁ ਜਿਤੁ ਲਗਿ ਦੁਖੁ ਪਾਇਆ ॥

੩੨॥

ਸਲੋਕ ਮਃ ੩ ॥

ਗੁਰਮੁਖਿ ਅੰਮ੍ਰਿਤੁ ਨਾਮੁ ਹੈ ਜਿਤੁ ਖਾਧੈ ਸਭ ਭੁਖ ਜਾਇ ॥

ਤ੍ਰਿਸਨਾ ਮੂਲਿ ਨ ਹੋਵਈ ਨਾਮੁ ਵਸੈ ਮਨਿ ਆਇ ॥

ਬਿਨੁ ਨਾਵੈ ਜਿ ਹੋਰੁ ਖਾਣਾ ਤਿਤੁ ਰੋਗੁ ਲਗੈ ਤਨਿ ਧਾਇ ॥

ਨਾਨਕ ਰਸ ਕਸ ਸਬਦੁ ਸਲਾਹਣਾ ਆਪੇ ਲਏ ਮਿਲਾਇ ॥

੧॥

ਮਃ ੩ ॥

ਜੀਆ ਅੰਦਰਿ ਜੀਉ ਸਬਦੁ ਹੈ ਜਿਤੁ ਸਹ ਮੇਲਾਵਾ ਹੋਇ ॥

ਬਿਨੁ ਸਬਦੈ ਜਗਿ ਆਨ੍ਹੇਰੁ ਹੈ ਸਬਦੇ ਪਰਗਟੁ ਹੋਇ ॥

ਪੰਡਿਤ ਮੋਨੀ ਪੜਿ ਪੜਿ ਥਕੇ ਭੇਖ ਥਕੇ ਤਨੁ ਧੋਇ ॥

ਬਿਨੁ ਸਬਦੈ ਕਿਨੈ ਨ ਪਾਇਓ ਦੁਖੀਏ ਚਲੇ ਰੋਇ ॥

ਨਾਨਕ ਨਦਰੀ ਪਾਈਐ ਕਰਮਿ ਪਰਾਪਤਿ ਹੋਇ ॥

੨॥

ਪਉੜੀ ॥

ਇਸਤ੍ਰੀ ਪੁਰਖੈ ਅਤਿ ਨੇਹੁ ਬਹਿ ਮੰਦੁ ਪਕਾਇਆ ॥

ਦਿਸਦਾ ਸਭੁ ਕਿਛੁ ਚਲਸੀ ਮੇਰੇ ਪ੍ਰਭ ਭਾਇਆ ॥

ਕਿਉ ਰਹੀਐ ਥਿਰੁ ਜਗਿ ਕੋ ਕਢਹੁ ਉਪਾਇਆ ॥

ਗੁਰ ਪੂਰੇ ਕੀ ਚਾਕਰੀ ਥਿਰੁ ਕੰਧੁ ਸਬਾਇਆ ॥

ਨਾਨਕ ਬਖਸਿ ਮਿਲਾਇਅਨੁ ਹਰਿ ਨਾਮਿ ਸਮਾਇਆ ॥

੩੩॥

ਸਲੋਕ ਮਃ ੩ ॥

ਮਾਇਆ ਮੋਹਿ ਵਿਸਾਰਿਆ ਗੁਰ ਕਾ ਭਉ ਹੇਤੁ ਅਪਾਰੁ ॥

ਲੋਭਿ ਲਹਰਿ ਸੁਧਿ ਮਤਿ ਗਈ ਸਚਿ ਨ ਲਗੈ ਪਿਆਰੁ ॥

ਗੁਰਮੁਖਿ ਜਿਨਾ ਸਬਦੁ ਮਨਿ ਵਸੈ ਦਰਗਹ ਮੋਖ ਦੁਆਰੁ ॥

ਨਾਨਕ ਆਪੇ ਮੇਲਿ ਲਏ ਆਪੇ ਬਖਸਣਹਾਰੁ ॥

੧॥

ਮਃ ੪ ॥

ਨਾਨਕ ਜਿਸੁ ਬਿਨੁ ਘੜੀ ਨ ਜੀਵਣਾ ਵਿਸਰੇ ਸਰੈ ਨ ਬਿੰਦ ॥

ਤਿਸੁ ਸਿਉ ਕਿਉ ਮਨ ਰੂਸੀਐ ਜਿਸਹਿ ਹਮਾਰੀ ਚਿੰਦ ॥

੨॥

ਮਃ ੪ ॥

ਸਾਵਣੁ ਆਇਆ ਝਿਮਝਿਮਾ ਹਰਿ ਗੁਰਮੁਖਿ ਨਾਮੁ ਧਿਆਇ ॥

ਦੁਖ ਭੁਖ ਕਾੜਾ ਸਭੁ ਚੁਕਾਇਸੀ ਮੀਹੁ ਵੁਠਾ ਛਹਬਰ ਲਾਇ ॥

ਸਭ ਧਰਤਿ ਭਈ ਹਰੀਆਵਲੀ ਅੰਨੁ ਜੰਮਿਆ ਬੋਹਲ ਲਾਇ ॥

ਹਰਿ ਅਚਿੰਤੁ ਬੁਲਾਵੈ ਕ੍ਰਿਪਾ ਕਰਿ ਹਰਿ ਆਪੇ ਪਾਵੈ ਥਾਇ ॥

ਹਰਿ ਤਿਸਹਿ ਧਿਆਵਹੁ ਸੰਤ ਜਨਹੁ ਜੁ ਅੰਤੇ ਲਏ ਛਡਾਇ ॥

ਹਰਿ ਕੀਰਤਿ ਭਗਤਿ ਅਨੰਦੁ ਹੈ ਸਦਾ ਸੁਖੁ ਵਸੈ ਮਨਿ ਆਇ ॥

ਜਿਨ੍ਹਾ ਗੁਰਮੁਖਿ ਨਾਮੁ ਅਰਾਧਿਆ ਤਿਨਾ ਦੁਖ ਭੁਖ ਲਹਿ ਜਾਇ ॥

ਜਨ ਨਾਨਕੁ ਤ੍ਰਿਪਤੈ ਗਾਇ ਗੁਣ ਹਰਿ ਦਰਸਨੁ ਦੇਹੁ ਸੁਭਾਇ ॥

੩॥

ਪਉੜੀ ॥

ਗੁਰ ਪੂਰੇ ਕੀ ਦਾਤਿ ਨਿਤ ਦੇਵੈ ਚੜੈ ਸਵਾਈਆ ॥

ਤੁਸਿ ਦੇਵੈ ਆਪਿ ਦਇਆਲੁ ਨ ਛਪੈ ਛਪਾਈਆ ॥

ਹਿਰਦੈ ਕਵਲੁ ਪ੍ਰਗਾਸੁ ਉਨਮਨਿ ਲਿਵ ਲਾਈਆ ॥

ਜੇ ਕੋ ਕਰੇ ਉਸ ਦੀ ਰੀਸ ਸਿਰਿ ਛਾਈ ਪਾਈਆ ॥

ਨਾਨਕ ਅਪੜਿ ਕੋਇ ਨ ਸਕਈ ਪੂਰੇ ਸਤਿਗੁਰ ਕੀ ਵਡਿਆਈਆ ॥

੩੪॥

SikhiAt.Net
1250 ×