ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
1252
ਪਾਵਨ ਅੰਗ 1252 / 1430

ਹਰਿ ਕੇ ਸੰਤ ਸਦਾ ਥਿਰੁ ਪੂਜਹੁ ਜੋ ਹਰਿ ਨਾਮੁ ਜਪਾਤ ॥

ਜਿਨ ਕਉ ਕ੍ਰਿਪਾ ਕਰਤ ਹੈ ਗੋਬਿਦੁ ਤੇ ਸਤਸੰਗਿ ਮਿਲਾਤ ॥

੩॥

ਮਾਤ ਪਿਤਾ ਬਨਿਤਾ ਸੁਤ ਸੰਪਤਿ ਅੰਤਿ ਨ ਚਲਤ ਸੰਗਾਤ ॥

ਕਹਤ ਕਬੀਰੁ ਰਾਮ ਭਜੁ ਬਉਰੇ ਜਨਮੁ ਅਕਾਰਥ ਜਾਤ ॥

੪॥

੧॥

ਰਾਜਾਸ੍ਰਮ ਮਿਤਿ ਨਹੀ ਜਾਨੀ ਤੇਰੀ ॥

ਤੇਰੇ ਸੰਤਨ ਕੀ ਹਉ ਚੇਰੀ ॥

੧॥

ਰਹਾਉ ॥

ਹਸਤੋ ਜਾਇ ਸੁ ਰੋਵਤੁ ਆਵੈ ਰੋਵਤੁ ਜਾਇ ਸੁ ਹਸੈ ॥

ਬਸਤੋ ਹੋਇ ਹੋਇ ਸੋੁ ਊਜਰੁ ਊਜਰੁ ਹੋਇ ਸੁ ਬਸੈ ॥

੧॥

ਜਲ ਤੇ ਥਲ ਕਰਿ ਥਲ ਤੇ ਕੂਆ ਕੂਪ ਤੇ ਮੇਰੁ ਕਰਾਵੈ ॥

ਧਰਤੀ ਤੇ ਆਕਾਸਿ ਚਢਾਵੈ ਚਢੇ ਅਕਾਸਿ ਗਿਰਾਵੈ ॥

੨॥

ਭੇਖਾਰੀ ਤੇ ਰਾਜੁ ਕਰਾਵੈ ਰਾਜਾ ਤੇ ਭੇਖਾਰੀ ॥

ਖਲ ਮੂਰਖ ਤੇ ਪੰਡਿਤੁ ਕਰਿਬੋ ਪੰਡਿਤ ਤੇ ਮੁਗਧਾਰੀ ॥

੩॥

ਨਾਰੀ ਤੇ ਜੋ ਪੁਰਖੁ ਕਰਾਵੈ ਪੁਰਖਨ ਤੇ ਜੋ ਨਾਰੀ ॥

ਕਹੁ ਕਬੀਰ ਸਾਧੂ ਕੋ ਪ੍ਰੀਤਮੁ ਤਿਸੁ ਮੂਰਤਿ ਬਲਿਹਾਰੀ ॥

੪॥

੨॥

ਸਾਰੰਗ ਬਾਣੀ ਨਾਮਦੇਉ ਜੀ ਕੀ ॥

ੴ ਸਤਿਗੁਰ ਪ੍ਰਸਾਦਿ ॥

ਕਾਏਂ ਰੇ ਮਨ ਬਿਖਿਆ ਬਨ ਜਾਇ ॥

ਭੂਲੌ ਰੇ ਠਗਮੂਰੀ ਖਾਇ ॥

੧॥

ਰਹਾਉ ॥

ਜੈਸੇ ਮੀਨੁ ਪਾਨੀ ਮਹਿ ਰਹੈ ॥

ਕਾਲ ਜਾਲ ਕੀ ਸੁਧਿ ਨਹੀ ਲਹੈ ॥

ਜਿਹਬਾ ਸੁਆਦੀ ਲੀਲਿਤ ਲੋਹ ॥

ਐਸੇ ਕਨਿਕ ਕਾਮਨੀ ਬਾਧਿਓ ਮੋਹ ॥

੧॥

ਜਿਉ ਮਧੁ ਮਾਖੀ ਸੰਚੈ ਅਪਾਰ ॥

ਮਧੁ ਲੀਨੋ ਮੁਖਿ ਦੀਨੀ ਛਾਰੁ ॥

ਗਊ ਬਾਛ ਕਉ ਸੰਚੈ ਖੀਰੁ ॥

ਗਲਾ ਬਾਂਧਿ ਦੁਹਿ ਲੇਇ ਅਹੀਰੁ ॥

੨॥

ਮਾਇਆ ਕਾਰਨਿ ਸ੍ਰਮੁ ਅਤਿ ਕਰੈ ॥

ਸੋ ਮਾਇਆ ਲੈ ਗਾਡੈ ਧਰੈ ॥

ਅਤਿ ਸੰਚੈ ਸਮਝੈ ਨਹੀ ਮੂੜ੍ਹ ॥

ਧਨੁ ਧਰਤੀ ਤਨੁ ਹੋਇ ਗਇਓ ਧੂੜਿ ॥

੩॥

ਕਾਮ ਕ੍ਰੋਧ ਤ੍ਰਿਸਨਾ ਅਤਿ ਜਰੈ ॥

ਸਾਧਸੰਗਤਿ ਕਬਹੂ ਨਹੀ ਕਰੈ ॥

ਕਹਤ ਨਾਮਦੇਉ ਤਾ ਚੀ ਆਣਿ ॥

ਨਿਰਭੈ ਹੋਇ ਭਜੀਐ ਭਗਵਾਨ ॥

੪॥

੧॥

ਬਦਹੁ ਕੀ ਨ ਹੋਡ ਮਾਧਉ ਮੋ ਸਿਉ ॥

ਠਾਕੁਰ ਤੇ ਜਨੁ ਜਨ ਤੇ ਠਾਕੁਰੁ ਖੇਲੁ ਪਰਿਓ ਹੈ ਤੋ ਸਿਉ ॥

੧॥

ਰਹਾਉ ॥

ਆਪਨ ਦੇਉ ਦੇਹੁਰਾ ਆਪਨ ਆਪ ਲਗਾਵੈ ਪੂਜਾ ॥

ਜਲ ਤੇ ਤਰੰਗ ਤਰੰਗ ਤੇ ਹੈ ਜਲੁ ਕਹਨ ਸੁਨਨ ਕਉ ਦੂਜਾ ॥

੧॥

ਆਪਹਿ ਗਾਵੈ ਆਪਹਿ ਨਾਚੈ ਆਪਿ ਬਜਾਵੈ ਤੂਰਾ ॥

ਕਹਤ ਨਾਮਦੇਉ ਤੂੰ ਮੇਰੋ ਠਾਕੁਰੁ ਜਨੁ ਊਰਾ ਤੂ ਪੂਰਾ ॥

੨॥

੨॥

ਦਾਸ ਅਨਿੰਨ ਮੇਰੋ ਨਿਜ ਰੂਪ ॥

ਦਰਸਨ ਨਿਮਖ ਤਾਪ ਤ੍ਰਈ ਮੋਚਨ ਪਰਸਤ ਮੁਕਤਿ ਕਰਤ ਗ੍ਰਿਹ ਕੂਪ ॥

੧॥

ਰਹਾਉ ॥

ਮੇਰੀ ਬਾਂਧੀ ਭਗਤੁ ਛਡਾਵੈ ਬਾਂਧੈ ਭਗਤੁ ਨ ਛੂਟੈ ਮੋਹਿ ॥

SikhiAt.Net
1252 ×