ਇਸਤ੍ਰੀ ਰੂਪ ਚੇਰੀ ਕੀ ਨਿਆਈ ਸੋਭ ਨਹੀ ਬਿਨੁ ਭਰਤਾਰੇ ॥
੧॥
ਬਿਨਉ ਸੁਨਿਓ ਜਬ ਠਾਕੁਰ ਮੇਰੈ ਬੇਗਿ ਆਇਓ ਕਿਰਪਾ ਧਾਰੇ ॥
ਕਹੁ ਨਾਨਕ ਮੇਰੋ ਬਨਿਓ ਸੁਹਾਗੋ ਪਤਿ ਸੋਭਾ ਭਲੇ ਅਚਾਰੇ ॥
੨॥
੩॥
੭॥
ਮਲਾਰ ਮਹਲਾ ੫ ॥
ਪ੍ਰੀਤਮ ਸਾਚਾ ਨਾਮੁ ਧਿਆਇ ॥
ਦੂਖ ਦਰਦ ਬਿਨਸੈ ਭਵ ਸਾਗਰੁ ਗੁਰ ਕੀ ਮੂਰਤਿ ਰਿਦੈ ਬਸਾਇ ॥
੧॥
ਰਹਾਉ ॥
ਦੁਸਮਨ ਹਤੇ ਦੋਖੀ ਸਭਿ ਵਿਆਪੇ ਹਰਿ ਸਰਣਾਈ ਆਇਆ ॥
ਰਾਖਨਹਾਰੈ ਹਾਥ ਦੇ ਰਾਖਿਓ ਨਾਮੁ ਪਦਾਰਥੁ ਪਾਇਆ ॥
੧॥
ਕਰਿ ਕਿਰਪਾ ਕਿਲਵਿਖ ਸਭਿ ਕਾਟੇ ਨਾਮੁ ਨਿਰਮਲੁ ਮਨਿ ਦੀਆ ॥
ਗੁਣ ਨਿਧਾਨੁ ਨਾਨਕ ਮਨਿ ਵਸਿਆ ਬਾਹੁੜਿ ਦੂਖ ਨ ਥੀਆ ॥
੨॥
੪॥
੮॥
ਮਲਾਰ ਮਹਲਾ ੫ ॥
ਪ੍ਰਭ ਮੇਰੇ ਪ੍ਰੀਤਮ ਪ੍ਰਾਨ ਪਿਆਰੇ ॥
ਪ੍ਰੇਮ ਭਗਤਿ ਅਪਨੋ ਨਾਮੁ ਦੀਜੈ ਦਇਆਲ ਅਨੁਗ੍ਰਹੁ ਧਾਰੇ ॥
੧॥
ਰਹਾਉ ॥
ਸਿਮਰਉ ਚਰਨ ਤੁਹਾਰੇ ਪ੍ਰੀਤਮ ਰਿਦੈ ਤੁਹਾਰੀ ਆਸਾ ॥
ਸੰਤ ਜਨਾ ਪਹਿ ਕਰਉ ਬੇਨਤੀ ਮਨਿ ਦਰਸਨ ਕੀ ਪਿਆਸਾ ॥
੧॥
ਬਿਛੁਰਤ ਮਰਨੁ ਜੀਵਨੁ ਹਰਿ ਮਿਲਤੇ ਜਨ ਕਉ ਦਰਸਨੁ ਦੀਜੈ ॥
ਨਾਮ ਅਧਾਰੁ ਜੀਵਨ ਧਨੁ ਨਾਨਕ ਪ੍ਰਭ ਮੇਰੇ ਕਿਰਪਾ ਕੀਜੈ ॥
੨॥
੫॥
੯॥
ਮਲਾਰ ਮਹਲਾ ੫ ॥
ਅਬ ਅਪਨੇ ਪ੍ਰੀਤਮ ਸਿਉ ਬਨਿ ਆਈ ॥
ਰਾਜਾ ਰਾਮੁ ਰਮਤ ਸੁਖੁ ਪਾਇਓ ਬਰਸੁ ਮੇਘ ਸੁਖਦਾਈ ॥
੧॥
ਰਹਾਉ ॥
ਇਕੁ ਪਲੁ ਬਿਸਰਤ ਨਹੀ ਸੁਖ ਸਾਗਰੁ ਨਾਮੁ ਨਵੈ ਨਿਧਿ ਪਾਈ ॥
ਉਦੌਤੁ ਭਇਓ ਪੂਰਨ ਭਾਵੀ ਕੋ ਭੇਟੇ ਸੰਤ ਸਹਾਈ ॥
੧॥
ਸੁਖ ਉਪਜੇ ਦੁਖ ਸਗਲ ਬਿਨਾਸੇ ਪਾਰਬ੍ਰਹਮ ਲਿਵ ਲਾਈ ॥
ਤਰਿਓ ਸੰਸਾਰੁ ਕਠਿਨ ਭੈ ਸਾਗਰੁ ਹਰਿ ਨਾਨਕ ਚਰਨ ਧਿਆਈ ॥
੨॥
੬॥
੧੦॥
ਮਲਾਰ ਮਹਲਾ ੫ ॥
ਘਨਿਹਰ ਬਰਸਿ ਸਗਲ ਜਗੁ ਛਾਇਆ ॥
ਭਏ ਕ੍ਰਿਪਾਲ ਪ੍ਰੀਤਮ ਪ੍ਰਭ ਮੇਰੇ ਅਨਦ ਮੰਗਲ ਸੁਖ ਪਾਇਆ ॥
੧॥
ਰਹਾਉ ॥
ਮਿਟੇ ਕਲੇਸ ਤ੍ਰਿਸਨ ਸਭ ਬੂਝੀ ਪਾਰਬ੍ਰਹਮੁ ਮਨਿ ਧਿਆਇਆ ॥
ਸਾਧਸੰਗਿ ਜਨਮ ਮਰਨ ਨਿਵਾਰੇ ਬਹੁਰਿ ਨ ਕਤਹੂ ਧਾਇਆ ॥
੧॥
ਮਨੁ ਤਨੁ ਨਾਮਿ ਨਿਰੰਜਨਿ ਰਾਤਉ ਚਰਨ ਕਮਲ ਲਿਵ ਲਾਇਆ ॥
ਅੰਗੀਕਾਰੁ ਕੀਓ ਪ੍ਰਭਿ ਅਪਨੈ ਨਾਨਕ ਦਾਸ ਸਰਣਾਇਆ ॥
੨॥
੭॥
੧੧॥
ਮਲਾਰ ਮਹਲਾ ੫ ॥
ਬਿਛੁਰਤ ਕਿਉ ਜੀਵੇ ਓਇ ਜੀਵਨ ॥
ਚਿਤਹਿ ਉਲਾਸ ਆਸ ਮਿਲਬੇ ਕੀ ਚਰਨ ਕਮਲ ਰਸ ਪੀਵਨ ॥
੧॥
ਰਹਾਉ ॥
ਜਿਨ ਕਉ ਪਿਆਸ ਤੁਮਾਰੀ ਪ੍ਰੀਤਮ ਤਿਨ ਕਉ ਅੰਤਰੁ ਨਾਹੀ ॥
ਜਿਨ ਕਉ ਬਿਸਰੈ ਮੇਰੋ ਰਾਮੁ ਪਿਆਰਾ ਸੇ ਮੂਏ ਮਰਿ ਜਾਂਹੀਂ ॥
੧॥