ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
1257
ਪਾਵਨ ਅੰਗ 1257 / 1430

ਨਿਤ ਨਿਤ ਲੇਹੁ ਨ ਛੀਜੈ ਦੇਹ ॥

ਅੰਤ ਕਾਲਿ ਜਮੁ ਮਾਰੈ ਠੇਹ ॥

੧॥

ਐਸਾ ਦਾਰੂ ਖਾਹਿ ਗਵਾਰ ॥

ਜਿਤੁ ਖਾਧੈ ਤੇਰੇ ਜਾਹਿ ਵਿਕਾਰ ॥

੧॥

ਰਹਾਉ ॥

ਰਾਜੁ ਮਾਲੁ ਜੋਬਨੁ ਸਭੁ ਛਾਂਵ ॥

ਰਥਿ ਫਿਰੰਦੈ ਦੀਸਹਿ ਥਾਵ ॥

ਦੇਹ ਨ ਨਾਉ ਨ ਹੋਵੈ ਜਾਤਿ ॥

ਓਥੈ ਦਿਹੁ ਐਥੈ ਸਭ ਰਾਤਿ ॥

੨॥

ਸਾਦ ਕਰਿ ਸਮਧਾਂ ਤ੍ਰਿਸਨਾ ਘਿਉ ਤੇਲੁ ॥

ਕਾਮੁ ਕ੍ਰੋਧੁ ਅਗਨੀ ਸਿਉ ਮੇਲੁ ॥

ਹੋਮ ਜਗ ਅਰੁ ਪਾਠ ਪੁਰਾਣ ॥

ਜੋ ਤਿਸੁ ਭਾਵੈ ਸੋ ਪਰਵਾਣ ॥

੩॥

ਤਪੁ ਕਾਗਦੁ ਤੇਰਾ ਨਾਮੁ ਨੀਸਾਨੁ ॥

ਜਿਨ ਕਉ ਲਿਖਿਆ ਏਹੁ ਨਿਧਾਨੁ ॥

ਸੇ ਧਨਵੰਤ ਦਿਸਹਿ ਘਰਿ ਜਾਇ ॥

ਨਾਨਕ ਜਨਨੀ ਧੰਨੀ ਮਾਇ ॥

੪॥

੩॥

੮॥

ਮਲਾਰ ਮਹਲਾ ੧ ॥

ਬਾਗੇ ਕਾਪੜ ਬੋਲੈ ਬੈਣ ॥

ਲੰਮਾ ਨਕੁ ਕਾਲੇ ਤੇਰੇ ਨੈਣ ॥

ਕਬਹੂੰ ਸਾਹਿਬੁ ਦੇਖਿਆ ਭੈਣ ॥

੧॥

ਊਡਾਂ ਊਡਿ ਚੜਾਂ ਅਸਮਾਨਿ ॥

ਸਾਹਿਬ ਸੰਮ੍ਰਿਥ ਤੇਰੈ ਤਾਣਿ ॥

ਜਲਿ ਥਲਿ ਡੂੰਗਰਿ ਦੇਖਾਂ ਤੀਰ ॥

ਥਾਨ ਥਨੰਤਰਿ ਸਾਹਿਬੁ ਬੀਰ ॥

੨॥

ਜਿਨਿ ਤਨੁ ਸਾਜਿ ਦੀਏ ਨਾਲਿ ਖੰਭ ॥

ਅਤਿ ਤ੍ਰਿਸਨਾ ਉਡਣੈ ਕੀ ਡੰਝ ॥

ਨਦਰਿ ਕਰੇ ਤਾਂ ਬੰਧਾਂ ਧੀਰ ॥

ਜਿਉ ਵੇਖਾਲੇ ਤਿਉ ਵੇਖਾਂ ਬੀਰ ॥

੩॥

ਨ ਇਹੁ ਤਨੁ ਜਾਇਗਾ ਨ ਜਾਹਿਗੇ ਖੰਭ ॥

ਪਉਣੈ ਪਾਣੀ ਅਗਨੀ ਕਾ ਸਨਬੰਧ ॥

ਨਾਨਕ ਕਰਮੁ ਹੋਵੈ ਜਪੀਐ ਕਰਿ ਗੁਰੁ ਪੀਰੁ ॥

ਸਚਿ ਸਮਾਵੈ ਏਹੁ ਸਰੀਰੁ ॥

੪॥

੪॥

੯॥

ਮਲਾਰ ਮਹਲਾ ੩ ਚਉਪਦੇ ਘਰੁ ੧ ੴ ਸਤਿਗੁਰ ਪ੍ਰਸਾਦਿ ॥

ਨਿਰੰਕਾਰੁ ਆਕਾਰੁ ਹੈ ਆਪੇ ਆਪੇ ਭਰਮਿ ਭੁਲਾਏ ॥

ਕਰਿ ਕਰਿ ਕਰਤਾ ਆਪੇ ਵੇਖੈ ਜਿਤੁ ਭਾਵੈ ਤਿਤੁ ਲਾਏ ॥

ਸੇਵਕ ਕਉ ਏਹਾ ਵਡਿਆਈ ਜਾ ਕਉ ਹੁਕਮੁ ਮਨਾਏ ॥

੧॥

ਆਪਣਾ ਭਾਣਾ ਆਪੇ ਜਾਣੈ ਗੁਰ ਕਿਰਪਾ ਤੇ ਲਹੀਐ ॥

ਏਹਾ ਸਕਤਿ ਸਿਵੈ ਘਰਿ ਆਵੈ ਜੀਵਦਿਆ ਮਰਿ ਰਹੀਐ ॥

੧॥

ਰਹਾਉ ॥

ਵੇਦ ਪੜੈ ਪੜਿ ਵਾਦੁ ਵਖਾਣੈ ਬ੍ਰਹਮਾ ਬਿਸਨੁ ਮਹੇਸਾ ॥

ਏਹ ਤ੍ਰਿਗੁਣ ਮਾਇਆ ਜਿਨਿ ਜਗਤੁ ਭੁਲਾਇਆ ਜਨਮ ਮਰਣ ਕਾ ਸਹਸਾ ॥

ਗੁਰ ਪਰਸਾਦੀ ਏਕੋ ਜਾਣੈ ਚੂਕੈ ਮਨਹੁ ਅੰਦੇਸਾ ॥

੨॥

ਹਮ ਦੀਨ ਮੂਰਖ ਅਵੀਚਾਰੀ ਤੁਮ ਚਿੰਤਾ ਕਰਹੁ ਹਮਾਰੀ ॥

ਹੋਹੁ ਦਇਆਲ ਕਰਿ ਦਾਸੁ ਦਾਸਾ ਕਾ ਸੇਵਾ ਕਰੀ ਤੁਮਾਰੀ ॥

ਏਕੁ ਨਿਧਾਨੁ ਦੇਹਿ ਤੂ ਅਪਣਾ ਅਹਿਨਿਸਿ ਨਾਮੁ ਵਖਾਣੀ ॥

੩॥

ਕਹਤ ਨਾਨਕੁ ਗੁਰ ਪਰਸਾਦੀ ਬੂਝਹੁ ਕੋਈ ਐਸਾ ਕਰੇ ਵੀਚਾਰਾ ॥

ਜਿਉ ਜਲ ਊਪਰਿ ਫੇਨੁ ਬੁਦਬੁਦਾ ਤੈਸਾ ਇਹੁ ਸੰਸਾਰਾ ॥

SikhiAt.Net
1257 ×