ਮਲਾਰ ਮਹਲਾ ੫ ॥
ਹੇ ਗੋਬਿੰਦ ਹੇ ਗੋਪਾਲ ਹੇ ਦਇਆਲ ਲਾਲ ॥
੧॥
ਰਹਾਉ ॥
ਪ੍ਰਾਨ ਨਾਥ ਅਨਾਥ ਸਖੇ ਦੀਨ ਦਰਦ ਨਿਵਾਰ ॥
੧॥
ਹੇ ਸਮ੍ਰਥ ਅਗਮ ਪੂਰਨ ਮੋਹਿ ਮਇਆ ਧਾਰਿ ॥
੨॥
ਅੰਧ ਕੂਪ ਮਹਾ ਭਇਆਨ ਨਾਨਕ ਪਾਰਿ ਉਤਾਰ ॥
੩॥
੮॥
੩੦॥
ਮਲਾਰ ਮਹਲਾ ੧ ਅਸਟਪਦੀਆ ਘਰੁ ੧ ੴ ਸਤਿਗੁਰ ਪ੍ਰਸਾਦਿ ॥
ਚਕਵੀ ਨੈਨ ਨੀਂਦ ਨਹਿ ਚਾਹੈ ਬਿਨੁ ਪਿਰ ਨੀਂਦ ਨ ਪਾਈ ॥
ਸੂਰੁ ਚਰ੍ਹੈ ਪ੍ਰਿਉ ਦੇਖੈ ਨੈਨੀ ਨਿਵਿ ਨਿਵਿ ਲਾਗੈ ਪਾਂਈ ॥
੧॥
ਪਿਰ ਭਾਵੈ ਪ੍ਰੇਮੁ ਸਖਾਈ ॥
ਤਿਸੁ ਬਿਨੁ ਘੜੀ ਨਹੀ ਜਗਿ ਜੀਵਾ ਐਸੀ ਪਿਆਸ ਤਿਸਾਈ ॥
੧॥
ਰਹਾਉ ॥
ਸਰਵਰਿ ਕਮਲੁ ਕਿਰਣਿ ਆਕਾਸੀ ਬਿਗਸੈ ਸਹਜਿ ਸੁਭਾਈ ॥
ਪ੍ਰੀਤਮ ਪ੍ਰੀਤਿ ਬਨੀ ਅਭ ਐਸੀ ਜੋਤੀ ਜੋਤਿ ਮਿਲਾਈ ॥
੨॥
ਚਾਤ੍ਰਿਕੁ ਜਲ ਬਿਨੁ ਪ੍ਰਿਉ ਪ੍ਰਿਉ ਟੇਰੈ ਬਿਲਪ ਕਰੈ ਬਿਲਲਾਈ ॥
ਘਨਹਰ ਘੋਰ ਦਸੌ ਦਿਸਿ ਬਰਸੈ ਬਿਨੁ ਜਲ ਪਿਆਸ ਨ ਜਾਈ ॥
੩॥
ਮੀਨ ਨਿਵਾਸ ਉਪਜੈ ਜਲ ਹੀ ਤੇ ਸੁਖ ਦੁਖ ਪੁਰਬਿ ਕਮਾਈ ॥
ਖਿਨੁ ਤਿਲੁ ਰਹਿ ਨ ਸਕੈ ਪਲੁ ਜਲ ਬਿਨੁ ਮਰਨੁ ਜੀਵਨੁ ਤਿਸੁ ਤਾਂਈ ॥
੪॥
ਧਨ ਵਾਂਢੀ ਪਿਰੁ ਦੇਸ ਨਿਵਾਸੀ ਸਚੇ ਗੁਰ ਪਹਿ ਸਬਦੁ ਪਠਾਈਂ ॥
ਗੁਣ ਸੰਗ੍ਰਹਿ ਪ੍ਰਭੁ ਰਿਦੈ ਨਿਵਾਸੀ ਭਗਤਿ ਰਤੀ ਹਰਖਾਈ ॥
੫॥
ਪ੍ਰਿਉ ਪ੍ਰਿਉ ਕਰੈ ਸਭੈ ਹੈ ਜੇਤੀ ਗੁਰ ਭਾਵੈ ਪ੍ਰਿਉ ਪਾਈਂ ॥
ਪ੍ਰਿਉ ਨਾਲੇ ਸਦ ਹੀ ਸਚਿ ਸੰਗੇ ਨਦਰੀ ਮੇਲਿ ਮਿਲਾਈ ॥
੬॥
ਸਭ ਮਹਿ ਜੀਉ ਜੀਉ ਹੈ ਸੋਈ ਘਟਿ ਘਟਿ ਰਹਿਆ ਸਮਾਈ ॥
ਗੁਰ ਪਰਸਾਦਿ ਘਰ ਹੀ ਪਰਗਾਸਿਆ ਸਹਜੇ ਸਹਜਿ ਸਮਾਈ ॥
੭॥
ਅਪਨਾ ਕਾਜੁ ਸਵਾਰਹੁ ਆਪੇ ਸੁਖਦਾਤੇ ਗੋਸਾਂਈਂ ॥
ਗੁਰ ਪਰਸਾਦਿ ਘਰ ਹੀ ਪਿਰੁ ਪਾਇਆ ਤਉ ਨਾਨਕ ਤਪਤਿ ਬੁਝਾਈ ॥
੮॥
੧॥
ਮਲਾਰ ਮਹਲਾ ੧ ॥
ਜਾਗਤੁ ਜਾਗਿ ਰਹੈ ਗੁਰ ਸੇਵਾ ਬਿਨੁ ਹਰਿ ਮੈ ਕੋ ਨਾਹੀ ॥
ਅਨਿਕ ਜਤਨ ਕਰਿ ਰਹਣੁ ਨ ਪਾਵੈ ਆਚੁ ਕਾਚੁ ਢਰਿ ਪਾਂਹੀ ॥
੧॥
ਇਸੁ ਤਨ ਧਨ ਕਾ ਕਹਹੁ ਗਰਬੁ ਕੈਸਾ ॥
ਬਿਨਸਤ ਬਾਰ ਨ ਲਾਗੈ ਬਵਰੇ ਹਉਮੈ ਗਰਬਿ ਖਪੈ ਜਗੁ ਐਸਾ ॥
੧॥
ਰਹਾਉ ॥
ਜੈ ਜਗਦੀਸ ਪ੍ਰਭੂ ਰਖਵਾਰੇ ਰਾਖੈ ਪਰਖੈ ਸੋਈ ॥
ਜੇਤੀ ਹੈ ਤੇਤੀ ਤੁਝ ਹੀ ਤੇ ਤੁਮ੍ਹ ਸਰਿ ਅਵਰੁ ਨ ਕੋਈ ॥
੨॥
ਜੀਅ ਉਪਾਇ ਜੁਗਤਿ ਵਸਿ ਕੀਨੀ ਆਪੇ ਗੁਰਮੁਖਿ ਅੰਜਨੁ ॥
ਅਮਰੁ ਅਨਾਥ ਸਰਬ ਸਿਰਿ ਮੋਰਾ ਕਾਲ ਬਿਕਾਲ ਭਰਮ ਭੈ ਖੰਜਨੁ ॥
੩॥