ਜਨ ਨਾਨਕ ਕਉ ਪ੍ਰਭਿ ਕਿਰਪਾ ਧਾਰੀ ਬਿਖੁ ਡੁਬਦਾ ਕਾਢਿ ਲਇਆ ॥
੪॥
੬॥
ਮਲਾਰ ਮਹਲਾ ੪ ॥
ਗੁਰ ਪਰਸਾਦੀ ਅੰਮ੍ਰਿਤੁ ਨਹੀ ਪੀਆ ਤ੍ਰਿਸਨਾ ਭੂਖ ਨ ਜਾਈ ॥
ਮਨਮੁਖ ਮੂੜ੍ਹ ਜਲਤ ਅਹੰਕਾਰੀ ਹਉਮੈ ਵਿਚਿ ਦੁਖੁ ਪਾਈ ॥
ਆਵਤ ਜਾਤ ਬਿਰਥਾ ਜਨਮੁ ਗਵਾਇਆ ਦੁਖਿ ਲਾਗੈ ਪਛੁਤਾਈ ॥
ਜਿਸ ਤੇ ਉਪਜੇ ਤਿਸਹਿ ਨ ਚੇਤਹਿ ਧ੍ਰਿਗੁ ਜੀਵਣੁ ਧ੍ਰਿਗੁ ਖਾਈ ॥
੧॥
ਪ੍ਰਾਣੀ ਗੁਰਮੁਖਿ ਨਾਮੁ ਧਿਆਈ ॥
ਹਰਿ ਹਰਿ ਕ੍ਰਿਪਾ ਕਰੇ ਗੁਰੁ ਮੇਲੇ ਹਰਿ ਹਰਿ ਨਾਮਿ ਸਮਾਈ ॥
੧॥
ਰਹਾਉ ॥
ਮਨਮੁਖ ਜਨਮੁ ਭਇਆ ਹੈ ਬਿਰਥਾ ਆਵਤ ਜਾਤ ਲਜਾਈ ॥
ਕਾਮਿ ਕ੍ਰੋਧਿ ਡੂਬੇ ਅਭਿਮਾਨੀ ਹਉਮੈ ਵਿਚਿ ਜਲਿ ਜਾਈ ॥
ਤਿਨ ਸਿਧਿ ਨ ਬੁਧਿ ਭਈ ਮਤਿ ਮਧਿਮ ਲੋਭ ਲਹਰਿ ਦੁਖੁ ਪਾਈ ॥
ਗੁਰ ਬਿਹੂਨ ਮਹਾ ਦੁਖੁ ਪਾਇਆ ਜਮ ਪਕਰੇ ਬਿਲਲਾਈ ॥
੨॥
ਹਰਿ ਕਾ ਨਾਮੁ ਅਗੋਚਰੁ ਪਾਇਆ ਗੁਰਮੁਖਿ ਸਹਜਿ ਸੁਭਾਈ ॥
ਨਾਮੁ ਨਿਧਾਨੁ ਵਸਿਆ ਘਟ ਅੰਤਰਿ ਰਸਨਾ ਹਰਿ ਗੁਣ ਗਾਈ ॥
ਸਦਾ ਅਨੰਦਿ ਰਹੈ ਦਿਨੁ ਰਾਤੀ ਏਕ ਸਬਦਿ ਲਿਵ ਲਾਈ ॥
ਨਾਮੁ ਪਦਾਰਥੁ ਸਹਜੇ ਪਾਇਆ ਇਹ ਸਤਿਗੁਰ ਕੀ ਵਡਿਆਈ ॥
੩॥
ਸਤਿਗੁਰ ਤੇ ਹਰਿ ਹਰਿ ਮਨਿ ਵਸਿਆ ਸਤਿਗੁਰ ਕਉ ਸਦ ਬਲਿ ਜਾਈ ॥
ਮਨੁ ਤਨੁ ਅਰਪਿ ਰਖਉ ਸਭੁ ਆਗੈ ਗੁਰ ਚਰਣੀ ਚਿਤੁ ਲਾਈ ॥
ਅਪਣੀ ਕ੍ਰਿਪਾ ਕਰਹੁ ਗੁਰ ਪੂਰੇ ਆਪੇ ਲੈਹੁ ਮਿਲਾਈ ॥
ਹਮ ਲੋਹ ਗੁਰ ਨਾਵ ਬੋਹਿਥਾ ਨਾਨਕ ਪਾਰਿ ਲੰਘਾਈ ॥
੪॥
੭॥
ਮਲਾਰ ਮਹਲਾ ੪ ਪੜਤਾਲ ਘਰੁ ੩ ੴ ਸਤਿਗੁਰ ਪ੍ਰਸਾਦਿ ॥
ਹਰਿ ਜਨ ਬੋਲਤ ਸ੍ਰੀਰਾਮ ਨਾਮਾ ਮਿਲਿ ਸਾਧਸੰਗਤਿ ਹਰਿ ਤੋਰ ॥
੧॥
ਰਹਾਉ ॥
ਹਰਿ ਧਨੁ ਬਨਜਹੁ ਹਰਿ ਧਨੁ ਸੰਚਹੁ ਜਿਸੁ ਲਾਗਤ ਹੈ ਨਹੀ ਚੋਰ ॥
੧॥
ਚਾਤ੍ਰਿਕ ਮੋਰ ਬੋਲਤ ਦਿਨੁ ਰਾਤੀ ਸੁਨਿ ਘਨਿਹਰ ਕੀ ਘੋਰ ॥
੨॥
ਜੋ ਬੋਲਤ ਹੈ ਮ੍ਰਿਗ ਮੀਨ ਪੰਖੇਰੂ ਸੁ ਬਿਨੁ ਹਰਿ ਜਾਪਤ ਹੈ ਨਹੀ ਹੋਰ ॥
੩॥
ਨਾਨਕ ਜਨ ਹਰਿ ਕੀਰਤਿ ਗਾਈ ਛੂਟਿ ਗਇਓ ਜਮ ਕਾ ਸਭ ਸੋਰ ॥
੪॥
੧॥
੮॥
ਮਲਾਰ ਮਹਲਾ ੪ ॥
ਰਾਮ ਰਾਮ ਬੋਲਿ ਬੋਲਿ ਖੋਜਤੇ ਬਡਭਾਗੀ ॥
ਹਰਿ ਕਾ ਪੰਥੁ ਕੋਊ ਬਤਾਵੈ ਹਉ ਤਾ ਕੈ ਪਾਇ ਲਾਗੀ ॥
੧॥
ਰਹਾਉ ॥
ਹਰਿ ਹਮਾਰੋ ਮੀਤੁ ਸਖਾਈ ਹਮ ਹਰਿ ਸਿਉ ਪ੍ਰੀਤਿ ਲਾਗੀ ॥