ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
1262
ਪਾਵਨ ਅੰਗ 1262 / 1430

ਨਾਨਕ ਗੁਰਮੁਖਿ ਨਾਮਿ ਸਮਾਹਾ ॥

੪॥

੨॥

੧੧॥

ਮਲਾਰ ਮਹਲਾ ੩ ॥

ਜੀਵਤ ਮੁਕਤ ਗੁਰਮਤੀ ਲਾਗੇ ॥

ਹਰਿ ਕੀ ਭਗਤਿ ਅਨਦਿਨੁ ਸਦ ਜਾਗੇ ॥

ਸਤਿਗੁਰੁ ਸੇਵਹਿ ਆਪੁ ਗਵਾਇ ॥

ਹਉ ਤਿਨ ਜਨ ਕੇ ਸਦ ਲਾਗਉ ਪਾਇ ॥

੧॥

ਹਉ ਜੀਵਾਂ ਸਦਾ ਹਰਿ ਕੇ ਗੁਣ ਗਾਈ ॥

ਗੁਰ ਕਾ ਸਬਦੁ ਮਹਾ ਰਸੁ ਮੀਠਾ ਹਰਿ ਕੈ ਨਾਮਿ ਮੁਕਤਿ ਗਤਿ ਪਾਈ ॥

੧॥

ਰਹਾਉ ॥

ਮਾਇਆ ਮੋਹੁ ਅਗਿਆਨੁ ਗੁਬਾਰੁ ॥

ਮਨਮੁਖ ਮੋਹੇ ਮੁਗਧ ਗਵਾਰ ॥

ਅਨਦਿਨੁ ਧੰਧਾ ਕਰਤ ਵਿਹਾਇ ॥

ਮਰਿ ਮਰਿ ਜੰਮਹਿ ਮਿਲੈ ਸਜਾਇ ॥

੨॥

ਗੁਰਮੁਖਿ ਰਾਮ ਨਾਮਿ ਲਿਵ ਲਾਈ ॥

ਕੂੜੈ ਲਾਲਚਿ ਨਾ ਲਪਟਾਈ ॥

ਜੋ ਕਿਛੁ ਹੋਵੈ ਸਹਜਿ ਸੁਭਾਇ ॥

ਹਰਿ ਰਸੁ ਪੀਵੈ ਰਸਨ ਰਸਾਇ ॥

੩॥

ਕੋਟਿ ਮਧੇ ਕਿਸਹਿ ਬੁਝਾਈ ॥

ਆਪੇ ਬਖਸੇ ਦੇ ਵਡਿਆਈ ॥

ਜੋ ਧੁਰਿ ਮਿਲਿਆ ਸੁ ਵਿਛੁੜਿ ਨ ਜਾਈ ॥

ਨਾਨਕ ਹਰਿ ਹਰਿ ਨਾਮਿ ਸਮਾਈ ॥

੪॥

੩॥

੧੨॥

ਮਲਾਰ ਮਹਲਾ ੩ ॥

ਰਸਨਾ ਨਾਮੁ ਸਭੁ ਕੋਈ ਕਹੈ ॥

ਸਤਿਗੁਰੁ ਸੇਵੇ ਤਾ ਨਾਮੁ ਲਹੈ ॥

ਬੰਧਨ ਤੋੜੇ ਮੁਕਤਿ ਘਰਿ ਰਹੈ ॥

ਗੁਰ ਸਬਦੀ ਅਸਥਿਰੁ ਘਰਿ ਬਹੈ ॥

੧॥

ਮੇਰੇ ਮਨ ਕਾਹੇ ਰੋਸੁ ਕਰੀਜੈ ॥

ਲਾਹਾ ਕਲਜੁਗਿ ਰਾਮ ਨਾਮੁ ਹੈ ਗੁਰਮਤਿ ਅਨਦਿਨੁ ਹਿਰਦੈ ਰਵੀਜੈ ॥

੧॥

ਰਹਾਉ ॥

ਬਾਬੀਹਾ ਖਿਨੁ ਖਿਨੁ ਬਿਲਲਾਇ ॥

ਬਿਨੁ ਪਿਰ ਦੇਖੇ ਨੀਂਦ ਨ ਪਾਇ ॥

ਇਹੁ ਵੇਛੋੜਾ ਸਹਿਆ ਨ ਜਾਇ ॥

ਸਤਿਗੁਰੁ ਮਿਲੈ ਤਾਂ ਮਿਲੈ ਸੁਭਾਇ ॥

੨॥

ਨਾਮਹੀਣੁ ਬਿਨਸੈ ਦੁਖੁ ਪਾਇ ॥

ਤ੍ਰਿਸਨਾ ਜਲਿਆ ਭੂਖ ਨ ਜਾਇ ॥

ਵਿਣੁ ਭਾਗਾ ਨਾਮੁ ਨ ਪਾਇਆ ਜਾਇ ॥

ਬਹੁ ਬਿਧਿ ਥਾਕਾ ਕਰਮ ਕਮਾਇ ॥

੩॥

ਤ੍ਰੈ ਗੁਣ ਬਾਣੀ ਬੇਦ ਬੀਚਾਰੁ ॥

ਬਿਖਿਆ ਮੈਲੁ ਬਿਖਿਆ ਵਾਪਾਰੁ ॥

ਮਰਿ ਜਨਮਹਿ ਫਿਰਿ ਹੋਹਿ ਖੁਆਰੁ ॥

ਗੁਰਮੁਖਿ ਤੁਰੀਆ ਗੁਣੁ ਉਰਿ ਧਾਰੁ ॥

੪॥

ਗੁਰੁ ਮਾਨੈ ਮਾਨੈ ਸਭੁ ਕੋਇ ॥

ਗੁਰ ਬਚਨੀ ਮਨੁ ਸੀਤਲੁ ਹੋਇ ॥

ਚਹੁ ਜੁਗਿ ਸੋਭਾ ਨਿਰਮਲ ਜਨੁ ਸੋਇ ॥

ਨਾਨਕ ਗੁਰਮੁਖਿ ਵਿਰਲਾ ਕੋਇ ॥

੫॥

੪॥

੧੩॥

੯॥

੧੩॥

੨੨॥

ਰਾਗੁ ਮਲਾਰ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥

ਅਨਦਿਨੁ ਹਰਿ ਹਰਿ ਧਿਆਇਓ ਹਿਰਦੈ ਮਤਿ ਗੁਰਮਤਿ ਦੂਖ ਵਿਸਾਰੀ ॥

ਸਭ ਆਸਾ ਮਨਸਾ ਬੰਧਨ ਤੂਟੇ ਹਰਿ ਹਰਿ ਪ੍ਰਭਿ ਕਿਰਪਾ ਧਾਰੀ ॥

੧॥

ਨੈਨੀ ਹਰਿ ਹਰਿ ਲਾਗੀ ਤਾਰੀ ॥

ਸਤਿਗੁਰੁ ਦੇਖਿ ਮੇਰਾ ਮਨੁ ਬਿਗਸਿਓ ਜਨੁ ਹਰਿ ਭੇਟਿਓ ਬਨਵਾਰੀ ॥

੧॥

ਰਹਾਉ ॥

SikhiAt.Net
1262 ×