Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
1259
Pavan Ang 1259 of 1430

ਜੀਅ ਦਾਨੁ ਦੇਇ ਤ੍ਰਿਪਤਾਸੇ ਸਚੈ ਨਾਮਿ ਸਮਾਹੀ ॥

ਅਨਦਿਨੁ ਹਰਿ ਰਵਿਆ ਰਿਦ ਅੰਤਰਿ ਸਹਜਿ ਸਮਾਧਿ ਲਗਾਹੀ ॥

੨॥

ਸਤਿਗੁਰ ਸਬਦੀ ਇਹੁ ਮਨੁ ਭੇਦਿਆ ਹਿਰਦੈ ਸਾਚੀ ਬਾਣੀ ॥

ਮੇਰਾ ਪ੍ਰਭੁ ਅਲਖੁ ਨ ਜਾਈ ਲਖਿਆ ਗੁਰਮੁਖਿ ਅਕਥ ਕਹਾਣੀ ॥

ਆਪੇ ਦਇਆ ਕਰੇ ਸੁਖਦਾਤਾ ਜਪੀਐ ਸਾਰਿੰਗਪਾਣੀ ॥

੩॥

ਆਵਣ ਜਾਣਾ ਬਹੁੜਿ ਨ ਹੋਵੈ ਗੁਰਮੁਖਿ ਸਹਜਿ ਧਿਆਇਆ ॥

ਮਨ ਹੀ ਤੇ ਮਨੁ ਮਿਲਿਆ ਸੁਆਮੀ ਮਨ ਹੀ ਮੰਨੁ ਸਮਾਇਆ ॥

ਸਾਚੇ ਹੀ ਸਚੁ ਸਾਚਿ ਪਤੀਜੈ ਵਿਚਹੁ ਆਪੁ ਗਵਾਇਆ ॥

੪॥

ਏਕੋ ਏਕੁ ਵਸੈ ਮਨਿ ਸੁਆਮੀ ਦੂਜਾ ਅਵਰੁ ਨ ਕੋਈ ॥

ਏਕੋੁ ਨਾਮੁ ਅੰਮ੍ਰਿਤੁ ਹੈ ਮੀਠਾ ਜਗਿ ਨਿਰਮਲ ਸਚੁ ਸੋਈ ॥

ਨਾਨਕ ਨਾਮੁ ਪ੍ਰਭੂ ਤੇ ਪਾਈਐ ਜਿਨ ਕਉ ਧੁਰਿ ਲਿਖਿਆ ਹੋਈ ॥

੫॥

੪॥

ਮਲਾਰ ਮਹਲਾ ੩ ॥

ਗਣ ਗੰਧਰਬ ਨਾਮੇ ਸਭਿ ਉਧਰੇ ਗੁਰ ਕਾ ਸਬਦੁ ਵੀਚਾਰਿ ॥

ਹਉਮੈ ਮਾਰਿ ਸਦ ਮੰਨਿ ਵਸਾਇਆ ਹਰਿ ਰਾਖਿਆ ਉਰਿ ਧਾਰਿ ॥

ਜਿਸਹਿ ਬੁਝਾਏ ਸੋਈ ਬੂਝੈ ਜਿਸ ਨੋ ਆਪੇ ਲਏ ਮਿਲਾਇ ॥

ਅਨਦਿਨੁ ਬਾਣੀ ਸਬਦੇ ਗਾਂਵੈ ਸਾਚਿ ਰਹੈ ਲਿਵ ਲਾਇ ॥

੧॥

ਮਨ ਮੇਰੇ ਖਿਨੁ ਖਿਨੁ ਨਾਮੁ ਸਮ੍ਹਾਲਿ ॥

ਗੁਰ ਕੀ ਦਾਤਿ ਸਬਦ ਸੁਖੁ ਅੰਤਰਿ ਸਦਾ ਨਿਬਹੈ ਤੇਰੈ ਨਾਲਿ ॥

੧॥

ਰਹਾਉ ॥

ਮਨਮੁਖ ਪਾਖੰਡੁ ਕਦੇ ਨ ਚੂਕੈ ਦੂਜੈ ਭਾਇ ਦੁਖੁ ਪਾਏ ॥

ਨਾਮੁ ਵਿਸਾਰਿ ਬਿਖਿਆ ਮਨਿ ਰਾਤੇ ਬਿਰਥਾ ਜਨਮੁ ਗਵਾਏ ॥

ਇਹ ਵੇਲਾ ਫਿਰਿ ਹਥਿ ਨ ਆਵੈ ਅਨਦਿਨੁ ਸਦਾ ਪਛੁਤਾਏ ॥

ਮਰਿ ਮਰਿ ਜਨਮੈ ਕਦੇ ਨ ਬੂਝੈ ਵਿਸਟਾ ਮਾਹਿ ਸਮਾਏ ॥

੨॥

ਗੁਰਮੁਖਿ ਨਾਮਿ ਰਤੇ ਸੇ ਉਧਰੇ ਗੁਰ ਕਾ ਸਬਦੁ ਵੀਚਾਰਿ ॥

ਜੀਵਨ ਮੁਕਤਿ ਹਰਿ ਨਾਮੁ ਧਿਆਇਆ ਹਰਿ ਰਾਖਿਆ ਉਰਿ ਧਾਰਿ ॥

ਮਨੁ ਤਨੁ ਨਿਰਮਲੁ ਨਿਰਮਲ ਮਤਿ ਊਤਮ ਊਤਮ ਬਾਣੀ ਹੋਈ ॥

ਏਕੋ ਪੁਰਖੁ ਏਕੁ ਪ੍ਰਭੁ ਜਾਤਾ ਦੂਜਾ ਅਵਰੁ ਨ ਕੋਈ ॥

੩॥

ਆਪੇ ਕਰੇ ਕਰਾਏ ਪ੍ਰਭੁ ਆਪੇ ਆਪੇ ਨਦਰਿ ਕਰੇਇ ॥

ਮਨੁ ਤਨੁ ਰਾਤਾ ਗੁਰ ਕੀ ਬਾਣੀ ਸੇਵਾ ਸੁਰਤਿ ਸਮੇਇ ॥

ਅੰਤਰਿ ਵਸਿਆ ਅਲਖ ਅਭੇਵਾ ਗੁਰਮੁਖਿ ਹੋਇ ਲਖਾਇ ॥

ਨਾਨਕ ਜਿਸੁ ਭਾਵੈ ਤਿਸੁ ਆਪੇ ਦੇਵੈ ਭਾਵੈ ਤਿਵੈ ਚਲਾਇ ॥

੪॥

੫॥

ਮਲਾਰ ਮਹਲਾ ੩ ਦੁਤੁਕੇ ॥

ਸਤਿਗੁਰ ਤੇ ਪਾਵੈ ਘਰੁ ਦਰੁ ਮਹਲੁ ਸੁ ਥਾਨੁ ॥

ਗੁਰ ਸਬਦੀ ਚੂਕੈ ਅਭਿਮਾਨੁ ॥

੧॥

ਜਿਨ ਕਉ ਲਿਲਾਟਿ ਲਿਖਿਆ ਧੁਰਿ ਨਾਮੁ ॥

ਅਨਦਿਨੁ ਨਾਮੁ ਸਦਾ ਸਦਾ ਧਿਆਵਹਿ ਸਾਚੀ ਦਰਗਹ ਪਾਵਹਿ ਮਾਨੁ ॥

੧॥

ਰਹਾਉ ॥

ਮਨ ਕੀ ਬਿਧਿ ਸਤਿਗੁਰ ਤੇ ਜਾਣੈ ਅਨਦਿਨੁ ਲਾਗੈ ਸਦ ਹਰਿ ਸਿਉ ਧਿਆਨੁ ॥

SikhiAt.Net
1259 ×