Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
1263
Pavan Ang 1263 of 1430

ਜਿਨਿ ਐਸਾ ਨਾਮੁ ਵਿਸਾਰਿਆ ਮੇਰਾ ਹਰਿ ਹਰਿ ਤਿਸ ਕੈ ਕੁਲਿ ਲਾਗੀ ਗਾਰੀ ॥

ਹਰਿ ਤਿਸ ਕੈ ਕੁਲਿ ਪਰਸੂਤਿ ਨ ਕਰੀਅਹੁ ਤਿਸੁ ਬਿਧਵਾ ਕਰਿ ਮਹਤਾਰੀ ॥

੨॥

ਹਰਿ ਹਰਿ ਆਨਿ ਮਿਲਾਵਹੁ ਗੁਰੁ ਸਾਧੂ ਜਿਸੁ ਅਹਿਨਿਸਿ ਹਰਿ ਉਰਿ ਧਾਰੀ ॥

ਗੁਰਿ ਡੀਠੈ ਗੁਰ ਕਾ ਸਿਖੁ ਬਿਗਸੈ ਜਿਉ ਬਾਰਿਕੁ ਦੇਖਿ ਮਹਤਾਰੀ ॥

੩॥

ਧਨ ਪਿਰ ਕਾ ਇਕ ਹੀ ਸੰਗਿ ਵਾਸਾ ਵਿਚਿ ਹਉਮੈ ਭੀਤਿ ਕਰਾਰੀ ॥

ਗੁਰਿ ਪੂਰੈ ਹਉਮੈ ਭੀਤਿ ਤੋਰੀ ਜਨ ਨਾਨਕ ਮਿਲੇ ਬਨਵਾਰੀ ॥

੪॥

੧॥

ਮਲਾਰ ਮਹਲਾ ੪ ॥

ਗੰਗਾ ਜਮੁਨਾ ਗੋਦਾਵਰੀ ਸਰਸੁਤੀ ਤੇ ਕਰਹਿ ਉਦਮੁ ਧੂਰਿ ਸਾਧੂ ਕੀ ਤਾਈ ॥

ਕਿਲਵਿਖ ਮੈਲੁ ਭਰੇ ਪਰੇ ਹਮਰੈ ਵਿਚਿ ਹਮਰੀ ਮੈਲੁ ਸਾਧੂ ਕੀ ਧੂਰਿ ਗਵਾਈ ॥

੧॥

ਤੀਰਥਿ ਅਠਸਠਿ ਮਜਨੁ ਨਾਈ ॥

ਸਤਸੰਗਤਿ ਕੀ ਧੂਰਿ ਪਰੀ ਉਡਿ ਨੇਤ੍ਰੀ ਸਭ ਦੁਰਮਤਿ ਮੈਲੁ ਗਵਾਈ ॥

੧॥

ਰਹਾਉ ॥

ਜਾਹਰਨਵੀ ਤਪੈ ਭਾਗੀਰਥਿ ਆਣੀ ਕੇਦਾਰੁ ਥਾਪਿਓ ਮਹਸਾਈ ॥

ਕਾਂਸੀ ਕ੍ਰਿਸਨੁ ਚਰਾਵਤ ਗਾਊ ਮਿਲਿ ਹਰਿ ਜਨ ਸੋਭਾ ਪਾਈ ॥

੨॥

ਜਿਤਨੇ ਤੀਰਥ ਦੇਵੀ ਥਾਪੇ ਸਭਿ ਤਿਤਨੇ ਲੋਚਹਿ ਧੂਰਿ ਸਾਧੂ ਕੀ ਤਾਈ ॥

ਹਰਿ ਕਾ ਸੰਤੁ ਮਿਲੈ ਗੁਰ ਸਾਧੂ ਲੈ ਤਿਸ ਕੀ ਧੂਰਿ ਮੁਖਿ ਲਾਈ ॥

੩॥

ਜਿਤਨੀ ਸ੍ਰਿਸਟਿ ਤੁਮਰੀ ਮੇਰੇ ਸੁਆਮੀ ਸਭ ਤਿਤਨੀ ਲੋਚੈ ਧੂਰਿ ਸਾਧੂ ਕੀ ਤਾਈ ॥

ਨਾਨਕ ਲਿਲਾਟਿ ਹੋਵੈ ਜਿਸੁ ਲਿਖਿਆ ਤਿਸੁ ਸਾਧੂ ਧੂਰਿ ਦੇ ਹਰਿ ਪਾਰਿ ਲੰਘਾਈ ॥

੪॥

੨॥

ਮਲਾਰ ਮਹਲਾ ੪ ॥

ਤਿਸੁ ਜਨ ਕਉ ਹਰਿ ਮੀਠ ਲਗਾਨਾ ਜਿਸੁ ਹਰਿ ਹਰਿ ਕ੍ਰਿਪਾ ਕਰੈ ॥

ਤਿਸ ਕੀ ਭੂਖ ਦੂਖ ਸਭਿ ਉਤਰੈ ਜੋ ਹਰਿ ਗੁਣ ਹਰਿ ਉਚਰੈ ॥

੧॥

ਜਪਿ ਮਨ ਹਰਿ ਹਰਿ ਹਰਿ ਨਿਸਤਰੈ ॥

ਗੁਰ ਕੇ ਬਚਨ ਕਰਨ ਸੁਨਿ ਧਿਆਵੈ ਭਵ ਸਾਗਰੁ ਪਾਰਿ ਪਰੈ ॥

੧॥

ਰਹਾਉ ॥

ਤਿਸੁ ਜਨ ਕੇ ਹਮ ਹਾਟਿ ਬਿਹਾਝੇ ਜਿਸੁ ਹਰਿ ਹਰਿ ਕ੍ਰਿਪਾ ਕਰੈ ॥

ਹਰਿ ਜਨ ਕਉ ਮਿਲਿਆਂ ਸੁਖੁ ਪਾਈਐ ਸਭ ਦੁਰਮਤਿ ਮੈਲੁ ਹਰੈ ॥

੨॥

ਹਰਿ ਜਨ ਕਉ ਹਰਿ ਭੂਖ ਲਗਾਨੀ ਜਨੁ ਤ੍ਰਿਪਤੈ ਜਾ ਹਰਿ ਗੁਨ ਬਿਚਰੈ ॥

ਹਰਿ ਕਾ ਜਨੁ ਹਰਿ ਜਲ ਕਾ ਮੀਨਾ ਹਰਿ ਬਿਸਰਤ ਫੂਟਿ ਮਰੈ ॥

੩॥

ਜਿਨਿ ਏਹ ਪ੍ਰੀਤਿ ਲਾਈ ਸੋ ਜਾਨੈ ਕੈ ਜਾਨੈ ਜਿਸੁ ਮਨਿ ਧਰੈ ॥

ਜਨੁ ਨਾਨਕੁ ਹਰਿ ਦੇਖਿ ਸੁਖੁ ਪਾਵੈ ਸਭ ਤਨ ਕੀ ਭੂਖ ਟਰੈ ॥

੪॥

੩॥

ਮਲਾਰ ਮਹਲਾ ੪ ॥

ਜਿਤਨੇ ਜੀਅ ਜੰਤ ਪ੍ਰਭਿ ਕੀਨੇ ਤਿਤਨੇ ਸਿਰਿ ਕਾਰ ਲਿਖਾਵੈ ॥

ਹਰਿ ਜਨ ਕਉ ਹਰਿ ਦੀਨ੍ਹ ਵਡਾਈ ਹਰਿ ਜਨੁ ਹਰਿ ਕਾਰੈ ਲਾਵੈ ॥

੧॥

ਸਤਿਗੁਰੁ ਹਰਿ ਹਰਿ ਨਾਮੁ ਦ੍ਰਿੜਾਵੈ ॥

SikhiAt.Net
1263 ×