Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
1271
Pavan Ang 1271 of 1430

ਨਾਨਕ ਤਿਨ ਕੈ ਸਦ ਕੁਰਬਾਣੇ ॥

੪॥

੨॥

੨੦॥

ਮਲਾਰ ਮਹਲਾ ੫ ॥

ਪਰਮੇਸਰੁ ਹੋਆ ਦਇਆਲੁ ॥

ਮੇਘੁ ਵਰਸੈ ਅੰਮ੍ਰਿਤ ਧਾਰ ॥

ਸਗਲੇ ਜੀਅ ਜੰਤ ਤ੍ਰਿਪਤਾਸੇ ॥

ਕਾਰਜ ਆਏ ਪੂਰੇ ਰਾਸੇ ॥

੧॥

ਸਦਾ ਸਦਾ ਮਨ ਨਾਮੁ ਸਮ੍ਹਾਲਿ ॥

ਗੁਰ ਪੂਰੇ ਕੀ ਸੇਵਾ ਪਾਇਆ ਐਥੈ ਓਥੈ ਨਿਬਹੈ ਨਾਲਿ ॥

੧॥

ਰਹਾਉ ॥

ਦੁਖੁ ਭੰਨਾ ਭੈ ਭੰਜਨਹਾਰ ॥

ਆਪਣਿਆ ਜੀਆ ਕੀ ਕੀਤੀ ਸਾਰ ॥

ਰਾਖਨਹਾਰ ਸਦਾ ਮਿਹਰਵਾਨ ॥

ਸਦਾ ਸਦਾ ਜਾਈਐ ਕੁਰਬਾਨ ॥

੨॥

ਕਾਲੁ ਗਵਾਇਆ ਕਰਤੈ ਆਪਿ ॥

ਸਦਾ ਸਦਾ ਮਨ ਤਿਸ ਨੋ ਜਾਪਿ ॥

ਦ੍ਰਿਸਟਿ ਧਾਰਿ ਰਾਖੇ ਸਭਿ ਜੰਤ ॥

ਗੁਣ ਗਾਵਹੁ ਨਿਤ ਨਿਤ ਭਗਵੰਤ ॥

੩॥

ਏਕੋ ਕਰਤਾ ਆਪੇ ਆਪ ॥

ਹਰਿ ਕੇ ਭਗਤ ਜਾਣਹਿ ਪਰਤਾਪ ॥

ਨਾਵੈ ਕੀ ਪੈਜ ਰਖਦਾ ਆਇਆ ॥

ਨਾਨਕੁ ਬੋਲੈ ਤਿਸ ਕਾ ਬੋਲਾਇਆ ॥

੪॥

੩॥

੨੧॥

ਮਲਾਰ ਮਹਲਾ ੫ ॥

ਗੁਰ ਸਰਣਾਈ ਸਗਲ ਨਿਧਾਨ ॥

ਸਾਚੀ ਦਰਗਹਿ ਪਾਈਐ ਮਾਨੁ ॥

ਭ੍ਰਮੁ ਭਉ ਦੂਖੁ ਦਰਦੁ ਸਭੁ ਜਾਇ ॥

ਸਾਧਸੰਗਿ ਸਦ ਹਰਿ ਗੁਣ ਗਾਇ ॥

੧॥

ਮਨ ਮੇਰੇ ਗੁਰੁ ਪੂਰਾ ਸਾਲਾਹਿ ॥

ਨਾਮੁ ਨਿਧਾਨੁ ਜਪਹੁ ਦਿਨੁ ਰਾਤੀ ਮਨ ਚਿੰਦੇ ਫਲ ਪਾਇ ॥

੧॥

ਰਹਾਉ ॥

ਸਤਿਗੁਰ ਜੇਵਡੁ ਅਵਰੁ ਨ ਕੋਇ ॥

ਗੁਰੁ ਪਾਰਬ੍ਰਹਮੁ ਪਰਮੇਸਰੁ ਸੋਇ ॥

ਜਨਮ ਮਰਣ ਦੂਖ ਤੇ ਰਾਖੈ ॥

ਮਾਇਆ ਬਿਖੁ ਫਿਰਿ ਬਹੁੜਿ ਨ ਚਾਖੈ ॥

੨॥

ਗੁਰ ਕੀ ਮਹਿਮਾ ਕਥਨੁ ਨ ਜਾਇ ॥

ਗੁਰੁ ਪਰਮੇਸਰੁ ਸਾਚੈ ਨਾਇ ॥

ਸਚੁ ਸੰਜਮੁ ਕਰਣੀ ਸਭੁ ਸਾਚੀ ॥

ਸੋ ਮਨੁ ਨਿਰਮਲੁ ਜੋ ਗੁਰ ਸੰਗਿ ਰਾਚੀ ॥

੩॥

ਗੁਰੁ ਪੂਰਾ ਪਾਈਐ ਵਡ ਭਾਗਿ ॥

ਕਾਮੁ ਕ੍ਰੋਧੁ ਲੋਭੁ ਮਨ ਤੇ ਤਿਆਗਿ ॥

ਕਰਿ ਕਿਰਪਾ ਗੁਰ ਚਰਣ ਨਿਵਾਸਿ ॥

ਨਾਨਕ ਕੀ ਪ੍ਰਭ ਸਚੁ ਅਰਦਾਸਿ ॥

੪॥

੪॥

੨੨॥

ਰਾਗੁ ਮਲਾਰ ਮਹਲਾ ੫ ਪੜਤਾਲ ਘਰੁ ੩ ੴ ਸਤਿਗੁਰ ਪ੍ਰਸਾਦਿ ॥

ਗੁਰ ਮਨਾਰਿ ਪ੍ਰਿਅ ਦਇਆਰ ਸਿਉ ਰੰਗੁ ਕੀਆ ॥

ਕੀਨੋ ਰੀ ਸਗਲ ਸੀਂਗਾਰ ॥

ਤਜਿਓ ਰੀ ਸਗਲ ਬਿਕਾਰ ॥

ਧਾਵਤੋ ਅਸਥਿਰੁ ਥੀਆ ॥

੧॥

ਰਹਾਉ ॥

ਐਸੇ ਰੇ ਮਨ ਪਾਇ ਕੈ ਆਪੁ ਗਵਾਇ ਕੈ ਕਰਿ ਸਾਧਨ ਸਿਉ ਸੰਗੁ ॥

ਬਾਜੇ ਬਜਹਿ ਮ੍ਰਿਦੰਗ ਅਨਾਹਦ ਕੋਕਿਲ ਰੀ ਰਾਮ ਨਾਮੁ ਬੋਲੈ ਮਧੁਰ ਬੈਨ ਅਤਿ ਸੁਹੀਆ ॥

੧॥

ਐਸੀ ਤੇਰੇ ਦਰਸਨ ਕੀ ਸੋਭ ਅਤਿ ਅਪਾਰ ਪ੍ਰਿਅ ਅਮੋਘ ਤੈਸੇ ਹੀ ਸੰਗਿ ਸੰਤ ਬਨੇ ॥

ਭਵ ਉਤਾਰ ਨਾਮ ਭਨੇ ॥

ਰਮ ਰਾਮ ਰਾਮ ਮਾਲ ॥

SikhiAt.Net
1271 ×