ਗੁਰ ਸਬਦਿ ਰਤੇ ਸਦਾ ਬੈਰਾਗੀ ਹਰਿ ਦਰਗਹ ਸਾਚੀ ਪਾਵਹਿ ਮਾਨੁ ॥
੨॥
ਇਹੁ ਮਨੁ ਖੇਲੈ ਹੁਕਮ ਕਾ ਬਾਧਾ ਇਕ ਖਿਨ ਮਹਿ ਦਹ ਦਿਸ ਫਿਰਿ ਆਵੈ ॥
ਜਾਂ ਆਪੇ ਨਦਰਿ ਕਰੇ ਹਰਿ ਪ੍ਰਭੁ ਸਾਚਾ ਤਾਂ ਇਹੁ ਮਨੁ ਗੁਰਮੁਖਿ ਤਤਕਾਲ ਵਸਿ ਆਵੈ ॥
੩॥
ਇਸੁ ਮਨ ਕੀ ਬਿਧਿ ਮਨ ਹੂ ਜਾਣੈ ਬੂਝੈ ਸਬਦਿ ਵੀਚਾਰਿ ॥
ਨਾਨਕ ਨਾਮੁ ਧਿਆਇ ਸਦਾ ਤੂ ਭਵ ਸਾਗਰੁ ਜਿਤੁ ਪਾਵਹਿ ਪਾਰਿ ॥
੪॥
੬॥
ਮਲਾਰ ਮਹਲਾ ੩ ॥
ਜੀਉ ਪਿੰਡੁ ਪ੍ਰਾਣ ਸਭਿ ਤਿਸ ਕੇ ਘਟਿ ਘਟਿ ਰਹਿਆ ਸਮਾਈ ॥
ਏਕਸੁ ਬਿਨੁ ਮੈ ਅਵਰੁ ਨ ਜਾਣਾ ਸਤਿਗੁਰਿ ਦੀਆ ਬੁਝਾਈ ॥
੧॥
ਮਨ ਮੇਰੇ ਨਾਮਿ ਰਹਉ ਲਿਵ ਲਾਈ ॥
ਅਦਿਸਟੁ ਅਗੋਚਰੁ ਅਪਰੰਪਰੁ ਕਰਤਾ ਗੁਰ ਕੈ ਸਬਦਿ ਹਰਿ ਧਿਆਈ ॥
੧॥
ਰਹਾਉ ॥
ਮਨੁ ਤਨੁ ਭੀਜੈ ਏਕ ਲਿਵ ਲਾਗੈ ਸਹਜੇ ਰਹੇ ਸਮਾਈ ॥
ਗੁਰ ਪਰਸਾਦੀ ਭ੍ਰਮੁ ਭਉ ਭਾਗੈ ਏਕ ਨਾਮਿ ਲਿਵ ਲਾਈ ॥
੨॥
ਗੁਰ ਬਚਨੀ ਸਚੁ ਕਾਰ ਕਮਾਵੈ ਗਤਿ ਮਤਿ ਤਬ ਹੀ ਪਾਈ ॥
ਕੋਟਿ ਮਧੇ ਕਿਸਹਿ ਬੁਝਾਏ ਤਿਨਿ ਰਾਮ ਨਾਮਿ ਲਿਵ ਲਾਈ ॥
੩॥
ਜਹ ਜਹ ਦੇਖਾ ਤਹ ਏਕੋ ਸੋਈ ਇਹ ਗੁਰਮਤਿ ਬੁਧਿ ਪਾਈ ॥
ਮਨੁ ਤਨੁ ਪ੍ਰਾਨ ਧਰੀਂ ਤਿਸੁ ਆਗੈ ਨਾਨਕ ਆਪੁ ਗਵਾਈ ॥
੪॥
੭॥
ਮਲਾਰ ਮਹਲਾ ੩ ॥
ਮੇਰਾ ਪ੍ਰਭੁ ਸਾਚਾ ਦੂਖ ਨਿਵਾਰਣੁ ਸਬਦੇ ਪਾਇਆ ਜਾਈ ॥
ਭਗਤੀ ਰਾਤੇ ਸਦ ਬੈਰਾਗੀ ਦਰਿ ਸਾਚੈ ਪਤਿ ਪਾਈ ॥
੧॥
ਮਨ ਰੇ ਮਨ ਸਿਉ ਰਹਉ ਸਮਾਈ ॥
ਗੁਰਮੁਖਿ ਰਾਮ ਨਾਮਿ ਮਨੁ ਭੀਜੈ ਹਰਿ ਸੇਤੀ ਲਿਵ ਲਾਈ ॥
੧॥
ਰਹਾਉ ॥
ਮੇਰਾ ਪ੍ਰਭੁ ਅਤਿ ਅਗਮ ਅਗੋਚਰੁ ਗੁਰਮਤਿ ਦੇਇ ਬੁਝਾਈ ॥
ਸਚੁ ਸੰਜਮੁ ਕਰਣੀ ਹਰਿ ਕੀਰਤਿ ਹਰਿ ਸੇਤੀ ਲਿਵ ਲਾਈ ॥
੨॥
ਆਪੇ ਸਬਦੁ ਸਚੁ ਸਾਖੀ ਆਪੇ ਜਿਨ੍ਹ ਜੋਤੀ ਜੋਤਿ ਮਿਲਾਈ ॥
ਦੇਹੀ ਕਾਚੀ ਪਉਣੁ ਵਜਾਏ ਗੁਰਮੁਖਿ ਅੰਮ੍ਰਿਤੁ ਪਾਈ ॥
੩॥
ਆਪੇ ਸਾਜੇ ਸਭ ਕਾਰੈ ਲਾਏ ਸੋ ਸਚੁ ਰਹਿਆ ਸਮਾਈ ॥
ਨਾਨਕ ਨਾਮ ਬਿਨਾ ਕੋਈ ਕਿਛੁ ਨਾਹੀ ਨਾਮੇ ਦੇਇ ਵਡਾਈ ॥
੪॥
੮॥
ਮਲਾਰ ਮਹਲਾ ੩ ॥
ਹਉਮੈ ਬਿਖੁ ਮਨੁ ਮੋਹਿਆ ਲਦਿਆ ਅਜਗਰ ਭਾਰੀ ॥
ਗਰੁੜੁ ਸਬਦੁ ਮੁਖਿ ਪਾਇਆ ਹਉਮੈ ਬਿਖੁ ਹਰਿ ਮਾਰੀ ॥
੧॥
ਮਨ ਰੇ ਹਉਮੈ ਮੋਹੁ ਦੁਖੁ ਭਾਰੀ ॥
ਇਹੁ ਭਵਜਲੁ ਜਗਤੁ ਨ ਜਾਈ ਤਰਣਾ ਗੁਰਮੁਖਿ ਤਰੁ ਹਰਿ ਤਾਰੀ ॥
੧॥
ਰਹਾਉ ॥
ਤ੍ਰੈ ਗੁਣ ਮਾਇਆ ਮੋਹੁ ਪਸਾਰਾ ਸਭ ਵਰਤੈ ਆਕਾਰੀ ॥
ਤੁਰੀਆ ਗੁਣੁ ਸਤਸੰਗਤਿ ਪਾਈਐ ਨਦਰੀ ਪਾਰਿ ਉਤਾਰੀ ॥
੨॥
ਚੰਦਨ ਗੰਧ ਸੁਗੰਧ ਹੈ ਬਹੁ ਬਾਸਨਾ ਬਹਕਾਰਿ ॥