ਹਰਿ ਜਨ ਕਰਣੀ ਊਤਮ ਹੈ ਹਰਿ ਕੀਰਤਿ ਜਗਿ ਬਿਸਥਾਰਿ ॥
੩॥
ਕ੍ਰਿਪਾ ਕ੍ਰਿਪਾ ਕਰਿ ਠਾਕੁਰ ਮੇਰੇ ਹਰਿ ਹਰਿ ਹਰਿ ਉਰ ਧਾਰਿ ॥
ਨਾਨਕ ਸਤਿਗੁਰੁ ਪੂਰਾ ਪਾਇਆ ਮਨਿ ਜਪਿਆ ਨਾਮੁ ਮੁਰਾਰਿ ॥
੪॥
੯॥
ਮਲਾਰ ਮਹਲਾ ੩ ਘਰੁ ੨ ੴ ਸਤਿਗੁਰ ਪ੍ਰਸਾਦਿ ॥
ਇਹੁ ਮਨੁ ਗਿਰਹੀ ਕਿ ਇਹੁ ਮਨੁ ਉਦਾਸੀ ॥
ਕਿ ਇਹੁ ਮਨੁ ਅਵਰਨੁ ਸਦਾ ਅਵਿਨਾਸੀ ॥
ਕਿ ਇਹੁ ਮਨੁ ਚੰਚਲੁ ਕਿ ਇਹੁ ਮਨੁ ਬੈਰਾਗੀ ॥
ਇਸੁ ਮਨ ਕਉ ਮਮਤਾ ਕਿਥਹੁ ਲਾਗੀ ॥
੧॥
ਪੰਡਿਤ ਇਸੁ ਮਨ ਕਾ ਕਰਹੁ ਬੀਚਾਰੁ ॥
ਅਵਰੁ ਕਿ ਬਹੁਤਾ ਪੜਹਿ ਉਠਾਵਹਿ ਭਾਰੁ ॥
੧॥
ਰਹਾਉ ॥
ਮਾਇਆ ਮਮਤਾ ਕਰਤੈ ਲਾਈ ॥
ਏਹੁ ਹੁਕਮੁ ਕਰਿ ਸ੍ਰਿਸਟਿ ਉਪਾਈ ॥
ਗੁਰ ਪਰਸਾਦੀ ਬੂਝਹੁ ਭਾਈ ॥
ਸਦਾ ਰਹਹੁ ਹਰਿ ਕੀ ਸਰਣਾਈ ॥
੨॥
ਸੋ ਪੰਡਿਤੁ ਜੋ ਤਿਹਾਂ ਗੁਣਾ ਕੀ ਪੰਡ ਉਤਾਰੈ ॥
ਅਨਦਿਨੁ ਏਕੋ ਨਾਮੁ ਵਖਾਣੈ ॥
ਸਤਿਗੁਰ ਕੀ ਓਹੁ ਦੀਖਿਆ ਲੇਇ ॥
ਸਤਿਗੁਰ ਆਗੈ ਸੀਸੁ ਧਰੇਇ ॥
ਸਦਾ ਅਲਗੁ ਰਹੈ ਨਿਰਬਾਣੁ ॥
ਸੋ ਪੰਡਿਤੁ ਦਰਗਹ ਪਰਵਾਣੁ ॥
੩॥
ਸਭਨਾਂ ਮਹਿ ਏਕੋ ਏਕੁ ਵਖਾਣੈ ॥
ਜਾਂ ਏਕੋ ਵੇਖੈ ਤਾਂ ਏਕੋ ਜਾਣੈ ॥
ਜਾ ਕਉ ਬਖਸੇ ਮੇਲੇ ਸੋਇ ॥
ਐਥੈ ਓਥੈ ਸਦਾ ਸੁਖੁ ਹੋਇ ॥
੪॥
ਕਹਤ ਨਾਨਕੁ ਕਵਨ ਬਿਧਿ ਕਰੇ ਕਿਆ ਕੋਇ ॥
ਸੋਈ ਮੁਕਤਿ ਜਾ ਕਉ ਕਿਰਪਾ ਹੋਇ ॥
ਅਨਦਿਨੁ ਹਰਿ ਗੁਣ ਗਾਵੈ ਸੋਇ ॥
ਸਾਸਤ੍ਰ ਬੇਦ ਕੀ ਫਿਰਿ ਕੂਕ ਨ ਹੋਇ ॥
੫॥
੧॥
੧੦॥
ਮਲਾਰ ਮਹਲਾ ੩ ॥
ਭ੍ਰਮਿ ਭ੍ਰਮਿ ਜੋਨਿ ਮਨਮੁਖ ਭਰਮਾਈ ॥
ਜਮਕਾਲੁ ਮਾਰੇ ਨਿਤ ਪਤਿ ਗਵਾਈ ॥
ਸਤਿਗੁਰ ਸੇਵਾ ਜਮ ਕੀ ਕਾਣਿ ਚੁਕਾਈ ॥
ਹਰਿ ਪ੍ਰਭੁ ਮਿਲਿਆ ਮਹਲੁ ਘਰੁ ਪਾਈ ॥
੧॥
ਪ੍ਰਾਣੀ ਗੁਰਮੁਖਿ ਨਾਮੁ ਧਿਆਇ ॥
ਜਨਮੁ ਪਦਾਰਥੁ ਦੁਬਿਧਾ ਖੋਇਆ ਕਉਡੀ ਬਦਲੈ ਜਾਇ ॥
੧॥
ਰਹਾਉ ॥
ਕਰਿ ਕਿਰਪਾ ਗੁਰਮੁਖਿ ਲਗੈ ਪਿਆਰੁ ॥
ਅੰਤਰਿ ਭਗਤਿ ਹਰਿ ਹਰਿ ਉਰਿ ਧਾਰੁ ॥
ਭਵਜਲੁ ਸਬਦਿ ਲੰਘਾਵਣਹਾਰੁ ॥
ਦਰਿ ਸਾਚੈ ਦਿਸੈ ਸਚਿਆਰੁ ॥
੨॥
ਬਹੁ ਕਰਮ ਕਰੇ ਸਤਿਗੁਰੁ ਨਹੀ ਪਾਇਆ ॥
ਬਿਨੁ ਗੁਰ ਭਰਮਿ ਭੂਲੇ ਬਹੁ ਮਾਇਆ ॥
ਹਉਮੈ ਮਮਤਾ ਬਹੁ ਮੋਹੁ ਵਧਾਇਆ ॥
ਦੂਜੈ ਭਾਇ ਮਨਮੁਖਿ ਦੁਖੁ ਪਾਇਆ ॥
੩॥
ਆਪੇ ਕਰਤਾ ਅਗਮ ਅਥਾਹਾ ॥
ਗੁਰ ਸਬਦੀ ਜਪੀਐ ਸਚੁ ਲਾਹਾ ॥
ਹਾਜਰੁ ਹਜੂਰਿ ਹਰਿ ਵੇਪਰਵਾਹਾ ॥