Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
1258
Pavan Ang 1258 of 1430

ਜਿਸ ਤੇ ਹੋਆ ਤਿਸਹਿ ਸਮਾਣਾ ਚੂਕਿ ਗਇਆ ਪਾਸਾਰਾ ॥

੪॥

੧॥

ਮਲਾਰ ਮਹਲਾ ੩ ॥

ਜਿਨੀ ਹੁਕਮੁ ਪਛਾਣਿਆ ਸੇ ਮੇਲੇ ਹਉਮੈ ਸਬਦਿ ਜਲਾਇ ॥

ਸਚੀ ਭਗਤਿ ਕਰਹਿ ਦਿਨੁ ਰਾਤੀ ਸਚਿ ਰਹੇ ਲਿਵ ਲਾਇ ॥

ਸਦਾ ਸਚੁ ਹਰਿ ਵੇਖਦੇ ਗੁਰ ਕੈ ਸਬਦਿ ਸੁਭਾਇ ॥

੧॥

ਮਨ ਰੇ ਹੁਕਮੁ ਮੰਨਿ ਸੁਖੁ ਹੋਇ ॥

ਪ੍ਰਭ ਭਾਣਾ ਅਪਣਾ ਭਾਵਦਾ ਜਿਸੁ ਬਖਸੇ ਤਿਸੁ ਬਿਘਨੁ ਨ ਕੋਇ ॥

੧॥

ਰਹਾਉ ॥

ਤ੍ਰੈ ਗੁਣ ਸਭਾ ਧਾਤੁ ਹੈ ਨਾ ਹਰਿ ਭਗਤਿ ਨ ਭਾਇ ॥

ਗਤਿ ਮੁਕਤਿ ਕਦੇ ਨ ਹੋਵਈ ਹਉਮੈ ਕਰਮ ਕਮਾਹਿ ॥

ਸਾਹਿਬ ਭਾਵੈ ਸੋ ਥੀਐ ਪਇਐ ਕਿਰਤਿ ਫਿਰਾਹਿ ॥

੨॥

ਸਤਿਗੁਰ ਭੇਟਿਐ ਮਨੁ ਮਰਿ ਰਹੈ ਹਰਿ ਨਾਮੁ ਵਸੈ ਮਨਿ ਆਇ ॥

ਤਿਸ ਕੀ ਕੀਮਤਿ ਨਾ ਪਵੈ ਕਹਣਾ ਕਿਛੂ ਨ ਜਾਇ ॥

ਚਉਥੈ ਪਦਿ ਵਾਸਾ ਹੋਇਆ ਸਚੈ ਰਹੈ ਸਮਾਇ ॥

੩॥

ਮੇਰਾ ਹਰਿ ਪ੍ਰਭੁ ਅਗਮੁ ਅਗੋਚਰੁ ਹੈ ਕੀਮਤਿ ਕਹਣੁ ਨ ਜਾਇ ॥

ਗੁਰ ਪਰਸਾਦੀ ਬੁਝੀਐ ਸਬਦੇ ਕਾਰ ਕਮਾਇ ॥

ਨਾਨਕ ਨਾਮੁ ਸਲਾਹਿ ਤੂ ਹਰਿ ਹਰਿ ਦਰਿ ਸੋਭਾ ਪਾਇ ॥

੪॥

੨॥

ਮਲਾਰ ਮਹਲਾ ੩ ॥

ਗੁਰਮੁਖਿ ਕੋਈ ਵਿਰਲਾ ਬੂਝੈ ਜਿਸ ਨੋ ਨਦਰਿ ਕਰੇਇ ॥

ਗੁਰ ਬਿਨੁ ਦਾਤਾ ਕੋਈ ਨਾਹੀ ਬਖਸੇ ਨਦਰਿ ਕਰੇਇ ॥

ਗੁਰ ਮਿਲਿਐ ਸਾਂਤਿ ਊਪਜੈ ਅਨਦਿਨੁ ਨਾਮੁ ਲਏਇ ॥

੧॥

ਮੇਰੇ ਮਨ ਹਰਿ ਅੰਮ੍ਰਿਤ ਨਾਮੁ ਧਿਆਇ ॥

ਸਤਿਗੁਰੁ ਪੁਰਖੁ ਮਿਲੈ ਨਾਉ ਪਾਈਐ ਹਰਿ ਨਾਮੇ ਸਦਾ ਸਮਾਇ ॥

੧॥

ਰਹਾਉ ॥

ਮਨਮੁਖ ਸਦਾ ਵਿਛੁੜੇ ਫਿਰਹਿ ਕੋਇ ਨ ਕਿਸ ਹੀ ਨਾਲਿ ॥

ਹਉਮੈ ਵਡਾ ਰੋਗੁ ਹੈ ਸਿਰਿ ਮਾਰੇ ਜਮਕਾਲਿ ॥

ਗੁਰਮਤਿ ਸਤਸੰਗਤਿ ਨ ਵਿਛੁੜਹਿ ਅਨਦਿਨੁ ਨਾਮੁ ਸਮ੍ਹਾਲਿ ॥

੨॥

ਸਭਨਾ ਕਰਤਾ ਏਕੁ ਤੂ ਨਿਤ ਕਰਿ ਦੇਖਹਿ ਵੀਚਾਰੁ ॥

ਇਕਿ ਗੁਰਮੁਖਿ ਆਪਿ ਮਿਲਾਇਆ ਬਖਸੇ ਭਗਤਿ ਭੰਡਾਰ ॥

ਤੂ ਆਪੇ ਸਭੁ ਕਿਛੁ ਜਾਣਦਾ ਕਿਸੁ ਆਗੈ ਕਰੀ ਪੂਕਾਰ ॥

੩॥

ਹਰਿ ਹਰਿ ਨਾਮੁ ਅੰਮ੍ਰਿਤੁ ਹੈ ਨਦਰੀ ਪਾਇਆ ਜਾਇ ॥

ਅਨਦਿਨੁ ਹਰਿ ਹਰਿ ਉਚਰੈ ਗੁਰ ਕੈ ਸਹਜਿ ਸੁਭਾਇ ॥

ਨਾਨਕ ਨਾਮੁ ਨਿਧਾਨੁ ਹੈ ਨਾਮੇ ਹੀ ਚਿਤੁ ਲਾਇ ॥

੪॥

੩॥

ਮਲਾਰ ਮਹਲਾ ੩ ॥

ਗੁਰੁ ਸਾਲਾਹੀ ਸਦਾ ਸੁਖਦਾਤਾ ਪ੍ਰਭੁ ਨਾਰਾਇਣੁ ਸੋਈ ॥

ਗੁਰ ਪਰਸਾਦਿ ਪਰਮ ਪਦੁ ਪਾਇਆ ਵਡੀ ਵਡਿਆਈ ਹੋਈ ॥

ਅਨਦਿਨੁ ਗੁਣ ਗਾਵੈ ਨਿਤ ਸਾਚੇ ਸਚਿ ਸਮਾਵੈ ਸੋਈ ॥

੧॥

ਮਨ ਰੇ ਗੁਰਮੁਖਿ ਰਿਦੈ ਵੀਚਾਰਿ ॥

ਤਜਿ ਕੂੜੁ ਕੁਟੰਬੁ ਹਉਮੈ ਬਿਖੁ ਤ੍ਰਿਸਨਾ ਚਲਣੁ ਰਿਦੈ ਸਮ੍ਹਾਲਿ ॥

੧॥

ਰਹਾਉ ॥

ਸਤਿਗੁਰੁ ਦਾਤਾ ਰਾਮ ਨਾਮ ਕਾ ਹੋਰੁ ਦਾਤਾ ਕੋਈ ਨਾਹੀ ॥

SikhiAt.Net
1258 ×