ਕਾਗਦ ਕੋਟੁ ਇਹੁ ਜਗੁ ਹੈ ਬਪੁਰੋ ਰੰਗਨਿ ਚਿਹਨ ਚਤੁਰਾਈ ॥
ਨਾਨ੍ਹੀ ਸੀ ਬੂੰਦ ਪਵਨੁ ਪਤਿ ਖੋਵੈ ਜਨਮਿ ਮਰੈ ਖਿਨੁ ਤਾਈਂ ॥
੪॥
ਨਦੀ ਉਪਕੰਠਿ ਜੈਸੇ ਘਰੁ ਤਰਵਰੁ ਸਰਪਨਿ ਘਰੁ ਘਰ ਮਾਹੀ ॥
ਉਲਟੀ ਨਦੀ ਕਹਾਂ ਘਰੁ ਤਰਵਰੁ ਸਰਪਨਿ ਡਸੈ ਦੂਜਾ ਮਨ ਮਾਂਹੀ ॥
੫॥
ਗਾਰੁੜ ਗੁਰ ਗਿਆਨੁ ਧਿਆਨੁ ਗੁਰ ਬਚਨੀ ਬਿਖਿਆ ਗੁਰਮਤਿ ਜਾਰੀ ॥
ਮਨ ਤਨ ਹੇਂਵ ਭਏ ਸਚੁ ਪਾਇਆ ਹਰਿ ਕੀ ਭਗਤਿ ਨਿਰਾਰੀ ॥
੬॥
ਜੇਤੀ ਹੈ ਤੇਤੀ ਤੁਧੁ ਜਾਚੈ ਤੂ ਸਰਬ ਜੀਆਂ ਦਇਆਲਾ ॥
ਤੁਮ੍ਹਰੀ ਸਰਣਿ ਪਰੇ ਪਤਿ ਰਾਖਹੁ ਸਾਚੁ ਮਿਲੈ ਗੋਪਾਲਾ ॥
੭॥
ਬਾਧੀ ਧੰਧਿ ਅੰਧ ਨਹੀ ਸੂਝੈ ਬਧਿਕ ਕਰਮ ਕਮਾਵੈ ॥
ਸਤਿਗੁਰ ਮਿਲੈ ਤ ਸੂਝਸਿ ਬੂਝਸਿ ਸਚ ਮਨਿ ਗਿਆਨੁ ਸਮਾਵੈ ॥
੮॥
ਨਿਰਗੁਣ ਦੇਹ ਸਾਚ ਬਿਨੁ ਕਾਚੀ ਮੈ ਪੂਛਉ ਗੁਰੁ ਅਪਨਾ ॥
ਨਾਨਕ ਸੋ ਪ੍ਰਭੁ ਪ੍ਰਭੂ ਦਿਖਾਵੈ ਬਿਨੁ ਸਾਚੇ ਜਗੁ ਸੁਪਨਾ ॥
੯॥
੨॥
ਮਲਾਰ ਮਹਲਾ ੧ ॥
ਚਾਤ੍ਰਿਕ ਮੀਨ ਜਲ ਹੀ ਤੇ ਸੁਖੁ ਪਾਵਹਿ ਸਾਰਿੰਗ ਸਬਦਿ ਸੁਹਾਈ ॥
੧॥
ਰੈਨਿ ਬਬੀਹਾ ਬੋਲਿਓ ਮੇਰੀ ਮਾਈ ॥
੧॥
ਰਹਾਉ ॥
ਪ੍ਰਿਅ ਸਿਉ ਪ੍ਰੀਤਿ ਨ ਉਲਟੈ ਕਬਹੂ ਜੋ ਤੈ ਭਾਵੈ ਸਾਈ ॥
੨॥
ਨੀਦ ਗਈ ਹਉਮੈ ਤਨਿ ਥਾਕੀ ਸਚ ਮਤਿ ਰਿਦੈ ਸਮਾਈ ॥
੩॥
ਰੂਖੀਂ ਬਿਰਖੀਂ ਊਡਉ ਭੂਖਾ ਪੀਵਾ ਨਾਮੁ ਸੁਭਾਈ ॥
੪॥
ਲੋਚਨ ਤਾਰ ਲਲਤਾ ਬਿਲਲਾਤੀ ਦਰਸਨ ਪਿਆਸ ਰਜਾਈ ॥
੫॥
ਪ੍ਰਿਅ ਬਿਨੁ ਸੀਗਾਰੁ ਕਰੀ ਤੇਤਾ ਤਨੁ ਤਾਪੈ ਕਾਪਰੁ ਅੰਗਿ ਨ ਸੁਹਾਈ ॥
੬॥
ਅਪਨੇ ਪਿਆਰੇ ਬਿਨੁ ਇਕੁ ਖਿਨੁ ਰਹਿ ਨ ਸਕਂਉ ਬਿਨ ਮਿਲੇ ਨੀਂਦ ਨ ਪਾਈ ॥
੭॥
ਪਿਰੁ ਨਜੀਕਿ ਨ ਬੂਝੈ ਬਪੁੜੀ ਸਤਿਗੁਰਿ ਦੀਆ ਦਿਖਾਈ ॥
੮॥
ਸਹਜਿ ਮਿਲਿਆ ਤਬ ਹੀ ਸੁਖੁ ਪਾਇਆ ਤ੍ਰਿਸਨਾ ਸਬਦਿ ਬੁਝਾਈ ॥
੯॥
ਕਹੁ ਨਾਨਕ ਤੁਝ ਤੇ ਮਨੁ ਮਾਨਿਆ ਕੀਮਤਿ ਕਹਨੁ ਨ ਜਾਈ ॥
੧੦॥
੩॥
ਮਲਾਰ ਮਹਲਾ ੧ ਅਸਟਪਦੀਆ ਘਰੁ ੨ ੴ ਸਤਿਗੁਰ ਪ੍ਰਸਾਦਿ ॥
ਅਖਲੀ ਊਂਡੀ ਜਲੁ ਭਰ ਨਾਲਿ ॥
ਡੂਗਰੁ ਊਚਉ ਗੜੁ ਪਾਤਾਲਿ ॥
ਸਾਗਰੁ ਸੀਤਲੁ ਗੁਰ ਸਬਦ ਵੀਚਾਰਿ ॥
ਮਾਰਗੁ ਮੁਕਤਾ ਹਉਮੈ ਮਾਰਿ ॥
੧॥
ਮੈ ਅੰਧੁਲੇ ਨਾਵੈ ਕੀ ਜੋਤਿ ॥
ਨਾਮ ਅਧਾਰਿ ਚਲਾ ਗੁਰ ਕੈ ਭੈ ਭੇਤਿ ॥
੧॥
ਰਹਾਉ ॥