Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
1277
Pavan Ang 1277 of 1430

ਬਿਨੁ ਸਤਿਗੁਰ ਕਿਨੈ ਨ ਪਾਇਓ ਮਨਿ ਵੇਖਹੁ ਕੋ ਪਤੀਆਇ ॥

ਹਰਿ ਕਿਰਪਾ ਤੇ ਸਤਿਗੁਰੁ ਪਾਈਐ ਭੇਟੈ ਸਹਜਿ ਸੁਭਾਇ ॥

ਮਨਮੁਖ ਭਰਮਿ ਭੁਲਾਇਆ ਬਿਨੁ ਭਾਗਾ ਹਰਿ ਧਨੁ ਨ ਪਾਇ ॥

੫॥

ਤ੍ਰੈ ਗੁਣ ਸਭਾ ਧਾਤੁ ਹੈ ਪੜਿ ਪੜਿ ਕਰਹਿ ਵੀਚਾਰੁ ॥

ਮੁਕਤਿ ਕਦੇ ਨ ਹੋਵਈ ਨਹੁ ਪਾਇਨ੍ਹਿ ਮੋਖ ਦੁਆਰੁ ॥

ਬਿਨੁ ਸਤਿਗੁਰ ਬੰਧਨ ਨ ਤੁਟਹੀ ਨਾਮਿ ਨ ਲਗੈ ਪਿਆਰੁ ॥

੬॥

ਪੜਿ ਪੜਿ ਪੰਡਿਤ ਮੋਨੀ ਥਕੇ ਬੇਦਾਂ ਕਾ ਅਭਿਆਸੁ ॥

ਹਰਿ ਨਾਮੁ ਚਿਤਿ ਨ ਆਵਈ ਨਹ ਨਿਜ ਘਰਿ ਹੋਵੈ ਵਾਸੁ ॥

ਜਮਕਾਲੁ ਸਿਰਹੁ ਨ ਉਤਰੈ ਅੰਤਰਿ ਕਪਟ ਵਿਣਾਸੁ ॥

੭॥

ਹਰਿ ਨਾਵੈ ਨੋ ਸਭੁ ਕੋ ਪਰਤਾਪਦਾ ਵਿਣੁ ਭਾਗਾਂ ਪਾਇਆ ਨ ਜਾਇ ॥

ਨਦਰਿ ਕਰੇ ਗੁਰੁ ਭੇਟੀਐ ਹਰਿ ਨਾਮੁ ਵਸੈ ਮਨਿ ਆਇ ॥

ਨਾਨਕ ਨਾਮੇ ਹੀ ਪਤਿ ਊਪਜੈ ਹਰਿ ਸਿਉ ਰਹਾਂ ਸਮਾਇ ॥

੮॥

੨॥

ਮਲਾਰ ਮਹਲਾ ੩ ਅਸਟਪਦੀ ਘਰੁ ੨ ॥

ੴ ਸਤਿਗੁਰ ਪ੍ਰਸਾਦਿ ॥

ਹਰਿ ਹਰਿ ਕ੍ਰਿਪਾ ਕਰੇ ਗੁਰ ਕੀ ਕਾਰੈ ਲਾਏ ॥

ਦੁਖੁ ਪਲ੍ਹਰਿ ਹਰਿ ਨਾਮੁ ਵਸਾਏ ॥

ਸਾਚੀ ਗਤਿ ਸਾਚੈ ਚਿਤੁ ਲਾਏ ॥

ਗੁਰ ਕੀ ਬਾਣੀ ਸਬਦਿ ਸੁਣਾਏ ॥

੧॥

ਮਨ ਮੇਰੇ ਹਰਿ ਹਰਿ ਸੇਵਿ ਨਿਧਾਨੁ ॥

ਗੁਰ ਕਿਰਪਾ ਤੇ ਹਰਿ ਧਨੁ ਪਾਈਐ ਅਨਦਿਨੁ ਲਾਗੈ ਸਹਜਿ ਧਿਆਨੁ ॥

੧॥

ਰਹਾਉ ॥

ਬਿਨੁ ਪਿਰ ਕਾਮਣਿ ਕਰੇ ਸੀਂਗਾਰੁ ॥

ਦੁਹਚਾਰਣੀ ਕਹੀਐ ਨਿਤ ਹੋਇ ਖੁਆਰੁ ॥

ਮਨਮੁਖ ਕਾ ਇਹੁ ਬਾਦਿ ਆਚਾਰੁ ॥

ਬਹੁ ਕਰਮ ਦ੍ਰਿੜਾਵਹਿ ਨਾਮੁ ਵਿਸਾਰਿ ॥

੨॥

ਗੁਰਮੁਖਿ ਕਾਮਣਿ ਬਣਿਆ ਸੀਗਾਰੁ ॥

ਸਬਦੇ ਪਿਰੁ ਰਾਖਿਆ ਉਰ ਧਾਰਿ ॥

ਏਕੁ ਪਛਾਣੈ ਹਉਮੈ ਮਾਰਿ ॥

ਸੋਭਾਵੰਤੀ ਕਹੀਐ ਨਾਰਿ ॥

੩॥

ਬਿਨੁ ਗੁਰ ਦਾਤੇ ਕਿਨੈ ਨ ਪਾਇਆ ॥

ਮਨਮੁਖ ਲੋਭਿ ਦੂਜੈ ਲੋਭਾਇਆ ॥

ਐਸੇ ਗਿਆਨੀ ਬੂਝਹੁ ਕੋਇ ॥

ਬਿਨੁ ਗੁਰ ਭੇਟੇ ਮੁਕਤਿ ਨ ਹੋਇ ॥

੪॥

ਕਹਿ ਕਹਿ ਕਹਣੁ ਕਹੈ ਸਭੁ ਕੋਇ ॥

ਬਿਨੁ ਮਨ ਮੂਏ ਭਗਤਿ ਨ ਹੋਇ ॥

ਗਿਆਨ ਮਤੀ ਕਮਲ ਪਰਗਾਸੁ ॥

ਤਿਤੁ ਘਟਿ ਨਾਮੈ ਨਾਮਿ ਨਿਵਾਸੁ ॥

੫॥

ਹਉਮੈ ਭਗਤਿ ਕਰੇ ਸਭੁ ਕੋਇ ॥

ਨਾ ਮਨੁ ਭੀਜੈ ਨਾ ਸੁਖੁ ਹੋਇ ॥

ਕਹਿ ਕਹਿ ਕਹਣੁ ਆਪੁ ਜਾਣਾਏ ॥

ਬਿਰਥੀ ਭਗਤਿ ਸਭੁ ਜਨਮੁ ਗਵਾਏ ॥

੬॥

ਸੇ ਭਗਤ ਸਤਿਗੁਰ ਮਨਿ ਭਾਏ ॥

ਅਨਦਿਨੁ ਨਾਮਿ ਰਹੇ ਲਿਵ ਲਾਏ ॥

ਸਦ ਹੀ ਨਾਮੁ ਵੇਖਹਿ ਹਜੂਰਿ ॥

SikhiAt.Net
1277 ×