ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
1278
ਪਾਵਨ ਅੰਗ 1278 / 1430

ਗੁਰ ਕੈ ਸਬਦਿ ਰਹਿਆ ਭਰਪੂਰਿ ॥

੭॥

ਆਪੇ ਬਖਸੇ ਦੇਇ ਪਿਆਰੁ ॥

ਹਉਮੈ ਰੋਗੁ ਵਡਾ ਸੰਸਾਰਿ ॥

ਗੁਰ ਕਿਰਪਾ ਤੇ ਏਹੁ ਰੋਗੁ ਜਾਇ ॥

ਨਾਨਕ ਸਾਚੇ ਸਾਚਿ ਸਮਾਇ ॥

੮॥

੧॥

੩॥

੫॥

੮॥

ਰਾਗੁ ਮਲਾਰ ਛੰਤ ਮਹਲਾ ੫ ॥

ੴ ਸਤਿਗੁਰ ਪ੍ਰਸਾਦਿ ॥

ਪ੍ਰੀਤਮ ਪ੍ਰੇਮ ਭਗਤਿ ਕੇ ਦਾਤੇ ॥

ਅਪਨੇ ਜਨ ਸੰਗਿ ਰਾਤੇ ॥

ਜਨ ਸੰਗਿ ਰਾਤੇ ਦਿਨਸੁ ਰਾਤੇ ਇਕ ਨਿਮਖ ਮਨਹੁ ਨ ਵੀਸਰੈ ॥

ਗੋਪਾਲ ਗੁਣ ਨਿਧਿ ਸਦਾ ਸੰਗੇ ਸਰਬ ਗੁਣ ਜਗਦੀਸਰੈ ॥

ਮਨੁ ਮੋਹਿ ਲੀਨਾ ਚਰਨ ਸੰਗੇ ਨਾਮ ਰਸਿ ਜਨ ਮਾਤੇ ॥

ਨਾਨਕ ਪ੍ਰੀਤਮ ਕ੍ਰਿਪਾਲ ਸਦਹੂੰ ਕਿਨੈ ਕੋਟਿ ਮਧੇ ਜਾਤੇ ॥

੧॥

ਪ੍ਰੀਤਮ ਤੇਰੀ ਗਤਿ ਅਗਮ ਅਪਾਰੇ ॥

ਮਹਾ ਪਤਿਤ ਤੁਮ੍ਹ ਤਾਰੇ ॥

ਪਤਿਤ ਪਾਵਨ ਭਗਤਿ ਵਛਲ ਕ੍ਰਿਪਾ ਸਿੰਧੁ ਸੁਆਮੀਆ ॥

ਸੰਤਸੰਗੇ ਭਜੁ ਨਿਸੰਗੇ ਰਂਉ ਸਦਾ ਅੰਤਰਜਾਮੀਆ ॥

ਕੋਟਿ ਜਨਮ ਭ੍ਰਮੰਤ ਜੋਨੀ ਤੇ ਨਾਮ ਸਿਮਰਤ ਤਾਰੇ ॥

ਨਾਨਕ ਦਰਸ ਪਿਆਸ ਹਰਿ ਜੀਉ ਆਪਿ ਲੇਹੁ ਸਮ੍ਹਾਰੇ ॥

੨॥

ਹਰਿ ਚਰਨ ਕਮਲ ਮਨੁ ਲੀਨਾ ॥

ਪ੍ਰਭ ਜਲ ਜਨ ਤੇਰੇ ਮੀਨਾ ॥

ਜਲ ਮੀਨ ਪ੍ਰਭ ਜੀਉ ਏਕ ਤੂਹੈ ਭਿੰਨ ਆਨ ਨ ਜਾਨੀਐ ॥

ਗਹਿ ਭੁਜਾ ਲੇਵਹੁ ਨਾਮੁ ਦੇਵਹੁ ਤਉ ਪ੍ਰਸਾਦੀ ਮਾਨੀਐ ॥

ਭਜੁ ਸਾਧਸੰਗੇ ਏਕ ਰੰਗੇ ਕ੍ਰਿਪਾਲ ਗੋਬਿਦ ਦੀਨਾ ॥

ਅਨਾਥ ਨੀਚ ਸਰਣਾਇ ਨਾਨਕ ਕਰਿ ਮਇਆ ਅਪੁਨਾ ਕੀਨਾ ॥

੩॥

ਆਪਸ ਕਉ ਆਪੁ ਮਿਲਾਇਆ ॥

ਭ੍ਰਮ ਭੰਜਨ ਹਰਿ ਰਾਇਆ ॥

ਆਚਰਜ ਸੁਆਮੀ ਅੰਤਰਜਾਮੀ ਮਿਲੇ ਗੁਣ ਨਿਧਿ ਪਿਆਰਿਆ ॥

ਮਹਾ ਮੰਗਲ ਸੂਖ ਉਪਜੇ ਗੋਬਿੰਦ ਗੁਣ ਨਿਤ ਸਾਰਿਆ ॥

ਮਿਲਿ ਸੰਗਿ ਸੋਹੇ ਦੇਖਿ ਮੋਹੇ ਪੁਰਬਿ ਲਿਖਿਆ ਪਾਇਆ ॥

ਬਿਨਵੰਤਿ ਨਾਨਕ ਸਰਨਿ ਤਿਨ ਕੀ ਜਿਨ੍ਹੀ ਹਰਿ ਹਰਿ ਧਿਆਇਆ ॥

੪॥

੧॥

ਵਾਰ ਮਲਾਰ ਕੀ ਮਹਲਾ ੧ ਰਾਣੇ ਕੈਲਾਸ ਤਥਾ ਮਾਲਦੇ ਕੀ ਧੁਨਿ ॥

ੴ ਸਤਿਗੁਰ ਪ੍ਰਸਾਦਿ ॥

ਸਲੋਕ ਮਹਲਾ ੩ ॥

ਗੁਰਿ ਮਿਲਿਐ ਮਨੁ ਰਹਸੀਐ ਜਿਉ ਵੁਠੈ ਧਰਣਿ ਸੀਗਾਰੁ ॥

ਸਭ ਦਿਸੈ ਹਰੀਆਵਲੀ ਸਰ ਭਰੇ ਸੁਭਰ ਤਾਲ ॥

ਅੰਦਰੁ ਰਚੈ ਸਚ ਰੰਗਿ ਜਿਉ ਮੰਜੀਠੈ ਲਾਲੁ ॥

ਕਮਲੁ ਵਿਗਸੈ ਸਚੁ ਮਨਿ ਗੁਰ ਕੈ ਸਬਦਿ ਨਿਹਾਲੁ ॥

SikhiAt.Net
1278 ×