ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
1264
ਪਾਵਨ ਅੰਗ 1264 / 1430

ਹਰਿ ਬੋਲਹੁ ਗੁਰ ਕੇ ਸਿਖ ਮੇਰੇ ਭਾਈ ਹਰਿ ਭਉਜਲੁ ਜਗਤੁ ਤਰਾਵੈ ॥

੧॥

ਰਹਾਉ ॥

ਜੋ ਗੁਰ ਕਉ ਜਨੁ ਪੂਜੇ ਸੇਵੇ ਸੋ ਜਨੁ ਮੇਰੇ ਹਰਿ ਪ੍ਰਭ ਭਾਵੈ ॥

ਹਰਿ ਕੀ ਸੇਵਾ ਸਤਿਗੁਰੁ ਪੂਜਹੁ ਕਰਿ ਕਿਰਪਾ ਆਪਿ ਤਰਾਵੈ ॥

੨॥

ਭਰਮਿ ਭੂਲੇ ਅਗਿਆਨੀ ਅੰਧੁਲੇ ਭ੍ਰਮਿ ਭ੍ਰਮਿ ਫੂਲ ਤੋਰਾਵੈ ॥

ਨਿਰਜੀਉ ਪੂਜਹਿ ਮੜਾ ਸਰੇਵਹਿ ਸਭ ਬਿਰਥੀ ਘਾਲ ਗਵਾਵੈ ॥

੩॥

ਬ੍ਰਹਮੁ ਬਿੰਦੇ ਸੋ ਸਤਿਗੁਰੁ ਕਹੀਐ ਹਰਿ ਹਰਿ ਕਥਾ ਸੁਣਾਵੈ ॥

ਤਿਸੁ ਗੁਰ ਕਉ ਛਾਦਨ ਭੋਜਨ ਪਾਟ ਪਟੰਬਰ ਬਹੁ ਬਿਧਿ ਸਤਿ ਕਰਿ ਮੁਖਿ ਸੰਚਹੁ ਤਿਸੁ ਪੁੰਨ ਕੀ ਫਿਰਿ ਤੋਟਿ ਨ ਆਵੈ ॥

੪॥

ਸਤਿਗੁਰੁ ਦੇਉ ਪਰਤਖਿ ਹਰਿ ਮੂਰਤਿ ਜੋ ਅੰਮ੍ਰਿਤ ਬਚਨ ਸੁਣਾਵੈ ॥

ਨਾਨਕ ਭਾਗ ਭਲੇ ਤਿਸੁ ਜਨ ਕੇ ਜੋ ਹਰਿ ਚਰਣੀ ਚਿਤੁ ਲਾਵੈ ॥

੫॥

੪॥

ਮਲਾਰ ਮਹਲਾ ੪ ॥

ਜਿਨ੍ਹ ਕੈ ਹੀਅਰੈ ਬਸਿਓ ਮੇਰਾ ਸਤਿਗੁਰੁ ਤੇ ਸੰਤ ਭਲੇ ਭਲ ਭਾਂਤਿ ॥

ਤਿਨ੍ਹ ਦੇਖੇ ਮੇਰਾ ਮਨੁ ਬਿਗਸੈ ਹਉ ਤਿਨ ਕੈ ਸਦ ਬਲਿ ਜਾਂਤ ॥

੧॥

ਗਿਆਨੀ ਹਰਿ ਬੋਲਹੁ ਦਿਨੁ ਰਾਤਿ ॥

ਤਿਨ੍ਹ ਕੀ ਤ੍ਰਿਸਨਾ ਭੂਖ ਸਭ ਉਤਰੀ ਜੋ ਗੁਰਮਤਿ ਰਾਮ ਰਸੁ ਖਾਂਤਿ ॥

੧॥

ਰਹਾਉ ॥

ਹਰਿ ਕੇ ਦਾਸ ਸਾਧ ਸਖਾ ਜਨ ਜਿਨ ਮਿਲਿਆ ਲਹਿ ਜਾਇ ਭਰਾਂਤਿ ॥

ਜਿਉ ਜਲ ਦੁਧ ਭਿੰਨ ਭਿੰਨ ਕਾਢੈ ਚੁਣਿ ਹੰਸੁਲਾ ਤਿਉ ਦੇਹੀ ਤੇ ਚੁਣਿ ਕਾਢੈ ਸਾਧੂ ਹਉਮੈ ਤਾਤਿ ॥

੨॥

ਜਿਨ ਕੈ ਪ੍ਰੀਤਿ ਨਾਹੀ ਹਰਿ ਹਿਰਦੈ ਤੇ ਕਪਟੀ ਨਰ ਨਿਤ ਕਪਟੁ ਕਮਾਂਤਿ ॥

ਤਿਨ ਕਉ ਕਿਆ ਕੋਈ ਦੇਇ ਖਵਾਲੈ ਓਇ ਆਪਿ ਬੀਜਿ ਆਪੇ ਹੀ ਖਾਂਤਿ ॥

੩॥

ਹਰਿ ਕਾ ਚਿਹਨੁ ਸੋਈ ਹਰਿ ਜਨ ਕਾ ਹਰਿ ਆਪੇ ਜਨ ਮਹਿ ਆਪੁ ਰਖਾਂਤਿ ॥

ਧਨੁ ਧੰਨੁ ਗੁਰੂ ਨਾਨਕੁ ਸਮਦਰਸੀ ਜਿਨਿ ਨਿੰਦਾ ਉਸਤਤਿ ਤਰੀ ਤਰਾਂਤਿ ॥

੪॥

੫॥

ਮਲਾਰ ਮਹਲਾ ੪ ॥

ਅਗਮੁ ਅਗੋਚਰੁ ਨਾਮੁ ਹਰਿ ਊਤਮੁ ਹਰਿ ਕਿਰਪਾ ਤੇ ਜਪਿ ਲਇਆ ॥

ਸਤਸੰਗਤਿ ਸਾਧ ਪਾਈ ਵਡਭਾਗੀ ਸੰਗਿ ਸਾਧੂ ਪਾਰਿ ਪਇਆ ॥

੧॥

ਮੇਰੈ ਮਨਿ ਅਨਦਿਨੁ ਅਨਦੁ ਭਇਆ ॥

ਗੁਰ ਪਰਸਾਦਿ ਨਾਮੁ ਹਰਿ ਜਪਿਆ ਮੇਰੇ ਮਨ ਕਾ ਭ੍ਰਮੁ ਭਉ ਗਇਆ ॥

੧॥

ਰਹਾਉ ॥

ਜਿਨ ਹਰਿ ਗਾਇਆ ਜਿਨ ਹਰਿ ਜਪਿਆ ਤਿਨ ਸੰਗਤਿ ਹਰਿ ਮੇਲਹੁ ਕਰਿ ਮਇਆ ॥

ਤਿਨ ਕਾ ਦਰਸੁ ਦੇਖਿ ਸੁਖੁ ਪਾਇਆ ਦੁਖੁ ਹਉਮੈ ਰੋਗੁ ਗਇਆ ॥

੨॥

ਜੋ ਅਨਦਿਨੁ ਹਿਰਦੈ ਨਾਮੁ ਧਿਆਵਹਿ ਸਭੁ ਜਨਮੁ ਤਿਨਾ ਕਾ ਸਫਲੁ ਭਇਆ ॥

ਓਇ ਆਪਿ ਤਰੇ ਸ੍ਰਿਸਟਿ ਸਭ ਤਾਰੀ ਸਭੁ ਕੁਲੁ ਭੀ ਪਾਰਿ ਪਇਆ ॥

੩॥

ਤੁਧੁ ਆਪੇ ਆਪਿ ਉਪਾਇਆ ਸਭੁ ਜਗੁ ਤੁਧੁ ਆਪੇ ਵਸਿ ਕਰਿ ਲਇਆ ॥

SikhiAt.Net
1264 ×