ਦੁਖ ਸੁਖ ਦੋਊ ਸਮ ਕਰਿ ਜਾਨੈ ਬੁਰਾ ਭਲਾ ਸੰਸਾਰ ॥
ਸੁਧਿ ਬੁਧਿ ਸੁਰਤਿ ਨਾਮਿ ਹਰਿ ਪਾਈਐ ਸਤਸੰਗਤਿ ਗੁਰ ਪਿਆਰ ॥
੨॥
ਅਹਿਨਿਸਿ ਲਾਹਾ ਹਰਿ ਨਾਮੁ ਪਰਾਪਤਿ ਗੁਰੁ ਦਾਤਾ ਦੇਵਣਹਾਰੁ ॥
ਗੁਰਮੁਖਿ ਸਿਖ ਸੋਈ ਜਨੁ ਪਾਏ ਜਿਸ ਨੋ ਨਦਰਿ ਕਰੇ ਕਰਤਾਰੁ ॥
੩॥
ਕਾਇਆ ਮਹਲੁ ਮੰਦਰੁ ਘਰੁ ਹਰਿ ਕਾ ਤਿਸੁ ਮਹਿ ਰਾਖੀ ਜੋਤਿ ਅਪਾਰ ॥
ਨਾਨਕ ਗੁਰਮੁਖਿ ਮਹਲਿ ਬੁਲਾਈਐ ਹਰਿ ਮੇਲੇ ਮੇਲਣਹਾਰ ॥
੪॥
੫॥
ਮਲਾਰ ਮਹਲਾ ੧ ਘਰੁ ੨ ੴ ਸਤਿਗੁਰ ਪ੍ਰਸਾਦਿ ॥
ਪਵਣੈ ਪਾਣੀ ਜਾਣੈ ਜਾਤਿ ॥
ਕਾਇਆਂ ਅਗਨਿ ਕਰੇ ਨਿਭਰਾਂਤਿ ॥
ਜੰਮਹਿ ਜੀਅ ਜਾਣੈ ਜੇ ਥਾਉ ॥
ਸੁਰਤਾ ਪੰਡਿਤੁ ਤਾ ਕਾ ਨਾਉ ॥
੧॥
ਗੁਣ ਗੋਬਿੰਦ ਨ ਜਾਣੀਅਹਿ ਮਾਇ ॥
ਅਣਡੀਠਾ ਕਿਛੁ ਕਹਣੁ ਨ ਜਾਇ ॥
ਕਿਆ ਕਰਿ ਆਖਿ ਵਖਾਣੀਐ ਮਾਇ ॥
੧॥
ਰਹਾਉ ॥
ਊਪਰਿ ਦਰਿ ਅਸਮਾਨਿ ਪਇਆਲਿ ॥
ਕਿਉ ਕਰਿ ਕਹੀਐ ਦੇਹੁ ਵੀਚਾਰਿ ॥
ਬਿਨੁ ਜਿਹਵਾ ਜੋ ਜਪੈ ਹਿਆਇ ॥
ਕੋਈ ਜਾਣੈ ਕੈਸਾ ਨਾਉ ॥
੨॥
ਕਥਨੀ ਬਦਨੀ ਰਹੈ ਨਿਭਰਾਂਤਿ ॥
ਸੋ ਬੂਝੈ ਹੋਵੈ ਜਿਸੁ ਦਾਤਿ ॥
ਅਹਿਨਿਸਿ ਅੰਤਰਿ ਰਹੈ ਲਿਵ ਲਾਇ ॥
ਸੋਈ ਪੁਰਖੁ ਜਿ ਸਚਿ ਸਮਾਇ ॥
੩॥
ਜਾਤਿ ਕੁਲੀਨੁ ਸੇਵਕੁ ਜੇ ਹੋਇ ॥
ਤਾ ਕਾ ਕਹਣਾ ਕਹਹੁ ਨ ਕੋਇ ॥
ਵਿਚਿ ਸਨਾਤੀਂ ਸੇਵਕੁ ਹੋਇ ॥
ਨਾਨਕ ਪਣ੍ਹੀਆ ਪਹਿਰੈ ਸੋਇ ॥
੪॥
੧॥
੬॥
ਮਲਾਰ ਮਹਲਾ ੧ ॥
ਦੁਖੁ ਵੇਛੋੜਾ ਇਕੁ ਦੁਖੁ ਭੂਖ ॥
ਇਕੁ ਦੁਖੁ ਸਕਤਵਾਰ ਜਮਦੂਤ ॥
ਇਕੁ ਦੁਖੁ ਰੋਗੁ ਲਗੈ ਤਨਿ ਧਾਇ ॥
ਵੈਦ ਨ ਭੋਲੇ ਦਾਰੂ ਲਾਇ ॥
੧॥
ਵੈਦ ਨ ਭੋਲੇ ਦਾਰੂ ਲਾਇ ॥
ਦਰਦੁ ਹੋਵੈ ਦੁਖੁ ਰਹੈ ਸਰੀਰ ॥
ਐਸਾ ਦਾਰੂ ਲਗੈ ਨ ਬੀਰ ॥
੧॥
ਰਹਾਉ ॥
ਖਸਮੁ ਵਿਸਾਰਿ ਕੀਏ ਰਸ ਭੋਗ ॥
ਤਾਂ ਤਨਿ ਉਠਿ ਖਲੋਏ ਰੋਗ ॥
ਮਨ ਅੰਧੇ ਕਉ ਮਿਲੈ ਸਜਾਇ ॥
ਵੈਦ ਨ ਭੋਲੇ ਦਾਰੂ ਲਾਇ ॥
੨॥
ਚੰਦਨ ਕਾ ਫਲੁ ਚੰਦਨ ਵਾਸੁ ॥
ਮਾਣਸ ਕਾ ਫਲੁ ਘਟ ਮਹਿ ਸਾਸੁ ॥
ਸਾਸਿ ਗਇਐ ਕਾਇਆ ਢਲਿ ਪਾਇ ॥
ਤਾ ਕੈ ਪਾਛੈ ਕੋਇ ਨ ਖਾਇ ॥
੩॥
ਕੰਚਨ ਕਾਇਆ ਨਿਰਮਲ ਹੰਸੁ ॥
ਜਿਸੁ ਮਹਿ ਨਾਮੁ ਨਿਰੰਜਨ ਅੰਸੁ ॥
ਦੂਖ ਰੋਗ ਸਭਿ ਗਇਆ ਗਵਾਇ ॥
ਨਾਨਕ ਛੂਟਸਿ ਸਾਚੈ ਨਾਇ ॥
੪॥
੨॥
੭॥
ਮਲਾਰ ਮਹਲਾ ੧ ॥
ਦੁਖ ਮਹੁਰਾ ਮਾਰਣ ਹਰਿ ਨਾਮੁ ॥
ਸਿਲਾ ਸੰਤੋਖ ਪੀਸਣੁ ਹਥਿ ਦਾਨੁ ॥